ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
Sunday, Oct 11, 2020 - 09:18 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਸੰਘਰਸ਼ ਅੱਗੇ ਨਾਮੋਸ਼ ਹੋਣ ਲੱਗੀ ਕੇਂਦਰ ਸਰਕਾਰ, ਕਿਸਾਨਾਂ ਨੂੰ ਮੀਟਿੰਗ ਲਈ ਮੁੜ ਭੇਜਿਆ ਸੱਦਾ
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ,ਬਾਸਲ): ਖੇਤੀ ਬਿੱਲਾਂ ਦੇ ਵਿਰੋਧ 'ਚ ਪਿਛਲੇ ਕਈ ਦਿਨਾਂ ਤੋਂ ਰੇਲਵੇ ਟਰੈਕਾਂ ਨੂੰ ਰੋਕੀ ਬੈਠੇ ਕਿਸਾਨਾਂ ਦਾ ਸੰਘਰਸ਼ ਹੁਣ ਰੰਗ ਲਿਆਉਂਦਾ ਪ੍ਰਤੀਤ ਹੁੰਦਾ ਹੈ।ਭਾਵੇਂ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਜੰਗ ਲੰਬੀ ਚੱਲ ਸਕਦੀ ਹੈ, ਪਰ ਕੇਂਦਰ ਸਰਕਾਰ ਵਲੋਂ ਭੇਜੇ ਇਕ ਪੱਤਰ ਤੋਂ ਬਾਅਦ ਕਿਸਾਨਾਂ ਨੂੰ ਥੋੜ੍ਹੀ ਉਮੀਦ ਦੀ ਕਿਰਨ ਦਿਖਾਈ ਦਿੱਤੀ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਐੱਸ.ਜੀ.ਪੀ. ਸੀ. ਚੋਣਾਂ ਨੂੰ ਲੈ ਕੇ 'ਆਪ' ਵਿਧਾਇਕਾ ਬਲਜਿੰਦਰ ਕੌਰ ਦਾ ਵੱਡਾ ਬਿਆਨ
ਤਲਵੰਡੀ ਸਾਬੋ (ਮਨੀਸ਼) : ਆਮ ਆਦਮੀ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਨਹੀਂ ਲੜੇਗੀ। 'ਆਪ' ਵਿਧਾਇਕਾ ਅਤੇ ਮਹਿਲਾ ਵਿੰਗ ਦੀ ਆਗੂ ਬਲਜਿੰਦਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸ਼੍ਰੋਮਣੀ ਕਮੇਟੀ ਚੋਣਾਂ 'ਚ ਕੋਈ ਦਿਲਚਸਪੀ ਨਹੀਂ ਹੈ ਪਰ ਉਨ੍ਹਾਂ ਕਿਹਾ ਕਿ ਚੋਣਾਂ ਤੋ ਪਹਿਲਾਂ ਸਰਕਾਰ ਨੂੰ ਕੋਰੋਨਾ ਕਰਕੇ ਪੱਟੜੀ ਤੋਂ ਉਤਰੀ ਲੋਕਾਂ ਦੀ ਜ਼ਿੰਦਗੀ ਠੀਕ ਕਰਨੀ ਚਾਹੀਦੀ ਹੈ।
ਮੋਹਾਲੀ 'ਚ 'IPL ਮੈਚ' 'ਤੇ ਲੱਗ ਰਿਹਾ ਸੀ ਕਰੋੜਾਂ ਦਾ ਸੱਟਾ, ਪੁਲਸ ਨੇ ਰੰਗੇ ਹੱਥੀਂ ਦਬੋਚਿਆ
ਮੋਹਾਲੀ (ਪਰਦੀਪ) : ਮੋਹਾਲੀ ਪੁਲਸ ਨੇ ਆਈ. ਪੀ. ਐੱਲ. ’ਤੇ ਆਨਲਾਈਨ ਸੱਟਾ ਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਵਿਪਨ ਕੁਮਾਰ ਵਾਸੀ ਪਟੇਲ ਨਗਰ, ਹਿਸਾਰ ਅਤੇ ਰਾਕੇਸ਼ ਮਨਚੰਦਾ ਉਰਫ਼ ਰਿੰਕੂ ਵਾਸੀ ਫਰੀਦਾਬਾਦ ਵੱਜੋਂ ਕੀਤੀ ਗਈ ਹੈ।
ਪਟਿਆਲਾ 'ਚ ਵਿਜੀਲੈਂਸ ਹੱਥ ਲੱਗੀ ਸਫ਼ਲਤਾ, ਰਿਸ਼ਵਤ ਲੈਂਦਾ ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ
ਪਟਿਆਲਾ (ਇੰਦਰਜੀਤ) : ਪਟਿਆਲਾ 'ਚ ਵਿਜੀਲੈਂਸ ਮਹਿਕਮੇ ਦੇ ਹੱਥ ਉਸ ਸਮੇਂ ਸਫ਼ਲਤਾ ਲੱਗੀ, ਜਦੋਂ ਨਗਰ ਨਿਗਮ ਦੇ ਇਕ ਅਧਿਕਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਅਸਲ 'ਚ ਮਹਿਕਮੇ ਨੂੰ ਜਾਣਕਾਰੀ ਮਿਲੀ ਸੀ ਕਿ ਜਸਪ੍ਰੀਤ ਸਿੰਘ ਨਾਮੀ ਵਿਅਕਤੀ ਜਿਸ ਦੀ ਮੈਡੀਕਲ ਸਟੋਰ ਦੀ ਦੁਕਾਨ ਹੈ, ਉਹ ਨਾਲ ਲੱਗਦੀ ਦੁਕਾਨ, ਜੋ ਕਿ ਕਾਰਪੋਰੇਸ਼ਨ ਵੱਲੋਂ ਸੀਲ ਕੀਤੀ ਗਈ ਹੈ।
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ-ਹਰਸਿਮਰਤ, ਕੈਪਟਨ ਲਈ ਆਖ ਗਏ ਵੱਡੀ ਗੱਲ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਇੰਨੇ ਹਿਤੈਸ਼ੀ ਹਨ ਤਾਂ ਉਹ ਖੁਦ ਦਿੱਲੀ ਜਾ ਕੇ ਪ੍ਰਦਰਸ਼ਨ ਕਿਉਂ ਨਹੀਂ ਕਰਦੇ।
ਚੰਡੀਗੜ੍ਹ ਤੋਂ ਵੱਡੀ ਖ਼ਬਰ : 'SOPU' ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਨੂੰ ਗੋਲੀਆਂ ਨਾਲ ਭੁੰਨਿਆ
ਚੰਡੀਗੜ੍ਹ (ਕੁਲਦੀਪ) : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਦੇ ਇਕ ਕਲੱਬ ਬਾਹਰ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਸਟੂਡੈਂਟ ਆਫ ਪੰਜਾਬ ਯੂਨੀਵਰਿਸਟੀ (ਸੋਪੂ) ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਨੂੰ ਕਾਰ ਅੰਦਰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਇਸ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ, ਜਦੋਂ ਉਹ ਗੱਡੀ 'ਚ ਬੈਠ ਕੇ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ।
ਜਲੰਧਰ: ਪੁਲਸ ਲਾਈਨ 'ਚ ਵੱਡੀ ਵਾਰਦਾਤ, ਗੋਲੀ ਲੱਗਣ ਨਾਲ ASI ਦੀ ਮੌਤ
ਜਲੰਧਰ (ਵਰੁਣ)— ਇਥੋਂ ਦੀ ਪੁਲਸ ਲਾਈਨ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਗੋਲੀ ਚੱਲਣ ਨਾਲ ਇਕ ਪੁਲਸ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੀ. ਓ. ਸਟਾਫ਼ 'ਚ ਤਾਇਨਾਤ ਏ. ਐੱਸ. ਆਈ. ਹੀਰਾ ਲਾਲ ਐਤਵਾਰ ਸਵੇਰੇ ਆਪਣੀ ਸਰਵਿਸ ਰਿਵਾਲਵਰ ਨੂੰ ਸਾਫ਼ ਕਰ ਰਹੇ ਸਨ ਕਿ ਅਚਾਨਕ ਉਨ੍ਹਾਂ ਤੋਂ ਗੋਲੀ ਚੱਲ ਗਈ, ਜੋ ਕਿ ਹੀਰਾ ਲਾਲ ਨੂੰ ਜਾ ਲੱਗੀ।
ਵਿਧਾਨ ਸਭਾ ਚੋਣਾਂ ਤੋਂ 17 ਮਹੀਨੇ ਪਹਿਲਾਂ ਕੇਂਦਰ ਸਰਕਾਰ ਨੂੰ ਲੈ ਕੇ ਬਦਲੇ ਕੈਪਟਨ ਦੇ ਤੇਵਰ
ਜਲੰਧਰ (ਨਰੇਸ਼ ਕੁਮਾਰ) : 2017 'ਚ ਪੰਜਾਬ ਦੀ ਸੱਤਾ ਸੰਭਾਲਣ ਤੋਂ ਬਾਅਦ ਹੁਣ ਤਕ ਕੇਂਦਰ ਸਰਕਾਰ ਦੇ ਨਾਲ ਬਿਹਤਰੀਨ ਤਾਲਮੇਲ ਕਰਕੇ ਕੰਮ ਕਰ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤੇਵਰ ਕਿਸਾਨ ਅੰਦੋਲਨ ਨੂੰ ਲੈ ਕੇ ਬਦਲ ਗਏ ਹਨ।
ਜਾਖੜ ਨਾਲ ਅਣਬਣ ਦੀਆਂ ਖ਼ਬਰਾਂ 'ਤੇ 'ਹਰੀਸ਼ ਰਾਵਤ' ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
ਜਲੰਧਰ (ਧਵਨ) : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਅਣਬਣ ਦੀਆਂ ਖ਼ਬਰਾਂ ਨੂੰ ਲੈ ਕੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੁਨੀਲ ਜਾਖੜ ਕਾਂਗਰਸ ਦੇ ਥੰਮ੍ਹ ਹਨ ਅਤੇ ਉਨ੍ਹਾਂ ਨਾਲ ਕੰਮ ਕਰਨਾ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ।