ਰਿਸ਼ਤੇਦਾਰ ਦਾ ਹਾਲ-ਚਾਲ ਪੁੱਛ ਕੇ ਘਰ ਜਾ ਰਹੇ ਪਤੀ-ਪਤਨੀ ਨੂੰ ਰਸਤੇ ''ਚ ਕਾਰ ਨੇ ਮਾਰੀ ਟੱਕਰ, ਪਤਨੀ ਦੀ ਹੋਈ ਮੌਤ

Tuesday, Jan 09, 2024 - 04:46 AM (IST)

ਰਿਸ਼ਤੇਦਾਰ ਦਾ ਹਾਲ-ਚਾਲ ਪੁੱਛ ਕੇ ਘਰ ਜਾ ਰਹੇ ਪਤੀ-ਪਤਨੀ ਨੂੰ ਰਸਤੇ ''ਚ ਕਾਰ ਨੇ ਮਾਰੀ ਟੱਕਰ, ਪਤਨੀ ਦੀ ਹੋਈ ਮੌਤ

ਕਪੂਰਥਲਾ (ਮਹਾਜਨ,ਭੂਸ਼ਣ)- ਪਿੰਡ ਖੋਜੇਵਾਲ ਨੇੜੇ ਇਕ ਐਕਟਿਵਾ ਸਵਾਰ ਪਤੀ-ਪਤਨੀ ਨੂੰ ਪਿੱਛੇ ਤੋਂ ਆ ਰਹੀ ਆਲਟੋ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕੂਟਰ ਸਵਾਰ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਜਲੰਧਰ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- USA 'ਚ ਵੀ ਦਿਖੇਗਾ ਪ੍ਰਾਣ-ਪ੍ਰਤਿਸ਼ਠਾ ਸਮਾਰੋਹ, NY ਦੇ ਟਾਈਮਸ ਸਕੁਏਅਰ 'ਤੇ ਕੀਤਾ ਜਾਵੇਗਾ 'Live Telecast'

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ ਸੁਰਿੰਦਰ ਕੌਰ ਤੇ ਉਸ ਦੇ ਪਤੀ ਦੀ ਪਛਾਣ ਮਹਿੰਦਰ ਸਿੰਘ ਵਾਸੀ ਪਿੰਡ ਪੱਤੜ ਕਲਾਂ, ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਕਤ ਪਤੀ-ਪਤਨੀ ਜਲੰਧਰ ਦੇ ਹਸਪਤਾਲ ’ਚ ਜ਼ੇਰੇ ਇਲਾਜ ਨਜ਼ਦੀਕੀ ਰਿਸ਼ਤੇਦਾਰ ਦਾ ਹਾਲ-ਚਾਲ ਜਾਣ ਕੇ ਐਕਟਿਵਾ ’ਤੇ ਜਲੰਧਰ ਤੋਂ ਵਾਪਸ ਆ ਰਹੇ ਸੀ। ਜਦੋਂ ਉਹ ਪਿੰਡ ਖੋਜੇਵਾਲ ਧਾਰਮਿਕ ਸਥਾਨ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਆਲਟੋ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- 2 ਫਰਵਰੀ ਨੂੰ ਲਾਂਚ ਹੋਵੇਗਾ ਐਪਲ ਦਾ 'Vision Pro', 19 ਜਨਵਰੀ ਤੋਂ ਸ਼ੁਰੂ ਹੋ ਜਾਵੇਗੀ ਪ੍ਰੀ-ਬੁਕਿੰਗ

ਟੱਕਰ ਕਾਰਨ ਦੋਵੇਂ ਡਿੱਗ ਪਏ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਮੌਕੇ ’ਤੇ ਪੁੱਜੀ ਪੁਲਸ ਪਾਰਟੀ ਨੇ ਤੁਰੰਤ ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਉਸ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜਲੰਧਰ ਰੈਫਰ ਕਰ ਦਿੱਤਾ ਗਿਆ।

ਇਸ ਸਬੰਧੀ ਚੌਕੀ ਇੰਚਾਰਜ ਸਾਇੰਸ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਆਲਟੋ ਕਾਰ ਚਾਲਕ ਤਰਨਬੀਰ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਬਖੀਰਪੁਰਾ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਦੋਵੇਂ ਵਾਹਨਾਂ ਨੂੰ ਵੀ ਕਬਜ਼ੇ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਔਰਤ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੇ ਲਈ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰਖਵਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅਯੁੱਧਿਆ 'ਚ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਰੋਹ ਲਈ ਮੁਸਲਿਮ ਕਵੀ ਨੂੰ ਮਿਲਿਆ ਸੱਦਾ, ਕਰਨਗੇ ਕਵਿਤਾ ਪਾਠ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News