ਨੌਜਵਾਨ ਨੂੰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕੀਤਾ ਜ਼ਖਮੀ

06/28/2019 4:43:24 AM

ਰੂਪਨਗਰ, (ਵਿਜੇ)- ਪਿੰਡ ਬੰਦੇ ਮਾਹਲਾਂ ’ਚ ਘਰ ’ਚ ਸੌਂ ਰਹੇ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਜ਼ਖਮੀ ਕੀਤੇ ਜਾਣ ਦਾ ਸਮਾਚਾਰ ਹੈ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ ਗਿਆ ਹੈ। ਸਿਵਲ ਹਸਪਤਾਲ ’ਚ ਇਲਾਜ ਅਧੀਨ ਸ਼ਰੀਫ ਅਲੀ ਪੁੱਤਰ ਮੁਹੰਮਦ ਨਿਵਾਸੀ ਪਿੰਡ ਬੰਦੇ ਮਾਹਲਾਂ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ’ਚ ਪਰਿਵਾਰ ਨਾਲ ਸੌਂ ਰਹੇ ਸੀ ਕਿ ਅਚਾਨਕ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜਦੋਂ ਮਾਤਾ-ਪਿਤਾ ਨੇ ਛੁਡਵਾਉਣ ਦਾ ਯਤਨ ਕੀਤਾ ਤਾਂ ਉਨ੍ਹਾਂ ਨਾਲ ਵੀ ਧੱਕਾ-ਮੁੱਕੀ ਹੋਈ। ਘਟਨਾ ਸਬੰਧੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

Bharat Thapa

This news is Content Editor Bharat Thapa