ਸਿਵਲ ਹਸਪਤਾਲ ’ਚ ਮੈਡੀਕਲ ਸਟਾਫ਼ ਨੂੰ ਰਹੀ ਸਿਹਤ ਮੰਤਰੀ ਦੀ ਉਡੀਕ, ਦੇਰ ਸ਼ਾਮ ਤੱਕ ਚੱਲੀ ਸਫ਼ਾਈ ਮੁਹਿੰਮ

07/16/2023 3:42:48 PM

ਜਲੰਧਰ (ਸ਼ੋਰੀ)- ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਜਲੰਧਰ ਆਉਣ ਦੀ ਸੂਚਨਾ ਫੈਲਦਿਆਂ ਹੀ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੇ ਸੋਚ ਲਿਆ ਕਿ ਸਿਹਤ ਮੰਤਰੀ ਸਿਵਲ ਹਸਪਤਾਲ ਆ ਕੇ ਜਾਂਚ ਕਰਨਗੇ। ਮੰਤਰੀ ਦਾ ਸਵਾਗਤ ਕਰਨ ਲਈ ਸਿਵਲ ਹਸਪਤਾਲ ਵਿਖੇ ਤਾਇਨਾਤ ਮੈਡੀਕਲ ਸਟਾਫ਼ ਤੋਂ ਇਲਾਵਾ ਮੈਡੀਕਲ ਸੁਪਰਡੈਂਟ ਡਾ. ਗੀਤਾ, ਸੀਨੀ. ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ, ਡਾ. ਵਰਿੰਦਰ ਕੌਰ ਵੀ ਸਵਾਗਤ ਲਈ ਮੌਜੂਦ ਰਹੇ। ਦੱਸਿਆ ਜਾ ਰਿਹਾ ਹੈ ਕਿ ਸਾਰੇ ਡਾਕਟਰਾਂ ਤੋਂ ਇਲਾਵਾ ਸਟਾਫ਼ ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਕਿ ਮੰਤਰੀ ਦੁਪਹਿਰ 2.30 ਵਜੇ ਹਸਪਤਾਲ ਆਉਣਗੇ।

ਪਰ ਲੰਮਾ ਸਮਾਂ ਉਡੀਕ ਕਰਨ ਤੋਂ ਬਾਅਦ ਵੀ ਮੰਤਰੀ ਹਸਪਤਾਲ ਨਹੀਂ ਆਏ। ਆਖ਼ਰ ਇਹ ਪਤਾ ਲੱਗਾ ਹੈ ਕਿ ਮੰਤਰੀ ਡੀ.ਸੀ. ਦਫ਼ਤਰ ’ਚ ਹੀ ਸਿਵਲ ਸਰਜਨ, ਮੈਡੀਕਲ ਸੁਪਰਡੈਂਟ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਨਗੇ, ਜਿਸ ਤੋਂ ਬਾਅਦ ਸਾਰਿਆਂ ਨੇ ਸੁੱਖ ਦਾ ਸਾਹ ਲਿਆ ਤੇ ਮੈਡੀਕਲ ਸਟਾਫ਼ ਛੁੱਟੀ ਮਿਲਣ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਗਿਆ। ਇਸ ਦੇ ਨਾਲ ਹੀ ਮੰਤਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਸ ਮੁਲਾਜ਼ਮ ਡਾਗ ਸਕੂਐਡ ਲੈ ਕੇ ਹਸਪਤਾਲ ਦੀ ਚੈਕਿੰਗ ਕਰਦੇ ਦੇਖੇ ਗਏ ਤਾਂ ਜੋ ਮੰਤਰੀ ਦੀ ਸੁਰੱਖਿਆ ਨੂੰ ਸਹੀ ਢੰਗ ਨਾਲ ਬਰਕਰਾਰ ਰੱਖਿਆ ਜਾ ਸਕੇ ਅਤੇ ਕੋਈ ਵੀ ਸ਼ਰਾਰਤੀ ਅਨਸਰ ਇੱਥੇ ਕਿਸੇ ਕਿਸਮ ਦੀ ਧਮਾਕਾਖੇਜ਼ ਸਮੱਗਰੀ ਨਾ ਲਾ ਸਕੇ।

ਇਹ ਵੀ ਪੜ੍ਹੋ-  ਹੁਸ਼ਿਆਰਪੁਰ ਦੇ ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ, ਅੱਜ ਪੌਂਗ ਡੈਮ 'ਚੋਂ ਛੱਡਿਆ ਜਾਵੇਗਾ ਪਾਣੀ

ਦੂਜੇ ਪਾਸੇ ਮੰਤਰੀ ਦੇ ਆਉਣ ਦੀ ਖ਼ਬਰ ਸੁਣਦਿਆਂ ਹੀ ਹਸਪਤਾਲ ’ਚ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਚੱਲ ਰਹੀ ਸੀ ਤੇ ਸਫ਼ਾਈ ਕਰਮਚਾਰੀ ਹਸਪਤਾਲ ਦੀ ਪੂਰੀ ਤਰ੍ਹਾਂ ਸਫ਼ਾਈ ਕਰਨ ’ਚ ਲੱਗੇ ਹੋਏ ਸਨ। ਇਕ ਡਾਕਟਰ ਨੇ ਮਜ਼ਾਕ ’ਚ ਕਿਹਾ ਕਿ ਅਜਿਹੀ ਸਫ਼ਾਈ ਕਾਰਨ ਹਸਪਤਾਲ ਦਾ ਫਰਸ਼ ਖ਼ਰਾਬ ਹੋ ਸਕਦਾ ਹੈ।

PunjabKesari

ਸਿਹਤ ਮੰਤਰੀ ਦੇ ਆਉਣ ਤੋਂ ਬਾਅਦ ਜਾਗੀ ਟ੍ਰੈਫਿਕ ਪੁਲਸ
ਦੂਜੇ ਪਾਸੇ ਸਿਵਲ ਹਸਪਤਾਲ ਦੇ ਮੁੱਖ ਗੇਟ ਦੇ ਬਾਹਰ ਦੁਪਹਿਰ ਸਮੇਂ ਕਾਫ਼ੀ ਟ੍ਰੈਫਿਕ ਜਾਮ ਰਹਿੰਦਾ ਹੈ, ਜਿੱਥੋਂ ਐਂਬੂਲੈਂਸਾਂ ਤੋਂ ਇਲਾਵਾ ਹੋਰ ਲੋਕ ਦਾਖਲ ਹੁੰਦੇ ਹਨ। ਹਸਪਤਾਲ ਦੇ ਪ੍ਰਬੰਧਕਾਂ ਨੇ ਪੁਲਸ ਅਧਿਕਾਰੀਆਂ ਨੂੰ ਕਿੰਨੀ ਵਾਰ ਪੱਤਰ ਲਿਖੇ ਹਨ ਜਿੱਥੇ ਮਰੀਜ਼ਾਂ ਨੂੰ ਹਸਪਤਾਲ ਆਉਣ ਸਮੇਂ ਟ੍ਰੈਫਿਕ ਜਾਮ ’ਚ ਫਸਣਾ ਪਿਆ ਹੈ। ਕਈ ਵਾਰ ਪੱਤਰ ਲਿਖਣ ਦੇ ਬਾਵਜੂਦ ਪੁਲਸ ਅਧਿਕਾਰੀਆਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਪਰ ਅੱਜ ਮੰਤਰੀ ਦੇ ਆਉਣ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਧਿਕਾਰੀਆਂ ਨੇ ਮਹਿਲਾ ਟਰੈਫਿਕ ਪੁਲਸ ਮੁਲਾਜ਼ਮ ਤਾਇਨਾਤ ਕਰ ਦਿੱਤੀਆਂ।

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਨਵਾਂਸ਼ਹਿਰ ਦੇ ਨੌਜਵਾਨ ਦੀ ਕੈਨੇਡਾ 'ਚ ਦਰਦਨਾਕ ਮੌਤ

ਹੜ੍ਹਾਂ ਦੇ ਮੱਦੇਨਜ਼ਰ ਸਿਵਲ ਹਸਪਤਾਲ ’ਚ ਹਨ ਪੁਖਤਾ ਪ੍ਰਬੰਧ : ਡਾ. ਗੀਤਾ
ਫਿਲੌਰ, ਸ਼ਾਹਕੋਟ, ਲੋਹੀਆ ਦੇ ਆਸ-ਪਾਸ ਹੜ੍ਹਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਸਿਵਲ ਹਸਪਤਾਲ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਹਸਪਤਾਲ ਦੀ ਮੈਡੀਕਲ ਸੁਪਰਡੈਂਟ (ਐੱਮ. ਐੱਸ.) ਡਾ ਗੀਤਾ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਟਰੌਮਾ ਵਾਰਡ ’ਚ ਬੈੱਡ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਲੋੜ ਪੈਣ 'ਤੇ ਹਸਪਤਾਲ ਦੇ ਹੋਰ ਵਾਰਡਾਂ ’ਚ ਵੀ ਮਰੀਜ਼ਾਂ ਨੂੰ ਦਾਖਲ ਕਰਵਾਇਆ ਜਾਵੇਗਾ। ਹਸਪਤਾਲ ’ਚ ਤਾਇਨਾਤ ਮੈਡੀਕਲ ਸਟਾਫ਼ ਮਰੀਜ਼ਾਂ ਦੀ ਦੇਖਭਾਲ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News