ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Tuesday, Oct 13, 2020 - 08:07 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕਿਸਾਨ ਜਥੇਬੰਦੀਆਂ ਦੀਆਂ ਪੰਜਾਬ ਸਰਕਾਰ ਨੂੰ ਦੋ ਟੁੱਕ 'ਚ ਵੱਡੀ ਚਿਤਾਵਨੀ
ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਉਣ ਜਾ ਰਹੀ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਚੰਡੀਗੜ੍ਹ ਡਿਸਕੋ ਗੋਲੀਕਾਂਡ : ਸਾਹਮਣੇ ਆਈ ਇਹ ਵੱਡੀ ਗੱਲ
ਚੰਡੀਗੜ੍ਹ (ਸੁਸ਼ੀਲ) : ਸੈਕਟਰ-9 ਸਥਿਤ ਐੱਸ. ਕੇ. ਡਿਸਕ 'ਚ ਡਾਂਸ ਕਰਦਿਆਂ ਪੈਸੇ ਵਰ੍ਹਾਉਣ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਕੁੱਟਮਾਰ ਤੋਂ ਬਾਅਦ ਗੋਲੀ ਮਾਰਨ ਵਾਲੇ ਪੰਜ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਸਵਾਰ ਹਮਲਾਵਰ ਲੁਧਿਆਣਾ ਚਲੇ ਗਏ।

ਭਾਰਤ 'ਚ ਬਲਾਤਕਾਰ ਨਾਲੋਂ ਕਿਤੇ ਵੱਧ ਹਨ ‘ਘਰੇਲੂ ਹਿੰਸਾ’ ਦੇ ਮਾਮਲੇ, ਜਾਣੋ ਆਖ਼ਰ ਕਿਉਂ (ਵੀਡੀਓ)
ਜਲੰਧਰ (ਬਿਊਰੋ) - ਦੁਨੀਆਂ ਅੰਦਰ ਜਦੋਂ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਵੇਲੇ ਹੀ ਉਸ ਨਾਲ ਜੁੜੀਆਂ ਜਾਂ ਉਸ ਜਿਹੀਆਂ ਕਈ ਘਟਨਾਵਾਂ ਉੱਭਰਨ ਲੱਗਦੀਆਂ ਹਨ। ਘਟਨਾਵਾਂ ਦੇ ਉੱਭਰ ਜਾਣ ਤੋਂ ਬਾਅਦ ਹੀ ਜਨਤਾ ਦਾ ਸਾਰਾ ਧਿਆਨ ਇਨ੍ਹਾਂ ਵੱਲ ਆਪ ਮੁਹਾਰੇ ਹੋ ਜਾਂਦਾ ਹੈ। 

ਕਿਸਾਨ ਜਥੇਬੰਦੀਆਂ ਦਾ ਐਲਾਨ, 5 ਨਵੰਬਰ ਨੂੰ ਦੇਸ਼ ਭਰ 'ਚ ਕੀਤਾ ਜਾਵੇਗਾ ਚੱਕਾ ਜਾਮ, ਇਹ ਹੋਵੇਗਾ ਸਮਾਂ
ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਨੂੰ ਦੇਸ਼ ਭਰ ਵਿਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਹੈ।

ਵੱਡੀ ਖ਼ਬਰ : ਕਿਸਾਨ ਜਥੇਬੰਦੀਆਂ ਨੇ ਕਬੂਲ ਕੀਤਾ ਕੇਂਦਰ ਸਰਕਾਰ ਦਾ ਸੱਦਾ
ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ 'ਤੇ ਬੈਠੇ ਕਿਸਾਨਾਂ ਨੇ ਭਾਜਪਾ ਸਰਕਾਰ ਦੇ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ। ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ।

ਕਿਸਾਨਾਂ ਦੇ ਧਰਨਿਆਂ ਤੋਂ ਧਿਆਨ ਹਟਾਉਣ ਲਈ ਕੇਂਦਰ ਵੱਲੋਂ ਕਿਸੇ ਵੇਲੇ ਵੀ ਹੋ ਸਕਦੈ ਗੁਰਦੁਆਰਾ ਚੋਣਾਂ ਦਾ ਐਲਾਨ
ਪਟਿਆਲਾ/ਰੱਖੜਾ (ਰਾਣਾ) : ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਵੱਖ-ਵੱਖ ਥਾਵਾਂ 'ਤੇ ਖੇਤੀ ਸੋਧ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਧਰਨਿਆਂ ਤੋਂ ਆਮ ਜਨਤਾ ਦਾ ਧਿਆਨ ਹਟਾਉਣ ਅਤੇ ਲੋਕਾਂ ਦੀ ਸ਼ਮੂਲੀਅਤ ਘਟਾਉਣ ਲਈ ਕੇਂਦਰ ਸਰਕਾਰ ਦੀ ਹਰੀ ਝੰਡੀ ਉਪਰੰਤ ਗੁਰਦੁਆਰਾ ਕਮਿਸ਼ਨ ਵੱਲੋਂ ਕਿਸੇ ਵੇਲੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ। 

ਕਿਸਾਨਾਂ ਦੇ ਹੱਕਾਂ ਲਈ ਪੰਜਾਬੀ ਕਲਾਕਾਰਾਂ ਨੇ ਰੇਲਵੇ ਟਰੈਕ 'ਤੇ ਲਗਾਇਆ ਧਰਨਾ
ਜਲੰਧਰ(ਬਿਊਰੋ) : ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਪਾਸ ਕੀਤੇ ਗਏ ਖੇਤੀ ਕਾਨੂੰਨ ਦਾ ਹਰ ਥਾਂ ਵਿਰੋਧ ਹੋ ਰਿਹਾ ਹੈ ਇਸੇ ਨੂੰ ਲੈ ਕੇ ਪੰਜਾਬੀ ਕਲਾਕਾਰ ਵੀ ਲਗਾਤਾਰ ਇਸ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਨੇ।ਇਸ ਸਭ ਕੁਝ ਦੇ ਚਲਦਿਆਂ ਅੱਜ ਪੰਜਾਬੀ ਕਲਾਕਾਰਾਂ ਦੀ ਸੰਸਥਾ 'ਨੌਰਥ ਜੌਨ ਫਿਲਮ ਐਂਡ ਟੀ.ਵੀ. ਆਰਟੀਸ਼ਟ ਐਸੋਸੇਸ਼ੀਅਨ' ਵੱਲੋਂ ਮੌਰਿੰਡਾ ਨੇੜੇ ਰੇਲਵੇ ਟਰੈਕ 'ਤੇ ਧਰਨਾ ਲਗਾਇਆ ਗਿਆ । 

ਪੰਜਾਬ ਭਾਜਪਾ ਪ੍ਰਧਾਨ 'ਤੇ ਹੋਏ ਹਮਲੇ ਦੇ ਮਾਮਲੇ 'ਚ ਨਵਾਂ ਮੋੜ, ਕਾਂਗਰਸ 'ਤੇ ਲੱਗੇ ਦੋਸ਼
ਜਲੰਧਰ : ਜਲੰਧਰ ਤੋਂ ਪਠਾਨਕੋਟ ਜਾ ਰਹੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ 'ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਆਗੂਆਂ ਨੇ ਕਾਂਗਰਸ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਭਾਜਪਾ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਕਿਸਾਨਾਂ ਨੇ ਨਹੀਂ, ਸਗੋਂ ਸਰਕਾਰ ਦੇ ਇਸ਼ਾਰੇ 'ਤੇ ਹੋਇਆ ਹੈ।
 


Bharat Thapa

Content Editor

Related News