ਦਿੱਲੀ ਏਅਰਪੋਰਟ ਲਈ ਸਰਕਾਰੀ ਵੋਲਵੋ ਬੱਸ ਸਰਵਿਸ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਹੋਇਆ ਖ਼ਤਮ

Tuesday, Jan 24, 2023 - 06:09 PM (IST)

ਦਿੱਲੀ ਏਅਰਪੋਰਟ ਲਈ ਸਰਕਾਰੀ ਵੋਲਵੋ ਬੱਸ ਸਰਵਿਸ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਹੋਇਆ ਖ਼ਤਮ

ਨੰਗਲ( ਬਿਊਰੋ)- ਏਅਰਪੋਰਟ ਦਿੱਲੀ ਲਈ ਸਰਕਾਰੀ ਵੋਲਵੋ ਬੱਸ ਸਰਵਿਸ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ ਹੈ ਜਦਕਿ ਪਹਿਲਾਂ ਇਹ ਕੰਪਨੀਆਂ ਆਪਣੀ ਮਨਮਰਜੀ ਨਾਲ 3000 ਰੁਪਏ ਤੋਂ 3500 ਰੁਪਏ ਤੱਕ ਕਿਰਾਇਆ ਵਸੂਲ ਕਰਦਿਆਂ ਸਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨੰਗਲ ਤੋਂ ਨਵੀਂ ਵੋਲਵੋ ਬੱਸ ਨੂੰ ਹਰੀ ਝੰਡੀ ਦਿੰਦਿਆਂ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ।

ਟਰਾਂਸਪੋਰਟ ਮੰਤਰੀ ਨੇ ਇੱਥੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੂਨ 2022 ਨੂੰ ਜਲੰਧਰ ਤੋਂ ਵਿਦੇਸ਼ੀ ਸਫ਼ਰ ਕਰਨ ਵਾਲੇ ਪੰਜਾਬੀਆਂ ਲਈ ਵੋਲਵੋ ਬੱਸ ਸਰਵਿਸ ਸ਼ੁਰੂ ਕੀਤੀ ਗਈ ਸੀ। ਜਦਕਿ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਮਹਿਜ਼ ਕੁਝ ਸਮੇਂ ਦੌਰਾਨ ਹੀ ਲਗਭਗ 80,000 ਯਾਤਰੀਆਂ ਨੇ ਇਸ ਸੇਵਾ ਦਾ ਲਾਭ ਲਿਆ। ਯਾਤਰੀਆਂ ਦੇ ਅੰਕੜੇ ਇਸ ਸੇਵਾ ਦੀ ਸਫ਼ਲਤਾ ਨੂੰ ਸਾਬਿਤ ਕਰਦੀ ਹੈ ਜਿਸ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਇਸ ਸੇਵਾ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨਵਜਨਮੇ ਬੱਚੇ 'ਬਾਰਡਰ-2' ਦੀ ਹੋਈ ਮੌਤ, ਪਿਤਾ ਨੇ ਰੀਝ ਨਾਲ ਰੱਖਿਆ ਸੀ ਪੁੱਤਰ ਦਾ ਨਾਂ

ਉਨ੍ਹਾਂ ਅੱਗੇ ਕਿਹਾ ਕਿ ਆਮ ਪਬਲਿਕ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆ ਨੰਗਲ ਸ਼ਹਿਰ ਤੋਂ ਆਈ ਜੀ ਆਈ ਏਅਰਪੋਰਟ ਦਿੱਲੀ (ਟਰਮੀਨਲ-3) ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੇ ਪੱਧਰ ਉੱਤੇ ਲਾਭ ਮਿਲੇਗਾ ਜਿਸ ਨਾਲ ਉਹ ਰੋਜ਼ਾਨਾ ਦੁਪਹਿਰ 1:30 ਵਜੇ ਤੋਂ ਸਿਰਫ਼ 1130 ਰੁਪਏ ਦੇ ਕਿਰਾਏ ਨਾਲ ਇਹ ਸਫ਼ਰ ਤੈਅ ਕਰ ਸਕਣਗੇ। ਇਹ ਬੱਸ ਰਾਤ 11:40 ਤੋਂ ਏਅਰਪੋਰਟ ਦੇ ਪਬਲਿਕ ਟਰਾਂਸਪੋਰਟ ਸੈਂਟਰ ਤੋਂ ਅਤੇ ਆਈ.ਐੱਸ.ਬੀ.ਟੀ ਦਿੱਲੀ ਤੋਂ ਰਾਤ 12:50 ਵਜੇ ਚੱਲੇਗੀ।

ਲਾਲਜੀਤ ਭੁੱਲਰ ਨੇ ਅੱਗੇ ਦੱਸਿਆ ਕਿ ਘੱਟ ਕਿਰਾਏ ਵਾਲੀ ਸਰਕਾਰੀ ਵੋਲਵੋ ਬੱਸ ਸਰਵਿਸ ਦੇ ਵੱਡੀ ਗਿਣਤੀ ਵਿਚ ਚੱਲਣ ਕਾਰਨ ਹੁਣ ਨਿੱਜੀ ਬੱਸਾਂ ਨੇ ਵੀ ਆਪਣੇ ਕਿਰਾਏ ਵਿਚ ਕਾਫੀ ਕਟੌਤੀ ਕਰ ਦਿੱਤੀ ਹੈ ਪਰ ਇਸ ਦੇ ਬਾਵਜੂਦ ਵੀ ਆਮ ਲੋਕ ਸਰਕਾਰੀ ਸੇਵਾ ਨੂੰ ਤਵੱਜੋਂ ਦੇ ਰਹੇ ਹਨ।

ਇਹ ਵੀ ਪੜ੍ਹੋ- ਸਰਹੱਦ ਪਾਰ: ਡਾਂਸ ਕਰਦੀ ਕੁੜੀ ਦੀ ਵਾਇਰਲ ਵੀਡੀਓ ਵੇਖ ਭੜਕਿਆ ਪਿਓ, ਮਾਰ ਦਿੱਤੀ ਗੋਲ਼ੀ

ਟਰਾਂਸਪੋਰਟ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਨੰਗਲ ਬੱਸ ਸਟੈਂਡ ਵਿਖੇ ਜਲਦ ਸ਼ੌਪਿੰਗ ਕੰਪਲੈਕਸ ਬਣਾਇਆ ਜਾਵੇਗਾ। ਜਿਸ ਲਈ ਉਨ੍ਹਾਂ ਵੱਲੋਂ ਬੱਸ ਸਟੈਂਡ ਦਾ ਨਿਰੀਖਣ ਵੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਦਾ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਨੰਗਲ ਸ਼ਹਿਰ ਨੂੰ ਦਿੱਤੇ ਇਸ ਤੋਹਫ਼ੇ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਬਹੁਤੇ ਲੋਕ ਅਰਬ ਦੇਸ਼ਾਂ ਵਿਚ ਹੋਣ ਕਾਰਨ ਉਨ੍ਹਾਂ ਨੂੰ ਮਹਿੰਗੀਆਂ ਗੱਡੀਆਂ ਕਿਰਾਏ 'ਤੇ ਕਰਕੇ ਏਅਰਪੋਰਟ ਜਾਣਾ ਪੈਂਦਾ ਹੈ। ਇਸ ਬੱਸ ਸੇਵਾ ਇਲਾਕੇ ਦੇ ਲੋਕਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਮੁੰਡੇ ਦੇ ਵਿਆਹ 'ਤੇ ਲੱਗਾ ਸੀ ਡੀ. ਜੇ., ਭੰਗੜਾ ਪਾਉਂਦਿਆਂ ਹੋਇਆ ਤਕਰਾਰ, ਚੱਲੀ ਗੋਲ਼ੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News