ਅਪ੍ਰੈਲ ਤਕ ਨਹੀਂ ਤਿਆਰ ਹੋ ਸਕੇਗਾ ਜਲੰਧਰ ਕੈਂਟ ਦਾ ਆਧੁਨਿਕ ਰੇਲਵੇ ਸਟੇਸ਼ਨ

Tuesday, Mar 26, 2024 - 12:45 PM (IST)

ਅਪ੍ਰੈਲ ਤਕ ਨਹੀਂ ਤਿਆਰ ਹੋ ਸਕੇਗਾ ਜਲੰਧਰ ਕੈਂਟ ਦਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ (ਮਹੇਸ਼)-ਕੇਂਦਰ ਸਰਕਾਰ ਦੇ ਰੇਲਵੇ ਮੰਤਰਾਲੇ ਵੱਲੋਂ 98 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਜਲੰਧਰ ਕੈਂਟ ਦੇ ਆਧੁਨਿਕ ਰੇਲਵੇ ਸਟੇਸ਼ਨ ਬਾਰੇ ਕਿਹਾ ਜਾ ਰਿਹਾ ਸੀ ਕਿ ਇਹ ਅਪ੍ਰੈਲ ਮਹੀਨੇ ਤਕ ਪੂਰੀ ਤਰ੍ਹਾਂ ਤਿਆਰ ਕਰਕੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ ਪਰ ਐਤਵਾਰ ਨੂੰ ਇਸ ਸਟੇਸ਼ਨ ਦਾ ਦੌਰਾ ਕਰਨ ’ਤੇ ਪਤਾ ਲੱਗਾ ਕਿ ਇਸ ਦਾ ਕਾਫ਼ੀ ਕੰਮ ਅਜੇ ਵੀ ਅਧੂਰਾ ਹੈ, ਜਿਸ ਨੂੰ ਵੇਖ ਕੇ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਦਾ ਕੰਮ ਮੁਕੰਮਲ ਕਰਨ ਵਿਚ ਅਜੇ ਕਾਫੀ ਸਮਾਂ ਲੱਗ ਸਕਦਾ ਹੈ। ਜੇਕਰ ਤੇਜ਼ੀ ਨਾਲ ਵੀ ਕੰਮ ਜਾਰੀ ਰਿਹਾ ਤਾਂ ਫਿਰ ਵੀ ਸਤੰਬਰ ਮਹੀਨੇ ਤੋਂ ਪਹਿਲਾਂ ਇਹ ਪੂਰਾ ਨਹੀਂ ਹੋ ਸਕੇਗਾ।

ਰੇਲਵੇ ਵੱਲੋਂ ਇਹ ਕੋਸ਼ਿਸ਼ ਜ਼ਰੂਰ ਕੀਤੀ ਜਾ ਰਹੀ ਹੈ ਕਿ ਸਟੇਸ਼ਨ ਦਾ ਜਿੰਨਾ ਹਿੱਸਾ ਤਿਆਰ ਹੋ ਚੁੱਕਾ ਹੈ, ਉਸ ਨੂੰ ਜਲਦ ਤੋਂ ਜਲਦ ਸ਼ੁਰੂ ਕਰ ਦਿੱਤਾ ਜਾਵੇ ਤਾਂ ਕਿ ਰੇਲਵੇ ਯਾਤਰੀਆਂ ਨੂੰ ਕੁਝ ਰਾਹਤ ਮਿਲ ਸਕੇ। ਹਾਲਾਂਕਿ ਇਸ ਸਟੇਸ਼ਨ ਦੇ ਨਵ-ਨਿਰਮਾਣ ਲਈ 400 ਤੋਂ ਵੱਧ ਪ੍ਰਵਾਸੀ ਮਜ਼ਦੂਰ ਕੰਮ ਕਰ ਰਹੇ ਹਨ। ਐਤਵਾਰ ਨੂੰ ਹੋਲੀ ਕਾਰਨ ਕੰਮਕਾਜ ਪੂਰੀ ਤਰ੍ਹਾਂ ਬੰਦ ਸੀ ਅਤੇ ਦੱਸਿਆ ਜਾ ਰਿਹਾ ਸੀ ਕਿ ਸੋਮਵਾਰ ਨੂੰ ਵੀ ਹੋਲੀ ਦੇ ਤਿਉਹਾਰ ਕਾਰਨ ਮਜ਼ਦੂਰ ਛੁੱਟੀ ਹੀ ਕਰਨ ਵਾਲੇ ਹਨ।

ਇਹ ਵੀ ਪੜ੍ਹੋ: ਗਲਤ ਟਰੈਕ 'ਤੇ ਚੱਲੀ ਮਾਲਗੱਡੀ ਦੇ ਮਾਮਲੇ 'ਚ ਰੇਲਵੇ ਦੀ ਵੱਡੀ ਕਾਰਵਾਈ, ਲੋਕੋ ਪਾਇਲਟ ਤੇ ਗਾਰਡ ਤਲਬ

ਸਟੇਸ਼ਨ ਦਾ ਕੰਮ ਚੱਲਦਾ ਹੋਣ ਕਾਰਨ ਖਾਸ ਕਰ ਕੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਨੂੰ ਅਕਸਰ ਇਧਰ-ਉਧਰ ਭਟਕਦੇ ਦੇਖਿਆ ਜਾ ਸਕਦਾ ਹੈ ਅਤੇ ਸਫਾਈ ਵਿਵਸਥਾ ਦਾ ਵੀ ਬੁਰਾ ਹਾਲ ਹੈ। ਲੋਕਾਂ ਦੇ ਸਟੇਸ਼ਨ ’ਤੇ ਆਉਣ-ਜਾਣ ਲਈ ਅਜੇ ਤੱਕ ਇਕ ਵੀ ਰਸਤਾ ਪੂਰੀ ਤਰ੍ਹਾਂ ਤਿਆਰ ਨਹੀਂ ਕੀਤਾ ਗਿਆ। ਇਥੋਂ ਤੱਕ ਕਿ ਟਿਕਟਾਂ ਬੁੱਕ ਕਰਵਾਉਣ ਵਾਲੇ ਯਾਤਰੀਆਂ ਨੂੰ ਵੀ ਪਤਾ ਨਹੀਂ ਲੱਗਦਾ ਕਿ ਉਨ੍ਹਾਂ ਨੇ ਕਿਸ ਪਾਸੇ ਜਾਣਾ ਹੈ।

ਇਹ ਵੀ ਪੜ੍ਹੋ: ਹੋਲਾ-ਮਹੱਲਾ ਵੇਖਣ ਜਾ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੋਈ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News