ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

09/29/2020 9:02:28 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ਐੱਨ.ਡੀ.ਏ. ਬਣਾਉਣ ਵਾਲੀ ਭਾਜਪਾ ਨਹੀਂ ਸਗੋਂ ਅਕਾਲੀ ਦਲ ਹੈ
ਮੋਗਾ (ਵਿਪਨ): ਖੇਤੀ ਬਿੱਲਾਂ ਨੂੰ ਲੈ ਕੇ ਸੂਬੇ ਭਰ ਦੇ ਕਿਸਾਨਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵਲੋਂ ਲਗਾਤਾਰ ਖੁਦ ਤੋਂ ਵੱਖ ਹੋਈ ਭਾਜਪਾ 'ਤੇ ਤਿੱਖੇ ਨਿਸ਼ਾਨੇ ਸਾਧ ਰਹੇ ਹਨ। ਇਸ ਦੇ ਨਾਲ ਹੀ ਅੱਜ ਸੁਖਬੀਰ ਬਾਦਲ ਵੱਲੋਂ ਮੋਗਾ 'ਚ ਰੈਲੀ ਕੀਤੀ ਗਈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਖੇਤੀ ਬਿੱਲਾਂ 'ਤੇ ਸੁਖਬੀਰ ਬਾਦਲ ਖ਼ਿਲਾਫ਼ ਖੁੱਲ੍ਹ ਕੇ ਬੋਲੇ ਪਰਮਿੰਦਰ ਢੀਂਡਸਾ
ਸੰਗਰੂਰ (ਦਲਜੀਤ ਸਿੰਘ ਬੇਦੀ) : ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੀਆਂ ਵਰਕਰ ਮੀਟਿੰਗਾਂ ਸਿਰਫ਼ ਪਾਰਟੀ ਦੀ ਹੋਂਦ ਬਚਾਉਣ ਲਈ ਕੀਤੀਆਂ ਜਾ ਰਹੀਆਂ ਹਨ। ਖ਼ੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਮੀਟਿੰਗਾਂ ਦਾ ਨੇੜੇ ਦਾ ਵੀ ਵਾਹ ਵਾਸਤਾ ਨਹੀਂ ਹੈ।

ਲਾਪਤਾ ਸਰੂਪਾਂ ਦੇ ਮਾਮਲੇ 'ਚ ਪੰਥਕ ਜਥੇਬੰਦੀਆਂ ਨੇ ਮੰਗਿਆ ਲੌਂਗੋਵਾਲ ਦਾ ਅਸਤੀਫ਼ਾ
ਅੰਮ੍ਰਿਤਸਰ (ਅਨਜਾਣ) : 2016 'ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅੱਗਜਣੀ ਦੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ 'ਚ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਬੱਜਟ ਇਜਲਾਸ 'ਚ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ। ਇਸ ਦੌਰਾਨ ਅੰਮ੍ਰਿਤਸਰ ਅਕਾਲੀ ਦਲ ਦੇ ਈਮਾਨ ਸਿੰਘ ਮਾਨ, ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਮੁੱਖ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।

ਖੇਤੀ ਬਿੱਲਾਂ ਖ਼ਿਲਾਫ਼ ਅੰਮ੍ਰਿਤ ਮਾਨ ਦੀ ਖ਼ਾਸ ਅਪੀਲ, ਕੱਲ੍ਹ ਬਠਿੰਡੇ 'ਚ ਕਲਾਕਾਰ ਮੁੜ ਲਾਉਣਗੇ ਧਰਨਾ (ਵੀਡੀਓ)
ਜਲੰਧਰ (ਬਿਊਰੋ) - ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਪੂਰੇ ਪੰਜਾਬ ‘ਚ ਧਰਨੇ ਪ੍ਰਦਰਸ਼ਨਾਂ ਦਾ ਸਿਲਸਿਲਾ ਚੱਲ ਰਿਹਾ ਹੈ। ਜਿੱਥੇ ਬੀਤੇ ਦਿਨ ਕਿਸਾਨਾਂ ਵੱਲੋਂ ਬਟਾਲੇ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਸ਼ਾਮਿਲ ਹੋਏ, ਜਿਸ ‘ਚ ਰੇਸ਼ਮ ਸਿੰਘ ਅਨਮੋਲ, ਅਫਸਾਨਾ ਖਾਨ, ਰੁਪਿੰਦਰ ਹਾਂਡਾ ਸਣੇ ਕਈ ਕਲਾਕਾਰ ਵੀ ਸ਼ਾਮਲ ਹੋਏ।

ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਪੰਜਾਬ ਸਰਕਾਰ
ਚੰਡੀਗੜ੍ਹ : ਖੇਤੀ ਬਿੱਲਾਂ ਦੇ ਕਾਨੂੰਨ ਬਣਨ ਤੋਂ ਬਾਅਦ ਜਿੱਥੇ ਕਿਸਾਨਾਂ ਦਾ ਰੋਹ ਲਗਾਤਾਰ ਜਾਰੀ ਹੈ, ਉਥੇ ਹੀ ਪੰਜਾਬ ਸਰਕਾਰ ਇਨ੍ਹਾਂ ਬਿੱਲਾਂ 'ਤੇ ਵੱਡਾ ਦਾਅ ਖੇਡਣ ਦੀ ਤਿਆਰੀ ਵਿਚ ਹੈ। ਦਰਅਸਲ ਪੰਜਾਬ ਸਰਕਾਰ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਬੁਲਾ ਕੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਦੀ ਤਿਆਰੀ ਕਰ ਰਹੀ ਹੈ।

ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ 'ਤੇ ਬੀ.ਐੱਸ.ਐੱਫ ਹੱਥ ਲੱਗੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਬਰਾਮਦ
ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਭਾਰਤ-ਪਾਕਿਸਤਾਨ ਬਾਰਡਰ 'ਤੇ ਪਾਕਿਸਤਾਨ ਵਲੋਂ ਭਾਰਤੀ ਸੀਮਾ 'ਚ ਹੈਰੋਇਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀ.ਐੱਸ.ਐੱਫ ਵਲੋਂ ਪਾਕਿਸਤਾਨ ਦੇ ਅਜਿਹੇ ਨਾਪਾਕ ਮਨਸੂਬਿਆਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ।

ਕੋਰੋਨਾ ਮਰੀਜ਼ਾਂ ਲਈ ਸੌਖਾ ਹੋਇਆ 'ਡਾਇਲਿਸਿਸ' ਸਿਸਟਮ, ਹੈਲਪਲਾਈਨ ਨੰਬਰ ਦੀ ਮਿਲੀ ਸਹੂਲਤ
ਚੰਡੀਗੜ੍ਹ (ਰਾਜਿੰਦਰ) : ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਬਾਰ ਰੂਮ ਬੈਠਕ 'ਚ ਦੱਸਿਆ ਕਿ ਕੋਵਿਡ ਮਰੀਜ਼ਾਂ ਲਈ ਡਾਇਲਿਸਿਸ ਦੇ ਸਿਸਟਮ ਨੂੰ ਹੋਰ ਸੁਖਾਲਾ ਬਣਾ ਦਿੱਤਾ ਗਿਆ ਹੈ। ਇਸ ਲਈ ਇਕ ਹੈਲਪਲਾਈਨ ਨੰਬਰ 70870-07434 ਵੀ ਸ਼ੁਰੂ ਕੀਤਾ ਗਿਆ। ਇਸ ਹੈਲਪਲਾਈਨ ’ਤੇ ਕਾਲ ਕਰ ਕੇ ਕੋਈ ਵੀ ਮਰੀਜ਼ ਡਾਇਲਿਸਿਸ ਦੀ ਸਹੂਲਤ ਦਾ ਲਾਭ ਲੈ ਸਕਦਾ ਹੈ।

ਹਾਲੇ ਵੀ ਕਿਸਾਨਾਂ ਦੇ ਹੱਕ 'ਚ ਡਟੇ ਪੰਜਾਬੀ ਕਲਾਕਾਰ, ਕਿਹਾ 'ਗੁੰਡਾਗਰਦੀ ਦੇ ਵਿਰੁੱਧ ਵੀ ਇਕੱਠੇ ਖੜ੍ਹਾਂਗੇ'
ਗੁਰਦਾਸਪੁਰ (ਬਿਊਰੋ) : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਖ਼ਿਲਾਫ਼ ਬੀਤੇ ਦਿਨੀਂ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਨੇ ਗੁਰਦਾਸਪੁਰ ਦੇ ਬਟਾਲਾ ਵਿਖੇ ਅੰਮ੍ਰਿਤਸਰ ਬਟਾਲਾ ਹਾਈਵੇਅ ’ਤੇ ਕਿਸਾਨਾਂ ਦੇ ਹੱਕ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ, ਹਰਭਜਨ ਮਾਨ, ਰਵਿੰਦਰ ਗਰੇਵਾਲ, ਤਰਸੇਮ ਜੱਸੜ, ਦੀਪ ਸਿਧੂ, ਕੁਲਵਿੰਦਰ ਬਿੱਲਾ, ਰਵਨੀਤ ਸਿੰਘ, ਹਰਜੀਤ ਹਰਮਨ, ਗੁਰੀ ਸਿੰਘ, ਕੰਵਰ ਗਰੇਵਾਲ, ਲੱਖਾ ਸਿਧਾਨਾ ਸਮੇਤ ਦਰਜਨਾਂ ਕਲਾਕਾਰ ਕੇਂਦਰ ਸਰਕਾਰ ਖ਼ਿਲਾਫ਼ ਡਟੇ ਵਿਖਾਈ ਦਿੱਤੇ।

12ਵੀਂ ਜਮਾਤ 'ਚ 78 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ-2020 'ਚ ਆਯੋਜਿਤ ਸੀਨੀਅਰ ਸੈਕੰਡਰੀ (12ਵੀਂ) ਦੀ ਪ੍ਰੀਖਿਆ 'ਚ 78 ਫ਼ੀਸਦੀ ਜਾਂ ਇਸ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਪ੍ਰੀਖਿਆਰਥੀਆਂ ਲਈ ਖ਼ੁਸ਼ਖ਼ਬਰੀ ਹੈ। ਅਜਿਹੇ ਵਿਦਿਆਰਥੀ ਕੇਂਦਰੀ ਸਿੱਖਿਆ ਮੰਤਰਾਲਾ (ਕੇਂਦਰੀ ਮਨੁੱਖੀ ਸੰਸਾਧਨ ਮੰਤਰਾਲਾ), ਨਵੀਂ ਦਿੱਲੀ ਵੱਲੋਂ ਅਦਾ ਕੀਤੇ ਜਾਣ ਵਾਲੇ ਵਜ਼ੀਫੇ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ’ਤੇ 31 ਅਕਤੂਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਰੱਦ ਹੋਈਆ ਗੱਡੀਆਂ 'ਚ ਰਿਜ਼ਰਵੇਸ਼ਨ ਕਰਾਉਣ ਵਾਲੇ ਮੁਸਾਫ਼ਰਾਂ ਲਈ ਅਹਿਮ ਖ਼ਬਰ, ਮਿਲੇਗਾ ਰਿਫੰਡ
ਫਿਰੋਜ਼ਪੁਰ/ਜੈਤੋ (ਮਲਹੋਤਰਾ, ਪਰਾਸ਼ਰ) : ਕਿਸਾਨਾਂ ਵੱਲੋਂ ਕੀਤੇ ਜਾ ਰਹੇ 'ਰੇਲ ਰੋਕੋ' ਅੰਦੋਲਨ ਦੌਰਾਨ ਫਿਰੋਜ਼ਪੁਰ ਰੇਲਵੇ ਮੰਡਲ ਦੀਆਂ ਰੱਦ ਹੋਈਆਂ 14 ਸਪੈਸ਼ਲ ਰੇਲ ਗੱਡੀਆਂ ’ਚ ਰਿਜ਼ਰਵੇਸ਼ਨ ਕਰਵਾਉਣ ਵਾਲੇ ਮੁਸਾਫ਼ਰ 72 ਘੰਟੇ ਅੰਦਰ ਆਪਣਾ ਰਿਫੰਡ ਪ੍ਰਾਪਤ ਕਰ ਸਕਦੇ ਹਨ। ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਚੇਤਨ ਤਨੇਜਾ ਨੇ ਦੱਸਿਆ ਕਿ ਜੋ ਗੱਡੀਆਂ ਬਿਲਕੁਲ ਰੱਦ ਕਰ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਲਈ 72 ਘੰਟੇ ’ਚ ਰਿਫੰਡ ਦਿੱਤਾ ਜਾ ਰਿਹਾ ਹੈ।

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)


Bharat Thapa

Content Editor

Related News