ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ
Saturday, Oct 17, 2020 - 08:48 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
'ਜਗ ਬਾਣੀ' ਦੀ ਖਬਰ 'ਤੇ ਲੱਗੀ ਮੋਹਰ, ਮੱਧ ਪ੍ਰਦੇਸ਼ 'ਚ ਸਿੰਧੀਆ ਦੇ ਗੜ੍ਹ 'ਚ ਗਰਜਣਗੇ ਸਿੱਧੂ
ਜਲੰਧਰ- ਬਿਹਾਰ 'ਚ ਸਟਾਰ ਪ੍ਰਚਾਰਕਾਂ ਦੀ ਸੂਚੀ ਤੋਂ ਬਾਹਰ ਰੱਖੇ ਗਏ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਦੀਆਂ ਉਪ ਚੋਣਾਂ ਦੌਰਾਨ ਪ੍ਰਚਾਰ ਕਰਨਗੇ। ਮੱਧ ਪ੍ਰਦੇਸ਼ ਕਾਂਗਰਸ ਵਲੋਂ ਸ਼ਨੀਵਾਰ ਨੂੰ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਕੀਤਾ ਗਿਆ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਚੰਡੀਗੜ੍ਹ: ਵਿਆਹੁਤਾ ਦੀ ਕੁੱਟਮਾਰ ਕਰਕੇ ਕੀਤਾ ਲਹੁ-ਲੁਹਾਨ, ਗੱਡੀ 'ਚੋਂ ਸੜਕ 'ਤੇ ਸੁੱਟ ਨੌਜਵਾਨ ਹੋਏ ਫਰਾਰ
ਚੰਡੀਗੜ੍ਹ (ਕੁਲਦੀਪ)— 'ਦਿ ਸਿਟੀ ਬਿਊਟੀਫੁੱਲ' ਚੰਡੀਗੜ੍ਹ ਇਨੀਂ ਦਿਨੀਂ ਕ੍ਰਾਈਮ ਸਿਟੀ ਬਣਦੀ ਜਾ ਰਹੀ ਹੈ। ਲਗਾਤਾਰ ਟ੍ਰਾਈਸਿਟੀ 'ਚ ਗੋਲੀਆਂ ਦੀਆਂ ਵਾਰਦਾਤਾਂ ਹੋਣ ਤੋਂ ਬਾਅਦ ਹੁਣ ਇਥੇ ਬੀਬੀਆਂ ਵੀ ਸੁਰੱਖਿਅਤ ਨਹੀਂ ਹਨ। ਇਥੇ ਸ਼ੁੱਕਰਵਾਰ ਦੇਰ ਰਾਤ ਇਕ ਬੀਬੀ ਨੂੰ ਜਬਰਨ ਗੱਡੀ 'ਚ ਸੁੱਟ ਕੇ ਕੁੱਟਮਾਰ ਕਰ ਦਿੱਤੀ ਗਈ।
ਪੰਜਾਬ ਭਾਜਪਾ ਦੇ ਮਹਾਮੰਤਰੀ ਮਲਵਿੰਦਰ ਕੰਗ ਨੇ ਦਿੱਤਾ ਅਸਤੀਫ਼ਾ!
ਜਲੰਧਰ : ਪੰਜਾਬ ਭਾਜਪਾ ਦੇ ਮਹਾਮੰਤਰੀ ਮਲਵਿੰਦਰ ਸਿੰਘ ਕੰਗ ਵਲੋਂ ਅਸਤੀਫ਼ਾ ਦਿੱਤੇ ਜਾਣ ਦੀ ਚਰਚਾ ਹੈ, ਹਾਲਾਂਕਿ ਕੰਗ ਨਾਲ ਇਸ ਸੰਬੰਧ ਵਿਚ ਅਜੇ ਤਕ ਸੰਪਰਕ ਨਹੀਂ ਹੋ ਸਕਿਆ ਹੈ ਅਤੇ ਨਾ ਹੀ ਪਾਰਟੀ ਨੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਕੰਗ ਨੇ ਪਾਰਟੀ 'ਚੋਂ ਅਸਤੀਫ਼ਾ ਦੇ ਦਿੱਤਾ ਹੈ।
ਖੇਤੀ ਕਾਨੂੰਨ 'ਹਰ ਕਿਸਾਨ ਦੀ ਆਤਮਾ 'ਤੇ ਹਮਲਾ' ਹੈ : ਰਾਹੁਲ ਗਾਂਧੀ
ਚੰਡੀਗੜ੍ਹ/ਹਰਿਆਣਾ— ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ਨੀਵਾਰ ਨੂੰ ਕੇਂਦਰ ਸਰਕਾਰ 'ਤੇ ਹਮਲਾ ਜਾਰੀ ਰੱਖਿਆ ਅਤੇ ਦਾਅਵਾ ਕੀਤਾ ਕਿ ਇਹ ਕਾਨੂੰਨ ਹਰ ਕਿਸਾਨ ਦੀ ਆਤਮਾ 'ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਾਨੂੰਨ ਨੇ ਦੇਸ਼ ਦੀ ਨੀਂਹ ਨੂੰ ਕਮਜ਼ੋਰ ਕੀਤਾ।
ਚੰਡੀਗੜ੍ਹ 'ਚ ਫਿਰ ਲੱਗੇ 'ਖ਼ਾਲਿਸਤਾਨ' ਸਮਰਥਨ ਦੇ ਪੋਸਟਰ
ਚੰਡੀਗੜ੍ਹ (ਕੁਲਦੀਪ) : ਚੰਡੀਗੜ੍ਹ 'ਚ ਇਕ ਵਾਰ ਫਿਰ ਖਾਲਿਸਤਾਨੀ ਸਮਰਥਨ ਦੇ ਪੋਸਟਰ ਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪੋਸਟਰ ਸੈਕਟਰ-16 ਬੱਸ ਸਟਾਪ 'ਤੇ ਲਾਇਆ ਗਿਆ ਸੀ। ਇਸ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਐਸ. ਐਚ. ਓ. ਰਾਮਰਤਨ ਨੇ ਇਹ ਪੋਸਟਰ ਪਾੜ੍ਹਿਆ।
ਬੁਰੀ ਖ਼ਬਰ : ਪਟਿਆਲਾ 'ਚ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਮੌਤ
ਪਟਿਆਲਾ (ਰਾਜੇਸ਼ ਪੰਜੋਲਾ ) : ਇੱਥੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਇਕ ਕਿਸਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਪਟਿਆਲਾ ਨੇੜਲੇ ਪਿੰਡ ਮਹਿਮਦਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਦੇ ਪੁਤਲੇ ਫੂਕੇ ਜਾਣ ਦਾ ਪ੍ਰੋਗਰਾਮ ਮਿੱਥਿਆ ਗਿਆ ਸੀ।
ਲੁਧਿਆਣਾ ਤੋਂ ਵੱਡੀ ਖ਼ਬਰ : ਮਾਂ ਨੇ ਬਾਥਰੂਮ 'ਚ ਕਤਲ ਕੀਤੀ ਮਾਸੂਮ ਧੀ
ਲੁਧਿਆਣਾ (ਮਹੇਸ਼) : ਲੁਧਿਆਣਾ 'ਚ ਉਸ ਵੇਲੇ ਵੱਡੀ ਵਾਰਦਾਤ ਸਾਹਮਣੇ ਆਈ, ਜਦੋਂ ਇਕ ਮਾਂ ਨੇ ਆਪਣੀ 5 ਸਾਲਾਂ ਦੀ ਮਾਸੂਮ ਧੀ ਨੂੰ ਬਾਥਰੂਮ 'ਚ ਪਟਕ-ਪਟਕ ਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਇਹ ਘਟਨਾ ਸਲੇਮ ਟਾਬਰੀ ਦੀ ਹੈ।
ਵੱਡੀ ਖ਼ਬਰ : ਫਰੀਦਕੋਟ 'ਚ ਦਿਲ ਦਹਿਲਾਉਣ ਵਾਲੀ ਘਟਨਾ, ਇੱਕੋ ਪਰਿਵਾਰ ਦੇ 4 ਜੀਆਂ ਨੇ ਕੀਤੀ ਖ਼ੁਦਕੁਸ਼ੀ
ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਪਿੰਡ ਕਲੇਰ 'ਚ ਇੱਕੋ ਪਰਿਵਾਰ ਦੇ 4 ਜੀਆਂ ਵੱਲੋਂ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਮੂਲ ਰੂਪ ਤੋਂ ਰਾਜਸਥਾਨ ਦੇ ਜ਼ਿਲ੍ਹਾ ਸੀਕਰ ਵਾਸੀ ਧਰਮਪਾਲ (40), ਪਤਨੀ ਸੀਮਾ (36), ਬੇਟੀ ਮੋਨਿਕਾ (15) ਅਤੇ ਬੇਟੇ ਹਤੀਸ਼ ਕੁਮਾਰ (10) ਵੱਜੋਂ ਕੀਤੀ ਗਈ ਹੈ।