ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

09/28/2020 9:21:08 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਖੇਤੀ ਬਿੱਲਾਂ 'ਤੇ ਕੈਪਟਨ ਦਾ ਜਵਾਬ, ਨਹੀਂ ਰੁਲ੍ਹਣ ਦੇਵਾਂਗੇ ਕਿਸਾਨ
ਚੰਡੀਗੜ੍ਹ : ਖੇਤੀ ਬਿੱਲਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਲੈ ਕੇ ਸੂਬੇ ਭਰ 'ਚ ਕਿਸਾਨਾਂ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿਨ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੇ ਅਧਿਕਾਰ ਖੋਹ ਰਹੀ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਫਗਵਾੜਾ 'ਚ ਵੱਡੀ ਵਾਰਦਾਤ, ਜਿਮ ਜਾ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਫਗਵਾੜਾ (ਹਰਜੋਤ) : ਫਗਵਾੜਾ ਸ਼ਹਿਰ ਵਿਚ ਅੱਜ ਮਾਹੌਲ ਉਸ ਸਮੇਂ ਤਣਾਅਪੂਰਣ ਹੋ ਗਿਆ ਜਦੋਂ ਇਥੋਂ ਦੇ ਮੁਹੱਲਾ ਹਦੀਆਬਾਦ ਵਿਚ ਜਿੰਮ ਨੂੰ ਜਾ ਰਹੇ ਇਕ ਨੌਜਵਾਨ 'ਤੇ ਕੁਝ ਲੋਕਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਗਗਨ ਨਾਮਕ ਨੌਜਵਾਨ ਲਗਭਗ ਚਾਰ ਵਜੇ ਦੇ ਕਰੀਬ ਜਿਮ ਜਾ ਰਿਹਾ ਸੀ। 

ਖਟਕੜ੍ਹ ਕਲਾਂ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਲਈ ਕੈਪਟਨ ਦਾ ਵੱਡਾ ਐਲਾਨ
ਖਟਕੜ੍ਹ ਕਲਾਂ (ਜੋਬਨਪ੍ਰੀਤ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਖਟਕੜ੍ਹਕਲਾਂ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਅੱਜ ਇਸ ਮਹਾਨ ਸ਼ਹੀਦ ਦੇ 113ਵੇਂ ਜਨਮ ਦਿਨ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਆਏ ਸਨ।

ਵੱਡੀ ਖ਼ਬਰ : ਬਹਿਬਲ ਗੋਲੀ ਕਾਂਡ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਮੁਲਜ਼ਮ ਵਜੋਂ ਨਾਮਜ਼ਦ
ਫਰੀਦਕੋਟ (ਜਗਦੀਸ਼, ਰਾਜਨ) : ਮੁਲਤਾਨੀ ਮਾਮਲੇ ਵਿਚ ਘਿਰੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਮੁਸ਼ਕਲਾਂ ਵਿਚ ਹੋਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਬਹਿਬਲ ਕਲਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਤਤਕਾਲੀਨ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਆਫ਼ਤ, 106 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਵੀ ਜ਼ਿਲ੍ਹੇ 'ਚ 106 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ 6 ਹੋਰ ਵਿਅਕਤੀਆਂ ਨੇ ਇਸ ਵਾਇਰਸ ਨਾਲ ਜੰਗ ਲੜਦਿਆਂ ਦਮ ਤੋੜ ਦਿੱਤਾ।

ਖੇਤੀ ਬਿੱਲਾਂ ਦੇ ਵਿਰੋਧ 'ਚ ਧਰਨਿਆਂ 'ਤੇ ਜਾਣ ਵਾਲੇ ਕਲਾਕਾਰਾਂ ਨੂੰ ਯੋਗਰਾਜ ਸਿੰਘ ਨੇ ਦੱਸਿਆ ਡਰਾਮਾ
ਜਲੰਧਰ (ਬਿਊਰੋ) : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਦੇ ਵਿਰੋਧ ਵਿਚ ਕਿਸਾਨਾਂ ਅਤੇ ਪੰਜਾਬੀ ਕਲਾਕਾਰਾਂ ਵਲੋਂ ਥਾਂ-ਥਾਂ ਉੱਤੇ ਧਰਨੇ ਲਾਏ ਜਾ ਰਹੇ ਹਨ। ਇਨ੍ਹਾਂ ਧਰਨਿਆਂ ਵਿਚ ਪੰਜਾਬੀ ਕਲਾਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। 

ਯੋਗਰਾਜ ਸਿੰਘ ਨੇ ਸਨੀ ਦਿਓਲ ਤੇ ਹੰਸ ਰਾਜ ਹੰਸ ਨੂੰ ਕਿਹਾ ਪੰਜਾਬ ਦੇ ਗੱਦਾਰ
ਜਲੰਧਰ (ਬਿਊਰੋ) : ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਦੇ ਵਿਰੋਧ ਵਿਚ ਵੱਖ-ਵੱਖ ਜੱਥੇਬੰਦੀਆਂ ਤੇ ਪੰਜਾਬੀ ਕਲਾਕਾਰਾਂ ਵਲੋਂ ਥਾਂ-ਥਾਂ ਉੱਤੇ ਧਰਨੇ ਲਾਏ ਜਾ ਰਹੇ ਹਨ। ਇਨ੍ਹਾਂ ਧਰਨਿਆਂ ਵਿਚ ਪੰਜਾਬੀ ਕਲਾਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਗਠਜੋੜ ਟੁੱਟਣ ਤੋਂ ਬਾਅਦ ਕੇਂਦਰ 'ਤੇ ਹਮਲਾਵਰ ਹਰਸਿਮਰਤ, ਨਿਸ਼ਾਨੇ 'ਤੇ ਮੋਦੀ
ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ 1 ਅਕਤੂਬਰ ਦੇ ਕਿਸਾਨ ਮਾਰਚ 'ਚ ਵੱਡੀ ਗਿਣਤੀ ਵਿਚ ਵਰਕਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ । 

ਕਿਸਾਨਾਂ ਦੇ ਹੱਕ 'ਚ ਸਤਵਿੰਦਰ ਬਿੱਟੀ ਨੇ ਕੱਢੀ ਟਰੈਕਟਰ ਰੈਲੀ, ਜਪੁਜੀ ਖਹਿਰਾ ਨੇ ਰੇਲਵੇ ਪਟੜੀ 'ਤੇ ਲਾਇਆ ਧਰਨਾ
ਜਲੰਧਰ (ਬਿਊਰੋ) : ਜਿੱਥੇ ਅਦਾਕਾਰਾ ਜਪੁਜੀ ਖਹਿਰਾ ਅੰਮ੍ਰਿਤਸਰ ਵਿੱਚ ਕਿਸਾਨਾਂ ਦੇ ਹੱਕ ਵਿੱਚ ਧਰਨਾ ਦੇ ਰਹੀ ਹੈ, ਉਥੇ ਹੀ ਸਾਹਨੇਵਾਲ ਹਲਕਾ ਦੇ ਪਿੰਡ ਗੰਗੂ ਚੱਕ 'ਚ ਸਤਵਿੰਦਰ ਬਿੱਟੀ ਵਲੋਂ ਟਰੈਕਟਰਾਂ 'ਤੇ ਰੈਲੀ ਕੱਢੀ ਗਈ। ਇਸ ਮੌਕੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨ ਦੇ ਹਿੱਤ ਵਿਚ ਹੈ ਅਤੇ ਕਿਸਾਨ ਨਾਲ ਖੜ੍ਹੀ ਹੈ।

ਬੱਬੂ ਮਾਨ ਦੇ ਪਿੰਡ ਖੰਟ ਦੀ ਪੰਚਾਇਤ ਵਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਮਤਾ ਪਾਸ
ਜਲੰਧਰ (ਬਿਊਰੋ) : ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਪਿੰਡ ਖੰਟ ਵਿਚ ਗ੍ਰਾਮ ਪੰਚਾਇਤ ਵੱਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਕਾਇਦਾ ਮਾਨ ਨੇ ਆਪਣੇ ਫੇਸਬੁੱਕ ਅਕਾਉਂਟ ਅਤੇ ਇੰਸਟਾਗ੍ਰਾਮ ਉੱਤੇ ਇਸ ਦੀ ਜਾਣਕਾਰੀ ਦਿੱਤੀ ਹੈ। 

ਭਾਰੀ ਇੱਕਠ ਨਾਲ ਕਿਸਾਨ ਅਤੇ ਕਲਾਕਾਰ ਪਹੁੰਚੇ ਬਟਾਲਾ, ਗੂੰਜੇ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ (ਵੀਡੀਓ)
ਜਲੰਧਰ (ਬਿਊਰੋ) - ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਮੋਢੇ ਨਾਲ ਮੋਢਾ ਜੋੜ ਕੇ ਨਾਲ ਖੜ੍ਹੇ ਹਨ, ਜਿਸਦੇ ਚੱਲਦੇ ਵੱਡੀ ਗਿਣਤੀ 'ਚ ਅੱਜ ਪੰਜਾਬੀ ਕਲਾਕਾਰ ਬਟਾਲਾ ਵਿਖੇ ਇਕੱਠੇ ਹੋ ਰਹੇ ਹਨ। ਦੱਸ ਦਈਏ ਕਿ ਬਟਾਲਾ ਧਰਨੇ 'ਚ ਐਮੀ ਵਿਰਕ ਤੇ ਰਣਜੀਤ ਬਾਵਾ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਵੀ ਵੱਡੀ ਗਿਣਤੀ 'ਚ ਪਹੁੰਚੇ ਹਨ।

'ਡੇਰਾ ਬਿਆਸ' ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ, ਜਾਰੀ ਹੋਈ ਨੋਟੀਫਿਕੇਸ਼ਨ
ਜਲੰਧਰ (ਜ.ਬ.) : ਪੰਜਾਬ 'ਚ ਕੋਰੋਨਾ ਮਹਾਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਜਿੱਥੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ ਹਨ, ਉੱਥੇ ਹੀ ਲੋਕ ਮੌਤ ਦੇ ਮੂੰਹ 'ਚ ਵੀ ਜਾ ਰਹੇ ਹਨ। ਇਸ ਨੂੰ ਦੇਖਦਿਆਂ ਹੀ ਡੇਰਾ ਬਿਆਸ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ।

'ਭਾਜਪਾ' ਛੱਡਣ ਮਗਰੋਂ 'ਅਕਾਲੀ ਦਲ' ਦੀ ਇਸ ਪਾਰਟੀ 'ਤੇ ਅੱਖ, ਜਾਣੋ ਕੀ ਰਹੇਗੀ ਅਗਲੀ ਰਣਨੀਤੀ
ਪਟਿਆਲਾ (ਰਾਜੇਸ਼ ਪੰਜੌਲਾ) : ਭਾਜਪਾ ਦੇ ਗਠਨ ਤੋਂ ਲੈ ਕੇ ਹੁਣ ਤੱਕ ਲਗਾਤਾਰ ਨਾਲ ਰਹਿਣ ਵਾਲੇ ਅਕਾਲੀ ਦਲ ਨੇ ਹੁਣ ਭਾਜਪਾ ਨਾਲ ਨਾਤਾ ਤੋੜਨ ਤੋਂ ਪੰਜਾਬ ’ਚ ਜੱਟ-ਦਲਿਤ ਸੁਮੇਲ ਬਣਾਉਣ ਦਾ ਮਨ ਬਣਾ ਲਿਆ ਹੈ। ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਰਣਨੀਤੀਕਾਰ ਇਸ ਗੱਲ ’ਤੇ ਚਰਚਾ ਕਰ ਰਹੇ ਹਨ।

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
 


Bharat Thapa

Content Editor

Related News