ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

10/02/2020 8:31:27 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਨਿੱਜੀ ਸਕੂਲਾਂ ਨੂੰ ਝਟਕਾ, ਫ਼ੀਸ ਮਾਮਲੇ 'ਤੇ ਮਾਪਿਆਂ ਨੂੰ ਵੱਡੀ ਰਾਹਤ
ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਨਿੱਜੀ ਸਕੂਲਾਂ ਦੀ ਮਨਮਾਨੀ 'ਤੇ ਲਗਾਮ ਕਸਦੇ ਹੋਏ ਮਾਪਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਨਿੱਜੀ ਸਕੂਲ ਪ੍ਰਬੰਧਕ ਲਾਕਡਾਊਨ ਸਮੇਂ ਦੀ ਕੇਵਲ ਟਿਊਸ਼ਨ ਫ਼ੀਸ ਹੀ ਲੈ ਸਕਦੇ ਹਨ। ਇਹੀ ਨਹੀਂ ਜਿਨ੍ਹਾਂ ਸਕੂਲਾਂ ਨੇ ਵਿਦਿਆਰਥੀਆਂ ਦੀ ਰੈਗੂਲਰ ਆਨਲਾਈਨ ਕਲਾਸਾਂ ਨਹੀਂ ਲਈਆਂ, ਉਹ ਕਿਸੇ ਵੀ ਤਰ੍ਹਾਂ ਦੀ ਫੀਸ ਜਾਂ ਕਿਸੇ ਫੰਡਜ਼ ਦੇ ਹੱਕਦਾਰ ਨਹੀਂ ਹੋਣਗੇ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਰਣਜੀਤ ਬਾਵਾ ਤੇ ਕੰਵਰ ਗਰੇਵਾਲ ਸਮੇਤ ਕਈ ਕਲਾਕਾਰਾਂ ਨੇ ਰੇਲਵੇ ਟਰੈਕ 'ਤੇ ਲਗਾਇਆ ਧਰਨਾ (ਵੀਡੀਓ)
ਰਾਜਪੁਰਾ(ਡੀ.ਐਸ.ਕਕੜ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਜੱਥੇਬੰਦਿਆਂ ਵੱਲੋਂ ਕੀਤੇ ਜਾ ਰਹੇ ਇਸ ਪ੍ਰਦਰਸ਼ਨ 'ਚ ਪੰਜਾਬੀ ਕਲਾਕਾਰ ਵੀ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਅੱਜ ਰਾਜਪੁਰਾ ਨੇੜੇ ਰੇਲਵੇ ਟਰੈਕ 'ਤੇ ਕਿਸਾਨਾਂ ਤੇ ਕਲਾਕਾਰਾਂ ਵੱਲੋਂ ਧਰਨਾ ਲਗਾਇਆ ਗਿਆ ਇਸ ਧਰਨੇ 'ਚ ਪੰਜਾਬੀ ਗਾਇਕ ਰਣਜੀਤ ਬਾਵਾ, ਕੰਵਰ ਗਰੇਵਾਲ, ਹਰਭਜਨ ਮਾਨ ਤੇ ਹਰਫ ਚੀਮਾ ਨੇ ਸ਼ਿਰਕਤ ਕੀਤੀ। 

ਬਟਾਲਾ 'ਚ ਵੱਡੀ ਵਾਰਦਾਤ, ਪੁਲਸ 'ਤੇ ਬਦਮਾਸ਼ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ
ਬਟਾਲਾ (ਬੇਰੀ) : ਥਾਣਾ ਅੰਮ੍ਰਿਤਸਰ ਸਦਰ 'ਚ ਦਰਜ ਕਤਲ ਅਤੇ ਇਰਾਦਾ ਕਤਲ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਕਥਿਤ ਮੁਲਜ਼ਮ ਵਲੋਂ ਬਟਾਲਾ ਵਿਚ ਇਕ ਵਿਅਕਤੀ ਸਣੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ ਗਈ। ਦਰਅਸਲ ਉਕਤ ਮੁਲਜ਼ਮ ਨੇ ਖੁਦ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਜਿਥੇ ਇਕ ਫੈਕਟਰੀ ਵਿਚ ਕੰਮ ਕਰਦੇ ਵਰਕਰ ਤੋਂ ਪਹਿਲਾਂ ਸਕੂਟਰੀ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਅਸਫਲ ਹੋਣ 'ਤੇ ਉਸ ਨੂੰ ਗੋਲੀ ਮਾਰ ਦਿੱਤੀ। 

ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ, ਲੁਧਿਆਣਾ ਦੇ ਸਿਵਲ ਹਸਪਤਾਲ 'ਚ ਚੱਲੀ ਡੀ. ਜੇ. ਪਾਰਟੀ
ਲੁਧਿਆਣਾ (ਨਰਿੰਦਰ)— ਕੋਰੋਨਾ ਵਾਇਰਸ ਦੇ ਦੌਰ 'ਚ ਲੋਕਾਂ ਨੂੰ ਸਮਾਜਿਕ ਦੂਰੀ ਅਤੇ ਮਾਸਕ ਦੀ ਵਰਤੋਂ ਕਰਨ ਦਾ ਪਾਠ ਪੜ੍ਹਾਉਣ ਵਾਲੇ ਸਿਵਲ ਹਸਪਤਾਲ ਦੇ ਅਧਿਕਾਰੀਆਂ ਦੇ ਸਾਹਮਣੇ ਹੀ ਬੁੱਧਵਾਰ ਨੂੰ ਬਿਨ੍ਹਾਂ ਮਾਸਕ ਅਤੇ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾ ਸਿਵਲ ਹਸਪਤਾਲ ਦੇ ਅੰਦਰ ਹੀ ਡੀ. ਜੇ. ਪਾਰਟੀ ਕੀਤੀ ਗਈ।

ਰੂਪਨਗਰ 'ਚ ਵੱਡੀ ਵਾਰਦਾਤ: ਕੈਮਰਿਆਂ 'ਤੇ ਸਪਰੇਅ ਪਾ ਕੇ ਚੋਰਾਂ ਨੇ ATM 'ਚੋਂ ਲੁੱਟਿਆ 19 ਲੱਖ ਤੋਂ ਵੱਧ ਦਾ ਕੈਸ਼
ਰੂਪਨਗਰ (ਸੱਜਣ ਸੈਣੀ)— ਚੋਰੀ ਦੀਆਂ ਵਾਰਦਾਤਾਂ ਦਿਨੋਂ-ਦਿਨ ਵਧਦੀਆਂ ਹੀ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਨੂਰਪੁਰ ਬੇਦੀ ਤੋਂ ਸਾਹਮਣੇ ਆਇਆ ਹੈ ਜਿੱਥੇ ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ 'ਤੇ ਪੈਂਦੇ ਪਿੰਡ ਬਜਰੂੜ 'ਚ ਐੱਸ. ਬੀ. ਆਈ. ਦੇ ਏ. ਟੀ. ਐੱਮ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਚੋਰ ਇਸ ਏ. ਟੀ. ਐੱਮ. 'ਚੋਂ 19 ਲੱਖ 17 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।

ਕੇਂਦਰ ਸਰਕਾਰ 'ਤੇ ਭੜਕੇ ਮਨਕੀਰਤ ਔਲਖ, 'ਸਾਡੇ ਨਾਲ ਹੁੰਦਾ ਮਤਰੇਈ ਮਾਂ ਵਰਗਾ ਸਲੂਕ'(ਵੀਡੀਓ)
ਜਲੰਧਰ(ਬਿਊਰੋ):  ਕਿਸਾਨਾਂ ਨੂੰ ਆਪਣਾ ਬਣਦਾ ਹੱਕ ਦਿਵਾਉਣ ਲਈ ਲਗਾਤਾਰ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।ਕਿਸਾਨਾਂ ਦੇ ਨਾਲ ਲਗਾਤਾਰ ਪੰਜਾਬੀ ਕਲਾਕਾਰ ਵੀ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲੱਗਾ ਕੇ ਆਵਾਜ਼ ਬੁਲੰਦ ਕਰ ਰਹੇ ਹਨ। ਅਜਿਹੇ 'ਚ ਪੰਜਾਬੀ ਕਲਾਕਾਰਾਂ ਨੇ ਕਿਸਾਨ ਮਜ਼ਦੂਰ ਏਕਤਾ ਦਾ ਸਮਰਥਨ ਕੀਤਾ ਹੈ ਤੇ ਕਿਸਾਨਾਂ ਦੇ ਹੱਕਾਂ ਲਈ ਤੇ ਅਗਲੇ ਸੰਘਰਸ਼ ਲਈ ਕੱਲ੍ਹ ਇਕ ਮੀਟਿੰਗ ਚੰਡੀਗੜ੍ਹ 'ਚ ਕਲਾਕਾਰ ਭਾਈਚਾਰੇ ਵੱਲੋਂ ਕੀਤੀ ਗਈ ਜਿਸ 'ਚ ਕਲਾਕਾਰਾਂ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ।

ਰਾਹੁਲ ਗਾਂਧੀ ਦੇ 'ਪੰਜਾਬ ਦੌਰੇ' 'ਚ ਫਿਰ ਫੇਰਬਦਲ, ਨਵੀਆਂ ਤਾਰੀਖ਼ਾਂ ਦਾ ਐਲਾਨ
ਜਲੰਧਰ— ਕਾਂਗਰਸ ਪਾਰਟੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਚ ਇਕ ਵਾਰ ਫਿਰ ਤੋਂ ਫੇਰਬਦਲ ਕੀਤਾ ਗਿਆ ਹੈ। ਰਾਹੁਲ ਗਾਂਧੀ ਦਾ 3 ਅਕਤੂਬਰ ਨੂੰ ਪੰਜਾਬ ਆਉਣਾ ਮੁਸ਼ਕਿਲ ਹੋ ਗਿਆ ਹੈ। ਰਾਹੁਲ ਗਾਂਧੀ ਦਾ ਪੰਜਾਬ ਆਉਣ ਦਾ ਪ੍ਰੋਗਰਾਮ ਹਾਥਰਸ ਮਾਮਲੇ ਕਾਰਨ ਬਦਲਿਆ ਗਿਆ ਹੈ। 

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
 


Bharat Thapa

Content Editor

Related News