ਟਮਾਟਰ ਕੀ ਭਾਅ? ਰੇਟ ਪੁੱਛਦੇ ਸਾਰ ਹੀ ਚਿਹਰੇ ਦੀ ਲਾਲੀ ਗਾਇਬ ਹੋ ਗਈ

Sunday, Jul 21, 2024 - 05:41 PM (IST)

ਸੁਲਤਾਨਪੁਰ ਲੋਧੀ (ਧੀਰ)-ਟਮਾਟਰ ਦੀਆਂ ਕੀਮਤਾਂ ਨੇ ਕੁਝ ਹੀ ਦਿਨਾਂ ਵਿੱਚ ਭਾਰੀ ਛਾਲ ਮਾਰ ਕੇ 100 ਰੁਪਏ ਪ੍ਰਤੀ ਕਿਲੋ ਦਾ ਅੰਕੜਾ ਪਾਰ ਕਰ ਲਿਆ ਹੈ, ਜੋਕਿ ਆਪਣੇ ਆਪ ਵਿੱਚ ਰਿਕਾਰਡ ਤੋੜ ਵਾਧਾ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗਰਮੀਆਂ 'ਚ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਿੰਬੂ ਵੀ 100 ਰੁਪਏ ਤੱਕ ਪਹੁੰਚ ਗਿਆ ਹੈ। ਹਾਲਾਤ ਇਹ ਬਣ ਗਏ ਹਨ ਕਿ ਜੇਕਰ ਕੋਈ 10 ਰੁਪਏ 'ਚ ਟਮਾਟਰ ਖ਼ਰੀਦ ਰਿਹਾ ਹੈ ਤਾਂ ਉਸ ਨੂੰ ਸਿਰਫ਼ ਦੋ ਟਮਾਟਰ ਮਿਲ ਰਹੇ ਹਨ, ਜਦਕਿ ਪਹਿਲਾਂ ਕਈ ਟਮਾਟਰ 10 ਰੁਪਏ `ਚ ਮਿਲਦੇ ਸਨ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਾਰ 'ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ

ਸਬਜ਼ੀਆਂ ਖ਼ਾਸ ਕਰਕੇ ਟਮਾਟਰ ਦੀਆਂ ਕੀਮਤਾਂ ਵਿਚ ਭਾਰੀ ਵਾਧੇ ਦਾ ਕਾਰਨ ਪਿਛਲੇ ਕੁਝ ਦਿਨਾਂ ਤੋਂ ਪਹਾੜੀ ਇਲਾਕਿਆਂ ਵਿਚ ਹੋਈ ਬਰਫ਼ਬਾਰੀ, ਮੀਂਹ ਅਤੇ ਗੜੇਮਾਰੀ ਨੂੰ ਦੱਸਿਆ ਜਾ ਰਿਹਾ ਹੈ। ਵਪਾਰ ਨਾਲ ਜੁੜੇ ਥੋਕ ਵਪਾਰੀਆਂ ਨੇ ਦੱਸਿਆ ਕਿ ਟਮਾਟਰ ਦੀ ਸਭ ਤੋਂ ਵੱਧ ਫ਼ਸਲ ਸੋਲਨ, ਸ਼ਿਮਲਾ, ਹਿਮਾਚਲ ਪ੍ਰਦੇਸ਼ ਵਿੱਚ ਹੁੰਦੀ ਹੈ। ਨਾਲਾਗੜ੍ਹ ਅਤੇ ਬੱਦੀ ਇਲਾਕੇ ਦੀਆਂ ਸਬਜ਼ੀਆਂ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਪੁੱਜਦੀਆਂ ਹਨ ਪਰ ਹਾਲ ਹੀ ਵਿੱਚ ਹਿਮਾਚਲ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ ਮਾਲ ਪੂਰੀ ਤਰ੍ਹਾਂ ਖ਼ਰਾਬ ਹੋ ਗਿਆ ਹੈ। ਇਸ ਸਮੇਂ ਦੌਰਾਨ ਜਿਨ੍ਹਾਂ ਜਿਮੀਂਦਾਰਾਂ ਨੇ ਸਿਆਣਪ ਵਿਖਾ ਕੇ ਆਪਣਾ ਮਾਲ ਬਚਾ ਲਿਆ ਸੀ, ਉਹ ਹੁਣ ਆਪਣਾ ਮਾਲ ਮੰਡੀ ਵਿੱਚ ਵੇਚ ਰਹੇ ਹਨ। ਦੂਜੇ ਪਾਸੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਲੋਕ ਆ ਕੇ ਭਾਅ ਪੁੱਛ ਕੇ ਚਲੇ ਜਾਂਦੇ ਹਨ। ਇਕ ਦੁਕਾਨਦਾਰ ਨੇ ਤਾਂ ਇੱਥੋਂ ਤੱਕ ਕਿਹਾ ਕਿ ਹੁਣ ਹਾਲਾਤ ਇਹ ਬਣ ਗਏ ਹਨ ਕਿ ਲੋਕ ਟਮਾਟਰ ਤੋਂ ਬਿਨਾਂ ਸਬਜ਼ੀ ਬਣਾਉਣ ਦਾ ਤਰੀਕਾ ਲੱਭ ਰਹੇ ਹਨ। ਜੇਕਰ ਆਉਣ ਵਾਲੇ ਦਿਨਾਂ `ਚ ਇੰਝ ਹੀ ਮੀਂਹ ਪੈਂਦਾ ਰਿਹਾ ਤਾਂ ਭਾਅ ਹੋਰ ਵੱਧ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News