ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Friday, Oct 09, 2020 - 09:04 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਅਹਿਮ ਖ਼ਬਰ : ਕੱਲ੍ਹ ਪੰਜਾਬ ਬੰਦ ਦੀ ਕਾਲ, ਜਾਣੋ ਕੀ ਰਹੇਗਾ ਸਮਾਂ
ਚੰਡੀਗੜ੍ਹ : ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਵਾਦਾਂ ਵਿਚ ਘਿਰੀ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸੰਤ ਸਮਾਜ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਬੰਦ ਦੇ ਸਮਰਥਨ ਵਿਚ ਆਮ ਆਦਮੀ ਪਾਰਟੀ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਸਮੇਤ ਸ਼ਡਿਊਲ ਕਾਸਟ ਅਲਾਇੰਸ ਨੇ ਵੀ ਸਾਥ ਦਿੱਤਾ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਖੇਤੀ ਬਿੱਲਾਂ ਖ਼ਿਲਾਫ਼ ਰਿਲਾਇੰਸ ਪੰਪ 'ਤੇ ਧਰਨਾ ਦੇ ਰਹੇ ਇਕ ਹੋਰ ਕਿਸਾਨ ਦੀ ਮੌਤ
ਸੰਗਰੂਰ (ਹਨੀ ਕੋਹਲੀ): ਸੰਗਰੂਰ ਦੇ ਧੁਰੀ 'ਚ ਰਿਲਾਇੰਸ ਪੈਟਰੋਲ ਪੰਪ 'ਤੇ ਚੱਲ ਰਹੇ ਧਰਨੇ 'ਚ ਅੱਜ ਕਿਸਾਨ ਦੀ ਹਾਰਟ ਅਟੈਕ ਆਉਣ ਦੇ ਚੱਲਦੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਿਸਾਨ ਦਾ ਨਾਂ ਮੇਘਰਾਜ ਸਿੰਘ ਜੋ ਸੰਗਰੂਰ ਦੇ ਨਾਗਰੀ ਪਿੰਡ ਦਾ ਰਹਿਣ ਵਾਲਾ ਸੀ ਅਤੇ ਉਹ ਕਵਿਸ਼ਰੀ ਗਾਉਣ ਦਾ ਸ਼ੌਕੀਨ ਸੀ। 

ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਹਥਿਆਰਾਂ ਤੇ ਸਾਥੀਆਂ ਸਣੇ ਗੈਂਗਸਟਰ ਕੀਤਾ ਕਾਬੂ
ਅੰਮ੍ਰਿਤਸਰ (ਸੁਮਿਤ)— ਅੰਮ੍ਰਿਤਸਰ ਦੀ ਪੁਲਸ ਵੱਲੋਂ ਇਕ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਸੋਨੂੰ ਕੰਗਲਾ ਦੇ ਰੂਪ 'ਚ ਹੋਈ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਉਸ ਦੇ ਚਾਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਸਾਰੇ ਸਾਥੀ ਹਥਿਆਰਾਂ ਦੀ ਸਪਲਾਈ ਕਰਦੇ ਸਨ।

ਬਟਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 25 ਕਰੋੜ ਦੀ ਹੈਰੋਇਨ ਸਮੇਤ ਇਕ ਕਾਬੂ
ਬਟਾਲਾ (ਬੇਰੀ): ਬਟਾਲਾ ਪੁਲਸ ਨੇ 25 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਆਈ. ਜੀ. ਬਾਰਡਰ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਬਟਾਲਾ ਪੁਲਸ ਵਲੋਂ ਐੱਸ. ਐੱਸ. ਪੀ. ਰਛਪਾਲ ਸਿੰਘ ਦੀ ਅਗਵਾਈ ਹੇਠ ਮਿਤੀ 4.10.20 ਦੀ ਅੱਧੀ ਰਾਤ ਨੂੰ ਭਾਰਤ-ਪਾਕਿ ਨਜ਼ਦੀਕ ਪੈਂਦੇ ਪਿੰਡਾਂ 'ਚ ਸਰਚ ਮੁਹਿੰਮ ਚਲਾਈ ਗਈ ਸੀ। 

ਵੱਡੀ ਖ਼ਬਰ: ਕਿਸਾਨਾਂ ਵੱਲੋਂ ਕੋਲਾ ਅਤੇ ਖਾਦਾਂ ਲਿਆਉਣ ਵਾਲੀਆਂ ਮਾਲ ਗੱਡੀਆਂ ਨੂੰ ਛੋਟ ਦੇਣ ਦਾ ਐਲਾਨ
ਸਮਰਾਲਾ (ਸੰਜੇ ਗਰਗ) : ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਵੱਲੋਂ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੇ 'ਰੇਲ ਰੋਕੋ' ਅੰਦੋਲਨ ਕਾਰਨ ਸੂਬੇ 'ਚ ਕੋਲੇ ਦੀ ਘਾਟ ਦੇ ਸਿੱਟੇ ਵਜੋਂ ਬਿਜਲੀ ਆਫ਼ਤ ਪੈਦਾ ਹੋਣ ਸਮੇਤ ਖਾਦਾਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਥੁੜ ਹੋਣ ਲੱਗ ਪਈ ਸੀ। ਇਸ ਮਸਲੇ ਨੂੰ ਵੇਖਦਿਆਂ ਅੱਜ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਕੋਲਾ, ਖਾਦਾਂ ਅਤੇ ਕਿਸਾਨੀ ਨਾਲ ਸੰਬੰਧਤ ਹੋਰ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਮਾਲ ਗੱਡੀਆਂ ਲਈ ਵੱਡਾ ਐਲਾਨ ਕਰਦੇ ਹੋਏ ਇਨ੍ਹਾਂ ਮਾਲ ਗੱਡੀਆਂ ਨੂੰ ਬੰਦ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।

ਮੋਗਾ ਰੈਲੀ 'ਚ ਸਿੱਧੂ ਨਾਲ ਹੋਈ ਤਲਖ਼ੀ 'ਤੇ ਰੰਧਾਵਾ ਦਾ ਵੱਡਾ ਬਿਆਨ
ਜਲੰਧਰ— ਮੋਗਾ ਰੈਲੀ 'ਚ ਨਵਜੋਤ ਸਿੰਘ ਸਿੱਧੂ ਅਤੇ ਰੰਧਾਵਾ ਵਿਚਾਲੇ ਹੋਈ ਤਲਖ਼ੀ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਵਿਵਾਦ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹੁਣ ਨਵਜੋਤ ਸਿੰਘ ਸਿੱਧੂ 'ਤੇ ਸ਼ਬਦੀ ਹਮਲੇ ਕੀਤੇ ਹਨ। ਤਲਖ਼ੀ ਭਰੇ ਤੇਵਰਾਂ ਦੇ ਨਾਲ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਮੇਰਾ ਅਪਮਾਨ ਨਹੀਂ ਸਗੋਂ ਹਾਈਕਮਾਨ ਦਾ ਅਪਮਾਨ ਕੀਤਾ ਹੈ।

ਪੰਜਾਬ ਵਾਸੀਆਂ ਲਈ ਬੁਰੀ ਖ਼ਬਰ, ਦੋ ਦਿਨਾਂ ਬਾਅਦ ਹਨ੍ਹੇਰੇ 'ਚ ਡੁੱਬ ਜਾਵੇਗਾ ਪੂਰਾ ਸੂਬਾ
ਚੰਡੀਗੜ੍ਹ : ਪੰਜਾਬ 'ਚ ਆਉਂਦੇ ਦੋ ਦਿਨਾਂ ਦੌਰਾਨ ਹਨੇਰਾ ਛਾ ਸਕਦਾ ਹੈ। ਦਰਅਸਲ ਪਿਛਲੇ ਦੋ ਹਫ਼ਤਿਆਂ ਤੋਂ ਰੇਲ ਗੱਡੀਆਂ ਦੀ ਮੁਕੰਮਲ ਆਵਾਜਾਈ ਬੰਦ ਹੋਣ ਕਾਰਨ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਨਹੀਂ ਹੋ ਸਕੀ ਹੈ, ਜਿਸ ਕਾਰਨ ਸਰਕਾਰੀ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਵਿਚ ਕੋਲੇ ਦੀ ਕਮੀ ਨੂੰ ਦੇਖਦੇ ਹੋਏ ਸਰਕਾਰ ਨੇ ਤਿੰਨ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰ ਦਿੱਤਾ ਹੈ। 

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਧਰਨੇ 'ਤੇ ਬੈਠੀ ਕਿਸਾਨ ਆਗੂ ਦੀ ਮਾਂ ਨੇ ਤੋੜਿਆ ਦਮ
ਬੁਢਲਾਡਾ (ਬਾਂਸਲ): ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਸਥਾਨਕ ਸ਼ਹਿਰ ਦੇ ਰੇਲਵੇ ਲਾਈਨਾਂ 'ਤੇ ਲਗਾਏ ਗਏ ਅੱਜ 9ਵੇਂ ਦਿਨ ਦੇ ਧਰਨੇ ਦੌਰਾਨ ਕਿਸਾਨ ਯੂਨੀਅਨ ਦੇ ਦੋ ਨੇਤਾ ਬਾਬੂ ਸਿੰਘ ਬਰ੍ਹੇ ਅਤੇ ਮਿੱਠੂ ਸਿੰਘ ਦੀ ਮਾਤਾ ਤੇਜ਼ ਕੌਰ (80) ਸਾਲਾ ਨੇ ਧਰਨੇ ਦੌਰਾਨ ਦਮ ਤੋੜ ਦਿੱਤਾ, ਜਿਸ ਦੀ ਲਾਸ਼ ਫੋਰੀ ਤੌਰ ਤੇ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਲਿਆਂਦੀ ਗਈ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰਦਿਆਂ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਹੋਈ ਤਿੱਖੀ ਤਕਰਾਰ, ਭਾਈ ਲੌਂਗੋਵਾਲ 'ਤੇ ਭੜਕੇ ਸਿੱਖ
ਅੰਮ੍ਰਿਤਸਰ (ਸੁਮਿਤ ਖੰਨਾ) : ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਗਈ ਬਰਸੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਉਸ ਸਮੇ ਤਿੱਖੀ ਤਕਰਾਰ ਪੈਦਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਗੈਂਗਸਟਰਾਂ ਵਲੋਂ 10 ਗੋਲ਼ੀਆਂ ਮਾਰ ਕੇ ਬਾਊਂਸਰ ਦਾ ਕਤਲ
ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵੇਨਿਊ ਵਿਚ ਗੈਂਗਸਟਰਾਂ ਵਲੋਂ ਬਾਊਂਸਰ ਜਗਰੂਪ ਸਿੰਘ ਉਰਫ ਜੱਗਾ ਦਾ 10 ਤੋਂ ਵੱਧ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਬੀਤੀ ਰਾਤ ਦੀ ਹੈ। ਦਰਅਸਲ ਮ੍ਰਿਤਕ ਬਾਊਂਸਰ ਜਗਰੂਪ ਸਿੰਘ ਜੱਗਾ ਦਾ ਕਿਸੇ ਗੈਂਗਸਟਰ ਨਾਲ ਝੱਗੜਾ ਚੱਲ ਰਿਹਾ ਸੀ।

ਦਰਿੰਦਗੀ ਦੀਆਂ ਹੱਦਾਂ ਪਾਰ: ਡੀ.ਜੇ. ਗਰੁੱਪ 'ਚ ਕੰਮ ਕਰਦੀ ਜਨਾਨੀ ਨਾਲ ਗੈਂਗਰੇਪ
ਅੰਮ੍ਰਿਤਸਰ : ਤਰਨਤਾਰਨ ਰੋਡ 'ਤੇ ਰਹਿਣ ਵਾਲੀ ਇਕ ਜਨਾਨੀ ਨਾਲ ਤਿੰਨ ਦਰਿੰਦਿਆਂ ਵਲੋਂ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਜਨਾਨੀ ਵਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਇਕ ਡੀ.ਜੇ. ਸੱਭਿਆਚਾਰਕ ਗਰੁੱਪ 'ਚ ਕੰਮ ਕਰਦੀ ਹੈ। 

 


Bharat Thapa

Content Editor

Related News