ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Wednesday, Oct 07, 2020 - 09:13 PM (IST)

ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ 'ਤੇ ਕੈਪਟਨ ਦਾ ਵੱਡਾ ਬਿਆਨ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ 'ਤੇ ਲੱਗਦੀਆਂ ਆ ਰਹੀਆਂ ਉਨ੍ਹਾਂ ਕਿਆਸਅਰਾਈਆਂ 'ਤੇ ਵਿਰਾਮ ਲਗਾ ਦਿੱਤਾ ਹੈ, ਜਿਨ੍ਹਾਂ ਵਿਚ ਇਹ ਕਿਹਾ ਜਾ ਰਿਹਾ ਸੀ ਕਿ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਜਾ ਸਕਦਾ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ: ਸਿੰਗਲਾ
ਚੰਡੀਗੜ੍ਹ: ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। 

ਸੋਮ ਪ੍ਰਕਾਸ਼ ਦੀ ਪ੍ਰੈੱਸ ਕਾਨਫਰੰਸ 'ਚ ਕਿਸਾਨਾਂ ਨੇ ਪਾਇਆ ਭੜਥੂ, ਕਾਲੀਆਂ ਝੰਡੀਆਂ ਵਿਖਾ ਘੇਰਿਆ ਹੋਟਲ (ਵੀਡੀਓ)
ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਸੋਮ ਪ੍ਰਕਾਸ਼ ਦੀ ਪ੍ਰੈੱਸ ਕਾਨਫਰੰਸ ਸ਼ੁਰੂ ਹੋਣ ਤੋਂ ਪਹਿਲਾਂ ਹੀ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੰਬਰ ਹੋਟਲ ਦੇ ਬਾਹਰ ਆ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਫਰਜ਼ੀ ਸੀ. ਬੀ. ਆਈ. ਅਫ਼ਸਰਾਂ ਨੇ ਘਰ 'ਚ ਮਾਰਿਆ ਛਾਪਾ, ਜਦੋਂ ਅਸਲੀਅਤ ਖੁੱਲ੍ਹੀ ਤਾਂ ਪਈਆਂ ਭਾਜੜਾਂ
ਗੁਰੂਹਰਸਹਾਏ (ਆਵਲਾ) : ਸ਼ਹਿਰ ਦੀ ਰੇਲਵੇ ਬਸਤੀ 'ਚ ਅੱਜ ਦਿਨ ਦਿਹਾੜੇ 4 ਲੁਟੇਰਿਆਂ ਵਲੋਂ ਘਰ 'ਚ ਵੜ੍ਹ ਕੇ ਆਪਣੇ ਆਪ ਨੂੰ ਸੀ. ਬੀ. ਆਈ. ਦਾ ਅਫ਼ਸਰ ਦੱਸ ਕੇ ਲੁਟੇਰਿਆਂ ਵਲੋਂ ਲੁਟਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰ ਕੁਮਾਰ, ਕਮਲੇਸ਼, ਭੀਮ ਅਤੇ ਰਵੀ ਨਾਮ ਦੇ ਵਿਅਕਤੀਆਂ ਵਲੋਂ ਅੱਜ ਸਵੇਰੇ ਗੁਰੂਹਰਸਹਾਏ ਦੀ ਰੇਲਵੇ ਬਸਤੀ 'ਚ ਤਰਸੇਮ ਕੁਮਾਰ ਆੜਤੀਏ ਦੇ ਘਰ 'ਚ ਵੜ੍ਹ ਕੇ ਲੁਟੇਰਿਆਂ ਵਲੋਂ ਆਪਣੇ ਆਪ ਨੂੰ ਸੀ. ਬੀ. ਆਈ. ਦੇ ਅਫ਼ਸਰ ਦੱਸ ਕੇ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ।

ਪੰਜਾਬ ਦੇ ਸਭ ਤੋਂ ਮੁੱਖ 'ਟੋਲ ਪਲਾਜ਼ੇ' 'ਤੇ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਮੁਫ਼ਤ ਲੰਘਾਏ ਜਾ ਰਹੇ ਵਾਹਨ
ਲੁਧਿਆਣਾ (ਅਨਿਲ, ਨਰਿੰਦਰ) : ਰੇਲਾਂ ਰੋਕਣ ਦੇ ਬਾਵਜੂਦ ਜਦੋਂ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਹੋਇਆ ਤਾਂ ਹੁਣ ਕਿਸਾਨ ਜੱਥੇਬੰਦੀਆਂ ਨੇ ਟੋਲ ਪਲਾਜ਼ੇ ਘੇਰਨ ਦਾ ਫ਼ੈਸਲਾ ਲੈ ਲਿਆ ਹੈ ਅਤੇ ਅੱਜ ਕਿਸਾਨ ਸੰਘਰਸ਼ ਕਮੇਟੀ ਵੱਲੋਂ ਲੁਧਿਆਣਾ ਦਾ ਟੋਲ ਪਲਾਜ਼ਾ ਜੋ ਕਿ ਪੰਜਾਬ ਦਾ ਹੀ ਨਹੀ, ਪੂਰੇ ਭਾਰਤ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ, ਨੂੰ ਬੰਦ ਕਰ ਦਿੱਤਾ ਗਿਆ ਅਤੇ ਸਾਰੀਆਂ ਗੱਡੀਆਂ ਮੁਫ਼ਤ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।

ਨਵਾਂਸ਼ਹਿਰ 'ਚ ਸਾਈਨ ਬੋਰਡ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ, ਫੈਲੀ ਦਹਿਸ਼ਤ (ਵੀਡੀਓ)
ਨਵਾਂਸ਼ਹਿਰ (ਜੋਬਨਪ੍ਰੀਤ)— ਜ਼ਿਲ੍ਹਾ ਨਵਾਂਸ਼ਹਿਰ ਦੇ ਬੰਗਾ ਸ਼ਹਿਰ ਦੇ ਕੋਲ ਪਿੰਡ ਮਜਾਰੀ ਨੇੜੇ ਨੈਸ਼ਨਲ ਹਾਈਵੇਅ 'ਤੇ ਲੱਗੇ ਸਾਈਨ ਬੋਰਡ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖ਼ਾਲਿਸਤਾਨੀ ਨਾਅਰੇ ਲਿਖੇ ਗਏ। ਖ਼ਾਲਿਸਤਾਨੀ ਨਾਅਰਿਆਂ ਨੂੰ ਵੇਖ ਲੋਕਾਂ ਦਾ ਕਾਫ਼ੀ ਦਹਿਸ਼ਤ ਦਾ ਮਾਹੌਲ ਪਾਇਆ ਗਿਆ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਤੁਰੰਤ ਇਨ੍ਹਾਂ ਨਾਅਰਿਆਂ ਨੂੰ ਮਿਟਾਇਆ ਅਤੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਦੇ ਅਕਾਲ ਚਲਾਣੇ 'ਤੇ ਭਾਈ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ (ਦੀਪਕ ਸ਼ਰਮਾ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ। ਉਹ ਬੀਤੇ ਕੁਝ ਦਿਨਾਂ ਤੋਂ ਸਿਹਤ ਨਾਸਾਜ਼ ਹੋਣ ਕਾਰਨ ਸਥਾਨਕ ਇਕ ਹਸਪਤਾਲ 'ਚ ਜ਼ੇਰੇ-ਇਲਾਜ ਸਨ। ਉਨ੍ਹਾਂ ਦੇ ਅੱਜ ਸਵੇਰੇ ਕਰੀਬ 7 ਵਜੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ ਸਿੱਖ ਸੰਗਤਾਂ ਅੰਦਰ ਸੋਗ ਦੀ ਲਹਿਰ ਫੈਲ ਗਈ। 

ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ
ਜਲੰਧਰ— ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਨੂੰ ਲੈ ਕੇ ਪੰਜਾਬ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਪਾਰਟੀ 'ਚ ਕੋਈ ਨਾਰਾਜ਼ਗੀ ਨਹੀਂ ਚੱਲ ਰਹੀ ਹੈ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਨੂੰ ਝਟਕਾ, ਗੱਲਬਾਤ ਦੇ ਸੱਦੇ ਨੂੰ ਕੀਤਾ ਰੱਦ
ਚੰਡੀਗੜ੍ਹ : ਮਾਨਸਾ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਕੇਂਦਰ ਵਲੋਂ ਦਿੱਤੇ ਗਏ ਗੱਲਬਾਤ ਦੇ ਸੱਦੇ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਤਰਾਂ ਅਨੁਸਾਰ ਇਹ ‌ਸੱਦਾ ਪੱਤਰ‌ ਗ਼ੈਰ ਅਧਿਕਾਰਤ ਹੋਣ ਕਾਰਨ ਇਹ ਫ਼ੈਸਲਾ ਕੀਤਾ ਗਿਆ ਹੈ।

ਧਰਨੇ ਤੋਂ ਵਾਪਸ ਆ ਰਹੇ ਗਾਇਕ ਜੱਸ ਬਾਜਵਾ ਨਾਲ ਵਾਪਰਿਆ ਭਿਆਨਕ ਹਾਦਸਾ
ਜਲੰਧਰ (ਬਿਊਰੋ) - ਪੰਜਾਬੀ ਸੰਗੀਤ ਜਗਤ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਪ੍ਰਸਿੱਧ ਗਾਇਕ ਜੱਸ ਬਾਜਵਾ ਨਾਲ ਦੇਰ ਰਾਤ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੱਸ ਬਾਜਵਾ ਹਰਿਆਣਾ 'ਚ ਧਰਨਾ ਲਾਉਣ ਤੋਂ ਬਾਅਦ ਆਪਣੀ ਕਾਰ ਨੰਬਰ ਪੀ. ਬੀ. 13 ਬੀ. ਸੀ. 3300 ਰਾਹੀਂ ਚੰਡੀਗੜ੍ਹ ਆ ਰਹੇ ਸਨ।

ਮੁਕਤਸਰ ਦੇ ਪਰਮਿੰਦਰ ਦਾ ਮਨੀਲਾ 'ਚ ਗੋਲ਼ੀਆਂ ਮਾਰ ਕੇ ਕਤਲ
ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) : ਇੱਥੋਂ ਨੇੜਲੇ ਪਿੰਡ ਚੱਕ ਜਾਨੀਸਰ ਜੋ ਹਲਕਾ ਜਲਾਲਾਬਾਦ ਵਿਚ ਪੈਂਦਾ ਹੈ, ਦੇ ਵਿਅਕਤੀ ਪਰਮਿੰਦਰ ਸਿੰਘ ਮਾਨ (48) ਦੀ ਮਨੀਲਾ ਵਿਖੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਮਰਨ ਵਾਲੇ ਦੇ ਰਿਸ਼ਤੇਦਾਰ ਹਰਚਰਨ ਸਿੰਘ ਸੰਧੂ ਕੋਹਰ ਸਿੰਘ ਵਾਲਾ ਨੇ ਦੱਸਿਆ ਕਿ ਪਰਮਿੰਦਰ ਸਿੰਘ ਮਾਨ ਪਿਛਲੇ ਕਰੀਬ 22 ਸਾਲਾਂ ਤੋਂ ਮਨੀਲਾ ਵਿਖੇ ਰਹਿ ਰਿਹਾ ਸੀ। 

ਪੰਜਾਬ ਸਰਕਾਰ ਵੱਲੋਂ ਕੋਰੋਨਾ ਯੋਧੇ ਬਣੇ 'ਸਿਹਤ ਕਾਮਿਆਂ' ਨਾਲ ਧੱਕਾ, ਰਾਤੋ-ਰਾਤ ਦਿੱਤਾ ਵੱਡਾ ਝਟਕਾ
ਚੰਡੀਗੜ੍ਹ : ਕੋਰੋਨਾ ਕਾਲ ਦੌਰਾਨ ਕੋਵਿਡ ਮਰੀਜ਼ਾਂ ਦੀ ਦੇਖਭਾਲ ਕਰਕੇ ਕੋਰੋਨਾ ਯੋਧੇ ਬਣੇ 20 ਹਜ਼ਾਰ ਸਿਹਤ ਕਾਮਿਆਂ ਨਾਲ ਪੰਜਾਬ ਸਰਕਾਰ ਵੱਲੋਂ ਧੱਕਾ ਕਰਦੇ ਹੋਏ ਉਨ੍ਹਾਂ ਨੂੰ ਰਾਤੋ-ਰਾਤ ਵੱਡਾ ਝਟਕਾ ਦਿੱਤਾ ਗਿਆ ਹੈ। ਅਸਲ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਸੂਬੇ 'ਚ ਕੋਵਿਡ ਕੇਅਰ ਸੈਂਟਰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਕਾਰਨ ਰੋਜ਼ਾਨਾ ਮਿਹਨਤਾਨਾ 'ਤੇ ਰੱਖੇ 20 ਹਜ਼ਾਰ ਉੱਚ ਦਰਜਾ ਸਿਹਤ ਮੁਲਾਜ਼ਮ ਰਾਤੋ-ਰਾਤ ਵਿਹਲੇ ਹੋ ਗਏ ਹਨ।

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)


author

Bharat Thapa

Content Editor

Related News