ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ

Monday, Jan 25, 2021 - 12:04 PM (IST)

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ

ਟਾਂਡਾ ਉੜਮੁੜ(ਪੰਡਿਤ,ਮੋਮੀ, ਕੁਲਦੀਸ਼)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ 26 ਜਨਵਰੀ ਨੂੰ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰੋਸ ਜਤਾਉਣ ਲਈ ਟਾਂਡਾ ਇਲਾਕੇ ਵਿੱਚ ਵਿਸ਼ਾਲ ਟਰੈਕਟਰ ਰੋਸ ਮਾਰਚ ਕੱਢਿਆ ਜਾਵੇਗਾ।ਇਸ ਮਾਰਚ ਦੀਆਂ ਤਿਆਰੀਆਂ ਵਿੱਚ ਲੱਗੇ ਟਾਂਡਾ ਜੋਨ ਦੇ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਮਾਰਚ ਦਾਣਾ ਮੰਡੀ ਟਾਂਡਾ ਤੋਂ ਸਵੇਰੇ 11 ਵਜੇ ਸ਼ੁਰੂ ਹੋਵੇਗਾ। 

ਜਿਸ ਵਿੱਚ ਸ਼ਾਮਲ ਸੈਂਕੜੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨ ਲੈਕੇ ਦਾਣਾ ਮੰਡੀ ਤੋਂ ਬਾਬਾ ਬੂਟਾ ਭਗਤ ਰੋਡ , ਥਾਣਾ ਚੌਂਕ, ਸਟੇਸ਼ਨ ਚੌਂਕ, ਸ਼ਹੀਦ ਚੌਂਕ ,ਹਸਪਤਾਲ ਚੌਂਕ, ਪੁਲ ਪੁਖਤਾ ਰੋਡ, ਮਿਆਣੀ, ਦਸੂਹਾ, ਖੁੱਡਾ, ਚੌਲਾਂਗ ਟੋਲ ਪਲਾਜ਼ਾ ਤੋਂ ਹੁੰਦਾ ਹੋਇਆ ਟਾਂਡਾ ਆਕੇ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਖੇਤੀ ਕਾਨੂੰਨਾਂ ਅਤੇ ਉਨ੍ਹਾਂ ਨੂੰ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਇਸ ਮੌਕੇ ਗੁਰਬਖਸ਼ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਅਮਰਿੰਦਰ ਸਿੰਘ, ਗੁਰਦਿੱਤ ਸਿੰਘ, ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ ਆਦਿ ਮੌਜੂਦ ਸਨ। 


author

Aarti dhillon

Content Editor

Related News