ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

10/04/2020 8:03:46 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਦੇਸ਼ ਨੂੰ ਸਰਕਾਰ ਨਹੀਂ ਅੰਬਾਨੀ-ਅਡਾਨੀ ਚਲਾ ਰਹੇ : ਰਾਹੁਲ ਗਾਂਧੀ
ਮੋਗਾ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ 'ਚ ਸ਼ਾਮਲ ਹੋਣ ਲਈ ਤਿੰਨ ਦਿਨਾਂ ਦੌਰੇ 'ਤੇ ਪੰਜਾਬ ਆਏ ਰਾਹੁਲ ਗਾਂਧੀ ਦੇ ਮੋਗਾ ਵਿਖੇ ਰੈਲੀ 'ਚ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜਦੋਂ ਕਾਂਗਰਸ ਦੀ ਸਰਕਾਰ ਆਈ ਤਾਂ ਸਭ ਤੋਂ ਪਹਿਲਾਂ ਉਹ ਇਨ੍ਹਾਂ ਕਾਨੂੰਨਾਂ ਨੂੰ ਖ਼ਤਮ ਕਰਨਗੇ। ਰਾਹੁਲ ਗਾਂਧੀ ਨੇ ਆਖਿਆ ਕਿ ਅੱਜ ਦੇਸ਼ ਨੂੰ ਸਰਕਾਰ ਨਹੀਂ ਸਗੋਂ ਅੰਬਾਨੀ-ਅਡਾਨੀ ਵਰਗੇ ਉਦਯੋਗਪਤੀ ਚਲਾ ਰਹੇ ਹਨ, ਇਹੋ ਕਾਰਨ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਨੂੰ ਕਿਸਾਨਾਂ ਦਾ ਐੱਮ. ਐੱਸ. ਪੀ. ਖਤਮ ਕਰਕੇ ਸਿੱਧਾ-ਸਿੱਧਾ ਉਨ੍ਹਾਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੇ ਹਨ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਵੱਡੀ ਖ਼ਬਰ : ਖਾਲਿਸਤਾਨੀ ਅੱਤਵਾਦੀ ਮੱਖਣ ਸਿੰਘ ਭਾਰੀ ਅਸਲੇ ਸਣੇ ਗ੍ਰਿਫ਼ਤਾਰ
ਹੁਸ਼ਿਆਰਪੁਰ (ਅਮਰੀਕ) : ਪੰਜਾਬ ਪੁਲਸ ਨੂੰ ਬੀਤੀ ਰਾਤ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਮਾਹਿਲਪੁਰ ਪੁਲਸ ਨੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਿਲ ਰਹੇ ਅਤੇ ਪਾਕਿਸਤਾਨ ਵਿਚ 14 ਸਾਲ ਰਹੇ ਅੱਤਵਾਦੀ ਮੱਖਣ ਸਿੰਘ ਉਰਫ ਅਮਲੀ ਨੂੰ ਸਾਥੀ ਸਮੇਤ ਭਾਰੀ ਅਸਲੇ ਸਣੇ ਗ੍ਰਿਫ਼ਤਾਰ ਕਰ ਲਿਆ।  ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੂੰ ਮੱਖਣ ਸਿੰਘ ਗਿੱਲ ਉਰਫ਼ ਅਮਲੀ ਤੋਂ ਇਲਾਵਾ ਉਸ ਦੇ ਸਾਥੀ ਦਵਿੰਦਰ ਸਿੰਘ ਉਰਫ਼ ਹੈਪੀ ਨੂੰ ਵੀ ਗ੍ਰਿਫ਼ਤਾਰ ਕਰਕੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇ. ਜ਼ੈੱਡ. ਐੱਫ) ਦੇ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ।

ਭਰੇ ਮੰਚ 'ਤੇ ਸੁੱਖੀ ਰੰਧਾਵਾ ਨੂੰ ਬੋਲੇ ਸਿੱਧੂ, ਹੁਣ ਨਾ ਰੋਕ 'ਪਹਿਲਾਂ ਵੀ ਬਿਠਾਈ ਰੱਖਿਆ ਸੀ'
ਮੋਗਾ : ਲੰਬੇ ਸਮੇਂ ਬਾਅਦ ਆਪਣੇ ਬੇਬਾਕੀ ਵਾਲੇ ਰੋਹ ਵਿਚ ਪਰਤੇ ਆਏ ਨਵਜੋਤ ਸਿੱਧੂ ਦੀ ਨਾਰਾਜ਼ਗੀ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ ਜਾਪ ਰਹੀ ਹੈ। ਇਸ ਦਾ ਅੰਦਾਜ਼ਾ ਇਸ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਸਿੱਧੂ ਨੇ ਭਰੇ ਮੰਚ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਥੋਂ ਤਕ ਆਖ ਦਿੱਤਾ ਕਿ ਪਹਿਲਾਂ ਵੀ ਉਨ੍ਹਾਂ ਨੂੰ ਬਿਠਾਈ ਰੱਖਿਆ ਸੀ ਅਤੇ ਹੁਣ ਬੋਲਣ ਤੋਂ ਨਾ ਰੋਕਿਆ ਜਾਵੇ। 

ਰਾਹੁਲ ਦੀ ਰੈਲੀ ਦੌਰਾਨ 'ਕੈਪਟਨ' ਦੀ ਕੇਂਦਰ ਨੂੰ ਵੰਗਾਰ, ਕਿਸਾਨਾਂ ਨੂੰ ਦੱਸਿਆ ਦੇਸ਼ ਦੇ ਅੰਨਦਾਤੇ
ਮੋਗਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਕੇਂਦਰ ਸਰਕਾਰ ਨੂੰ ਵੰਗਾਰਦਿਆਂ ਕਿਹਾ ਕਿ ਪੰਜਾਬ 'ਚ ਪੂਰੇ ਦੇਸ਼ ਦੇ 2 ਫ਼ੀਸਦੀ ਲੋਕ ਵੱਸਦੇ ਹਨ, ਜਿਨ੍ਹਾਂ 'ਚੋਂ ਕਿਸਾਨਾਂ ਦੀ ਵੱਡੀ ਗਿਣਤੀ ਹੈ ਅਤੇ ਇਹ ਕਿਸਾਨ ਹੀ ਦੇਸ਼ ਦੇ ਅੰਨ ਦਾ 50 ਫ਼ੀਸਦੀ ਭੰਡਾਰ ਭਰਦੇ ਹਨ।

ਰਾਹੁਲ ਦੇ ਮੰਚ 'ਤੇ ਗਰਜੇ ਸਿੱਧੂ, ਕਿਹਾ ਕਾਲੀ ਪੱਗ ਬੰਨ੍ਹ ਕਾਲੇ ਕਾਨੂੰਨ ਦਾ ਵਿਰੋਧ ਕਰਨ ਆਇਆ ਹਾਂ
ਮੋਗਾ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਰਾਹੁਲ ਗਾਂਧੀ ਦੇ ਤਿੰਨ ਦਿਨਾਂ ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਮੋਗਾ ਵਿਖੇ ਰੈਲੀ ਦੌਰਾਨ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਪੂੰਜੀ ਪਤੀਆਂ ਦੇ ਹੱਥ 'ਚ ਸਾਰੀ ਤਾਕਤ ਦੇਣਾ ਚਾਹੁੰਦੀ ਹੈ ਅਤੇ ਜੇਕਰ ਇਹ ਕਾਨੂੰਨ ਪੰਜਾਬ ਵਿਚ ਲਾਗੂ ਹੋ ਗਿਆ ਤਾਂ ਇਸ ਨਾਲ ਸੂਬੇ ਦਾ ਕਿਸਾਨ ਤਬਾਹ ਹੋ ਜਾਵੇਗਾ। ਸਿੱਧੂ ਨੇ ਕਿਹਾ ਕਿ ਅੱਜ ਉਹ ਇਸ ਕਾਲੇ ਕਾਨੂੰਨ ਦਾ ਵਿਰੋਧ ਕਾਲੀ ਪੱਗ ਨਾਲ ਆਏ ਹਨ। 

ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਹੋਇਆ ਕੋਰੋਨਾ
ਮੋਹਾਲੀ/ਅੰਮ੍ਰਿਤਸਰ (ਪਰਦੀਪ, ਸੰਧੂ) : ਮਾਨਵਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਕੋਰੋਨਾ ਲਾਗ ਦੀ ਬਿਮਾਰੀ ਹੋਣ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਐੱਸ. ਪੀ. ਸਿੰਘ ਓਬਰਾਏ ਇਸ ਸਮੇਂ ਪੀ.ਜੀ.ਆਈ.ਚੰਡੀਗੜ੍ਹ 'ਚ ਜੇਰੇ ਇਲਾਜ ਹਨ। 

ਵੱਡੀਆਂ ਕੰਪਨੀਆਂ ਖ਼ਿਲਾਫ਼ ਲਾਮਬੰਦ ਹੋਇਆ ਕਿਸਾਨਾਂ ਦਾ ਖੇਤੀ ਕਾਨੂੰਨ ਵਿਰੋਧੀ ਰੋਸ
ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਰਾਸ਼ਟਰਪਤੀ ਦੁਆਰਾ ਖੇਤੀ ਬਿੱਲਾਂ ਨੂੰ ਕਾਨੂੰਨ ਵਿੱਚ ਤਬਦੀਲ ਕਰਨ ਤੋਂ ਬਾਅਦ ਕਿਸਾਨਾਂ ਦਾ ਰੋਸ ਹੋਰ ਵਧ ਗਿਆ ਹੈ। ਕਿਸਾਨਾਂ ਦੇ ਨਾਲ ਹਰ ਵਰਗ ਸੜਕਾਂ ਉੱਤੇ ਉਤਰ ਆਇਆ ਹੈ। ਰੇਲਵੇ ਲਾਈਨਾਂ ਬੰਦ ਕਰ ਦਿੱਤੀਆਂ ਹਨ। ਵੱਡੀਆਂ ਕੰਪਨੀਆਂ ਦਾ ਬਾਈਕਾਟ ਕਰ ਦਿੱਤਾ ਗਿਆ ਹੈ ਅਤੇ ਕਈ ਥਾਵਾਂ ਉੱਤੇ ਟੋਲ ਪਲਾਜ਼ਇਆਂ ’ਤੇ ਵੀ ਮੋਰਚਾ ਲਾ ਲਿਆ ਹੈ। 


Bharat Thapa

Content Editor

Related News