ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

10/24/2020 9:00:57 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਟਾਂਡਾ ਘਟਨਾ 'ਤੇ ਕੇਂਦਰੀ ਮੰਤਰੀ ਸੀਤਾਰਮਨ ਤੇ ਜਾਵੇਡਕਰ ਦੇ ਬਿਆਨ 'ਤੇ ਕੈਪਟਨ ਦਾ ਠੋਕਵਾਂ ਜਵਾਬ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵਾਪਰੇ ਬਲਾਤਕਾਰ ਤੇ ਕਤਲ ਦੇ ਮਾਮਲੇ ਵਿਚ ਉਨ੍ਹਾਂ ਦੀ ਸਰਕਾਰ ਅਤੇ ਰਾਹੁਲ ਗਾਂਧੀ ਤੇ ਪਿਅੰਕਾ ਗਾਂਧੀ ਉਪਰ ਕੀਤੇ ਹਮਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀਆਂ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੇਡਕਰ ਦੀਆਂ ਟਿੱਪਣੀਆਂ ਨੂੰ ਸਿਆਸੀ ਸ਼ੋਸ਼ੇਬਾਜੀ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਮੰਤਰੀਆਂ ਦੀ ਆਲੋਚਨਾ ਦਾ ਕੋਈ ਆਧਾਰ ਨਹੀਂ ਬਣਦਾ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਟਾਂਡਾ 'ਚ ਬੱਚੀ ਨਾਲ ਹੋਈ ਦਰਿੰਦਗੀ ਨੂੰ ਲੈ ਕੇ ਤਰੁਣ ਚੁੱਘ ਨੇ ਘੇਰੀ ਕਾਂਗਰਸ
ਜਲੰਧਰ— ਹੁਸ਼ਿਆਰਪੁਰ ਦੇ ਟਾਂਡਾ 'ਚ 6 ਸਾਲਾ ਬੱਚੀ ਨਾਲ ਹੋਈ ਦਰਿੰਦਗੀ ਦੇ ਮਾਮਲੇ 'ਚ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਕਾਂਗਰਸ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ 'ਚ ਲਗਾਤਾਰ ਦਲਿਤ ਭਾਈਚਾਰੇ 'ਤੇ ਅੱਤਿਆਚਾਰ ਵੱਧਦਾ ਜਾ ਰਿਹਾ ਹੈ। 

ਖੇਤੀਬਿੱਲਾਂ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਅਕਾਲੀ ਦਲ 'ਤੇ ਵਿੰਨ੍ਹੇ ਨਿਸ਼ਾਨੇ
ਜਲੰਧਰ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਅੱਜ 'ਜਗ ਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਸੱਦੇ ਵਿਧਾਨ ਸਭਾ ਸੈਸ਼ਨ 'ਚ ਕਿਸੇ ਵੀ ਧਿਰ ਨੇ ਖੁੱਲ੍ਹ ਕੇ ਕੈਪਟਨ ਵਲੋਂ ਲਿਆਂਦੇ ਬਿੱਲਾਂ ਦਾ ਵਿਰੋਧ ਨਹੀਂ ਕੀਤਾ।

ਸ਼੍ਰੋਮਣੀ ਕਮੇਟੀ ਤੇ ਸਤਿਕਾਰ ਕਮੇਟੀਆਂ 'ਚ ਝੜਪ, ਕਈ ਜ਼ਖ਼ਮੀ
ਅੰਮ੍ਰਿਤਸਰ(ਸੁਮਿਤ ਖੰਨਾ) : ਅੱਜ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਤਿਕਾਰ ਕਮੇਟੀਆਂ ਵਿਚਕਾਰ ਇਕ ਵਾਰ ਫਿਰ ਟਕਰਾਅ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ । ਦੱਸ ਦਈਏ ਕਿ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ 'ਚ ਸਿੱਖ ਜਥੇਬੰਦੀਆਂ ਪਿਛਲੇ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ।

ਪੰਜਾਬ 'ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ
ਮੋਗਾ (ਵਿਪਨ) : ਖੇਤੀ ਬਿੱਲ ਪਾਸ ਕਾਰਨ ਤੋਂ ਬਾਅਦ ਭਾਜਪਾ ਨੂੰ ਪੰਜਾਬ ਵਿਚ ਲਗਾਤਾਰ ਝਟਕੇ ਲੱਗ ਰਹੇ ਹਨ। ਹੁਣ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਕਿਸਾਨ ਵਿੰਗ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਪਾਰਟੀ 'ਚੋਂ ਅਸਤੀਫ਼ਾ ਦੇ ਦਿੱਤਾ ਹੈ। ਦਰਅਸਲ ਇਨ੍ਹਾਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ 13 ਦਿਨਾਂ ਤੋਂ ਤਰਲੋਚਨ ਗਿੱਲ ਦੇ ਘਰ ਦੇ ਬਾਹਰ ਕਿਸਾਨਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਸੀ ਪਰ ਅੱਜ ਭਾਜਪਾ ਆਗੂ ਪਾਰਟੀ 'ਚੋਂ ਅਸਤੀਫਾ ਦੇ ਕੇ ਕਿਸਾਨਾਂ ਦੀ ਹਿਮਾਇਤ 'ਤੇ ਆ ਗਏ ਹਨ।

ਵਿਆਹ ਦੇ ਬੰਧਨ 'ਚ ਬੱਝੇ ਰੋਹਨਪ੍ਰੀਤ ਤੇ ਨੇਹਾ ਕੱਕੜ, ਲਾਵਾਂ ਲੈਂਦਿਆਂ ਦੀ ਵੀਡੀਓ ਆਈ ਸਾਹਮਣੇ
ਜਲੰਧਰ (ਵੈੱਬ ਡੈਸਕ) — ਪ੍ਰਸਿੱਧ ਗਾਇਕਾ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਚੁੱਕੇ ਹਨ। ਹਾਲ ਹੀ 'ਚ ਨੇਹਾ ਕੱਕੜ ਤੇ ਰੋਹਨਪ੍ਰੀਤ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਖੜ੍ਹੇ ਨਜ਼ਰ ਆ ਰਹੇ ਹਨ। ਇਸ ਦੌਰਾਨ ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਚਿਹਰੇ 'ਤੇ ਕਾਫ਼ੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਪੰਜਾਬ 'ਚ ਵਿਗੜ ਰਹੇ ਹਾਲਾਤ, ਹੁਣ ਗੰਨ ਪੁਆਇੰਟ 'ਤੇ ਲੁੱਟੀ 4 ਦਿਨ ਪਹਿਲਾਂ ਖਰੀਦੀ ਕਾਰ
ਸਮਰਾਲਾ (ਟੱਕਰ) : ਪੰਜਾਬ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਹੁਣ ਸਮਰਾਲਾ 'ਚ ਗੰਨ ਪੁਆਇੰਟ 'ਤੇ ਕਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਸਮਰਾਲਾ ਦੇ ਮੁੱਖ ਬਾਜ਼ਾਰ 'ਚ ਸ਼ਰੇਆਮ ਪਿਸਤੌਲ ਦੀ ਨੋਕ 'ਤੇ ਬੈਂਕ ਮੈਨੇਜਰ ਕੋਲੋਂ ਨਵੀਂ ਕਢਾਈ ਕਾਰ ਖੋਹ ਲਈ ਅਤੇ ਫਰਾਰ ਹੋ ਗਏ।

ਲੁਧਿਆਣਾ 'ਚ BSP ਤੇ BJP ਵਰਕਰ ਆਹਮੋ-ਸਾਹਮਣੇ, ਦੇਖੋ ਹੰਗਾਮੇ ਦੀਆਂ ਤਸਵੀਰਾਂ
ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਜਲੰਧਰ-ਬਾਈਪਾਸ ਚੌਂਕ 'ਚ ਡਾ. ਅੰਬੇਡਕਰ ਦੇ ਬੁੱਤ 'ਤੇ ਭਾਜਪਾ ਆਗੂਆਂ ਵੱਲੋਂ ਹਾਰ ਚੜ੍ਹਾਏ ਗਏ, ਜਿਸ ਦੌਰਾਨ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਰਕਰਾਂ ਵੱਲੋਂ ਉਨ੍ਹਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਬਸਪਾ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਜਦੋਂ ਦੀ ਸੱਤਾ 'ਚ ਆਈ ਹੈ, ਪਾਰਟੀ ਨੇ ਸਾਰੇ ਕੰਮ ਸੰਵਿਧਾਨ ਦੇ ਖ਼ਿਲਾਫ਼ ਕੀਤੇ ਹਨ।

ਹਰੀਸ਼ ਰਾਵਤ ਦਾ ਵੱਡਾ ਬਿਆਨ, ਈ.ਡੀ. ਦਾ ਸੰਮਨ ਕੈਪਟਨ ਦੀ ਆਵਾਜ਼ ਨਹੀਂ ਦਬਾਅ ਸਕਦਾ
ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਨਾਜਾਇਜ਼ ਵਿਦੇਸ਼ੀ ਫੰਡਾਂ ਦੇ ਕੇਸ 'ਚ ਤਲਬ ਕੀਤਾ ਹੈ। ਇਸ ਮਾਮਲੇ 'ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ। ਇਸ ਸਬੰਧੀ ਟਵੀਟ ਕਰਦਿਆ ਹਰੀਸ਼ ਰਾਵਤ ਨੇ ਲਿਖਿਆ ਕਿ 'ਈ.ਡੀ. ਦਾ ਸੰਮਨ ਕੈਪਟਨ ਅਮਰਿੰਦਰ ਸਿੰਘ ਜੀ ਦੀ ਆਵਾਜ਼ ਦਬਾਅ ਨਹੀਂ ਸਕਦਾ। 

ਕੈਪਟਨ ਵੱਲੋਂ 'ਖੇਤੀ ਕਾਨੂੰਨਾਂ' 'ਚ ਸੋਧ ਕਰਨ ਦਾ 'ਸੁਖਬੀਰ' ਤੋਂ ਜਾਣੋ ਅਸਲ ਸੱਚ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਕੇਂਦਰ ਦੇ ਖੇਤੀ ਕਾਨੂੰਨਾਂ 'ਚ ਸੋਧ ਦਾ ਮਤਾ ਪਾਸ ਕੀਤਾ, ਜਿਸ ਦਾ ਅਸਲ ਸੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਾਹਰ ਕੀਤਾ ਹੈ। 'ਜਗਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਖਾਸ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ 'ਚ ਕੈਪਟਨ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ 'ਚ ਕੀਤੀ ਗਈ ਸੋਧ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ।
 


Bharat Thapa

Content Editor

Related News