ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

Wednesday, Dec 30, 2020 - 09:07 PM (IST)

ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਬੈਠਕ ਤੋਂ ਬਾਅਦ ਬੋਲੇ ਖੇਤੀ ਮੰਤਰੀ ਤੋਮਰ, ਕਿਹਾ- ਚਾਰ ਵਿਸ਼ਿਆ ਚੋਂ ਦੋ ‘ਤੇ ਬਣੀ ਰਜ਼ਾਮੰਦੀ
ਨਵੀਂ ਦਿੱਲੀ - ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨੇ ਚਾਰ ਪ੍ਰਸਤਾਵ ਰੱਖੇ ਸਨ, ਜਿਨ੍ਹਾਂ ਵਿੱਚੋ ਦੋ 'ਤੇ ਸਹਿਮਤੀ ਬਣ ਗਈ ਹੈ। ਵਾਤਾਵਰਣ ਸਬੰਧੀ ਆਰਡੀਨੈਂਸ 'ਤੇ ਰਜ਼ਾਮੰਦੀ ਹੋ ਗਈ ਹੈ। ਐੱਮ.ਐੱਸ.ਪੀ. 'ਤੇ ਕਾਨੂੰਨ ਨੂੰ ਲੈ ਕੇ ਚਰਚਾ ਜਾਰੀ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en

ਕੇਂਦਰ ਤੇ ਕਿਸਾਨਾਂ ਵਿਚਾਲੇ ਬੈਠਕ ਖ਼ਤਮ, 4 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ
ਨਵੀਂ ਦਿੱਲੀ — ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਅੱਜ ਯਾਨੀ ਕਿ ਬੁੱਧਵਾਰ ਨੂੰ ਹੋਈ। ਇਸ ਬੈਠਕ ’ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇੱਥੇ ਵਿਗਿਆਨ ਭਵਨ ’ਚ 40 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ।

ਪੰਜਾਬ ਸਰਕਾਰ ਨੇ ਰਾਤ ਦੇ ਕਰਫਿਊ ਨੂੰ ਲੈ ਕੇ ਦਿੱਤੀ ਵੱਡੀ ਰਾਹਤ
ਜਲੰਧਰ : ਪੰਜਾਬ ਸਰਕਾਰ ਵਲੋਂ ਨਵੇਂ ਹੁਕਮਾਂ ਤਹਿਤ ਕੋਵਿਡ-19 ਦੇ ਕੇਸਾਂ ’ਚ ਗਿਰਾਵਟ ਨੂੰ ਦੇਖਦੇ ਹੋਏ ਕੁੱਝ ਹੱਦ ਤਕ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਜਾਰੀ ਆਦੇਸ਼ਾਂ ਤਹਿਤ ਪੰਜਾਬ ’ਚ ਹੁਣ 1 ਜਨਵਰੀ 2021 ਤੋਂ ਰਾਤ ਦਾ ਕਰਫਿਊ ਖਤਮ ਕਰ ਦਿੱਤਾ ਗਿਆ ਹੈ। 

ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਨੂੰ ਪ੍ਰਵਾਨਗੀ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬਾ ਸਰਕਾਰ ਅਤੇ ਇਸ ਦੀਆਂ ਸੰਸਥਾਵਾਂ ਵਿਚ ਨਵੀਂ ਭਰਤੀ ਲਈ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਤਰਜ਼ ’ਤੇ ਨਵੇਂ ਤਨਖਾਹ ਸਕੇਲ (ਮੈਟਿ੍ਰਕਸ) ਦੇਣ ਲਈ ਪੰਜਾਬ ਸਿਵਲ ਸਰਵਿਸਜ਼ ਰੂਲਜ਼ ’ਚ ਕੁਝ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਕਿਸਾਨ ਅੰਦੋਲਨ: ਦਿੱਲੀ ਤੋਂ ਵਾਪਸ ਆ ਰਹੇ ਇਕ ਹੋਰ ਕਿਸਾਨ ਦੀ ਮੌਤ
ਬਠਿੰਡਾ (ਬਲਵਿੰਦਰ,ਕੁਨਾਲ): ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦਾ ਇਕ ਹੋਰ ਸਿਪਾਹੀ ਸਦੀਵੀਂ ਵਿਛੋੜਾ ਦੇ ਗਿਆ, ਜਿਸ ਨੂੰ ਕਿਸਾਨ ਜਥੇਬੰਦੀਆਂ ਸ਼ਹੀਦ ਕਰਾਰ ਦੇ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਲਾਸ਼ ਪਿੰਡ ’ਚ ਰੱਖ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਵਲੋਂ ਕਈ ਮੰਗਾਂ ਰੱਖੀਆਂ ਗਈਆਂ ਹਨ।

ਅਮਰਿੰਦਰ ਗਿੱਲ ਨੇ ਦਿੱਤਾ ‘ਧੱਕ ਪਾਊ ਰੈਲੀ’ ਦਾ ਸੱਦਾ, ਸਾਂਝੀ ਕੀਤੀ ਪੋਸਟ
ਚੰਡੀਗੜ੍ਹ (ਬਿਊਰੋ)– ਸੋਸ਼ਲ ਮੀਡੀਆ ’ਤੇ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਵਲੋਂ ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਨਿੱਤ ਦਿਨ ਨਵੇਂ ਹੈਸ਼ਟੈਗਸ ਰਾਹੀਂ ਅਮਰਿੰਦਰ ਗਿੱਲ ਆਪਣੇ ਪ੍ਰਸ਼ੰਸਕਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਬਾਈਕਾਟ ਕਰਨ ਦੀ ਜਾਣਕਾਰੀ ਦਿੰਦੇ ਰਹਿੰਦੇ ਹਨ।

2020 ਦੌਰਾਨ ਪੰਜਾਬ ਦੀ ਸਿਆਸਤ ’ਚ ਛਾਏ ਇਹ ਮੁੱਦੇ, ਜਮ ਕੇ ਹੋਇਆ ਘਮਾਸਾਨ
ਜਲੰਧਰ (ਗੁਰਮਿੰਦਰ ਸਿੰਘ) : ਸਾਲ 2020 ਕਈ ਵੱਡੀਆਂ ਸਿਆਸੀ ਘਟਨਾਵਾਂ ਦਾ ਗਵਾਹ ਰਿਹਾ ਹੈ। ਅਕਾਲੀ ਦਲ ਬਾਦਲ ਨੂੰ ਜਿੱਥੇ ਇਸ ਸਾਲ ਵੀ ਵੱਡੀਆਂ ਚੁਣੌਤੀਆਂ ਅਤੇ ਆਪਣਿਆਂ ਦੀ ਬਗਾਵਤ ਦਾ ਸਾਹਮਣਾ ਕਰਨਾ ਪਿਆ, ਉਥੇ ਭਾਜਪਾ ਦੇ ਖੇਤੀ ਕਾਨੂੰਨਾਂ ਨੇ ਕਿਸਾਨਾਂ ਨੂੰ ਵੱਡੇ ਅੰਦੋਲਨ ਦੇ ਰਾਹੇ ਪਾਇਆ।

ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ
ਅੰਮਿ੍ਰਤਸਰ (ਵੈੱਬ ਡੈਸਕ) : ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ੧ਓ ਅਤੇ ਖੰਡੇ ਵਾਲੀ ਲੋਈ ਵਾਲੇ ਵਿਵਾਦ ’ਤੇ ਮੁਆਫ਼ੀ ਮੰਗ ਲਈ ਹੈ। ਸਿੱਧੂ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਜੇਕਰ ਮੈਂ ਅਣਜਾਣੇ ਵਿਚ ਕਿਸੇ ਸਿੱਖ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਇਸ ਲਈ ਮੁਆਫ਼ੀ ਮੰਗਦਾ ਹਾਂ। 

ਕਿਸਾਨੀ ਘੋਲ ’ਚ ਸ਼ਾਮਲ ਟਿਕਰੀ ਸਰਹੱਦ 'ਤੇ ਇੱਕ ਹੋਰ ਨੌਜਵਾਨ ਦੀ ਹੋਈ ਮੌਤ
ਬੁਢਲਾਡਾ (ਬਾਂਸਲ): ਕਿਸਾਨ ਅੰਦੋਲਨ ’ਚ ਸ਼ਾਮਲ ਪਿੰਡ ਭਾਦੜਾ ਦੇ ਨੌਜਵਾਨ ਕਿਸਾਨ ਦੀ ਅਣਪਛਾਤੇ ਵਾਹਨ ਵਲੋ ਫੇਟ ਮਾਰਨ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
 


author

Bharat Thapa

Content Editor

Related News