ਬੰਗਾ ਵਿਖੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Wednesday, Oct 04, 2023 - 01:22 PM (IST)

ਬੰਗਾ (ਰਾਕੇਸ਼)- ਇਥੋ ਦੇ ਨਜ਼ਦੀਕੀ ਪੈਂਦੇ ਪਿੰਡ ਮਜਾਰਾ ਨੋ ਆਬਾਦ ਵਿਖੇ ਇਕ 32 ਕੁ ਸਾਲ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ 32 ਕੁ ਸਾਲ ਦਾ ਮੋਨਾ ਨੌਜਵਾਨ ਵਿਅਕਤੀ ਜਿਸ ਨੇ ਕਾਲੇ ਦੀ ਰੰਗ ਦੀ ਟੀ ਸ਼ਰਟ ਅਤੇ ਭੂਰੇ ਰੰਗ ਦੀ ਪੈਂਟ ਪਹਿਣੀ ਹੋਈ ਸੀ, ਦੀ ਮ੍ਰਿਤਕ ਦੇਹ ਗੁਰਦੁਆਰਾ ਨਾਭ ਕੰਵਲ ਸ਼੍ਰੀ ਰਾਜਾ ਸਾਹਿਬ ਦੇ ਮੁੱਖ ਗੇਟ ਦੇ ਨਜ਼ਦੀਕ ਮਿਲੀ, ਜਿਸ ਦੀ ਸੂਚਨਾ ਪਤਵੰਤੇ ਸੱਜਣਾਂ ਵੱਲੋਂ ਥਾਣਾ ਸਦਰ ਬੰਗਾ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ: ਜਲੰਧਰ: 3 ਧੀਆਂ ਦਾ ਕਤਲ ਕਰਨ ਵਾਲਾ ਪਿਓ ਬੋਲਿਆ, ਮੈਂ ਆਪਣੀਆਂ ਬੱਚੀਆਂ ਨੂੰ ਮਾਰਿਆ, ਕਿਸੇ ਦਾ ਕੀ ਗਿਆ?
ਸੂਚਨਾ ਮਿਲਦੇ ਹੀ ਥਾਣਾ ਬੰਗਾ ਦੇ ਐੱਸ. ਐੱਚ. ਓ. ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜ ਗਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਛਾਣ ਕਰਾਉਣ ਦੀ ਕੋਸ਼ਿਸ਼ ਕੀਤੀ ਪਰ ਉਕਤ ਵਿਅਕਤੀ ਦੀ ਲਾਸ਼ ਦੀ ਪਛਾਣ ਨਹੀਂ ਹੋ ਸਕੀ। ਇਸ ਲਈ ਉਸ ਦੀ ਮ੍ਰਿਤਕ ਦੇਹ ਨੂੰ ਪੁਲਸ ਵੱਲੋਂ ਸਥਾਨਕ ਮੰਸਦਾ ਪੱਟੀ ਸ਼ਮਸ਼ਾਨ ਵਿਖੇ ਬਣੇ ਮੁਰਦਾ ਘਰ ’ਚ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ‘ਝੱਟ ਮੰਗਣੀ-ਪੱਟ ਵਿਆਹ’ 5 ਦਿਨਾਂ ’ਚ ‘ਝੱਟ ਵਿਆਹ-ਪੱਟ ਤਲਾਕ’ 'ਚ ਬਦਲਿਆ, ਹੈਰਾਨ ਕਰੇਗਾ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ