ਟਾਂਡਾ ''ਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
Monday, Jun 10, 2024 - 06:09 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੂਨਕ ਖੁਰਦ ਵਿਖੇ ਸ਼ਰਧਾ, ਸਤਿਕਾਰ ਅਤੇ ਸੇਵਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਸਭ ਤੋਂ ਪਹਿਲਾਂ 8 ਜੂਨ ਤੋਂ ਆਰੰਭ ਕੀਤੇ ਗਏ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਗਿਆਨੀ ਮਲਕੀਤ ਸਿੰਘ ਦੇ ਰਾਗੀ ਜਥੇ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ 'ਤੇ ਚਾਨਣਾ ਪਾਉਂਦੇ ਹੋਏ ਲਾਸਾਨੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਕਿਹਾ। ਇਸ ਮੌਕੇ ਮਾਸਟਰ ਦਰਬਾਰਾ ਸਿੰਘ ਨੇ ਸਮੂਹ ਸੰਗਤ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਤੋਂ ਪ੍ਰੇਰਨਾ ਲੈ ਕੇ ਗੁਰੂ ਚਰਨਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਅਤੇ ਬੱਚਿਆਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਮਾਸਟਰ ਦਰਬਾਰਾ ਸਿੰਘ, ਸੁਖਵਿੰਦਰ ਸਿੰਘ ਮੂਨਕ, ਸਰਬਜੀਤ ਸਿੰਘ ਮੋਮੀ, ਪਰਗਣ ਸਿੰਘ, ਓੰਕਾਰ ਸਿੰਘ, ਜਤਿੰਦਰ ਪਾਲ ਸਿੰਘ ਹੈਪੀ, ਸੁਖਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਗੁਰਨਾਮ ਸਿੰਘ,ਰਾਜਵੀਰ ਸਿੰਘ, ਪ੍ਰਿਤਪਾਲ ਸਿੰਘ ,ਮਨਮੀਤ ਸਿੰਘ, ਅਮਰਜੀਤ ਸਿੰਘ, ਹਰਦੀਪ ਸਿੰਘ, ਕਮਲਜੀਤ ਸਿੰਘ, ਸੁਖਬੀਰ ਸਿੰਘ, ਮੋਹਨਜੀਤ ਸਿੰਘ,ਨਵਜੋਤ ਸੈਣੀ, ਜੋਗਿੰਦਰ ਕੌਰ, ਸਰਪੰਚ ਕੁਲਵਿੰਦਰ ਕੌਰ, ਸੁਖਵਿੰਦਰ ਕੌਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਮੁੜ ਸੁਰਖੀਆਂ 'ਚ ਨੰਗਲ 'ਚ ਹੋਏ ਹਿੰਦੂ ਆਗੂ ਵਿਕਾਸ ਬੱਗਾ ਦਾ ਕਤਲ ਕਾਂਡ, NIA ਨੇ ਵਧਾਈ ਜਾਂਚ, ਹੋਣਗੇ ਵੱਡੇ ਖ਼ੁਲਾਸੇ
ਇਸ ਤੋਂ ਇਲਾਵਾ ਗੁਰਦੁਆਰਾ ਖਾਲਸਾ ਸਾਹਿਬ ਪ੍ਰੇਮ ਗਲੀ ਉੜਮੁੜ ਟਾਂਡਾ ਵਿੱਚ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਬੀਬੀਆਂ ਦੇ ਜਥੇ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਸਮੂਹ ਸੇਵਾਦਾਰਾ ਵੱਲੋਂ ਸੰਗਤ ਦੀ ਸੇਵਾ ਵਾਸਤੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।
ਇਹ ਵੀ ਪੜ੍ਹੋ- ਪਿੰਡ ਨਰੰਗਪੁਰ 'ਚ ਛਾਇਆ ਮਾਤਮ, ਅਮਰੀਕਾ 'ਚ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਪਿੱਛੋਂ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।