ਮਾਂ ਨਹੀਂ ਕਰਵਾਉਣ ਦਿੰਦੀ ਸੀ ਮਾਸੀ ਦੀ ਕੁੜੀ ਨਾਲ ਰਿਸ਼ਤਾ, ਪੁੱਤ ਨੇ ਹੈਵਾਨ ਬਣ ਉਤਾਰਿਆ ਮੌਤ ਦੇ ਘਾਟ

Thursday, Oct 24, 2024 - 05:19 AM (IST)

ਮਾਂ ਨਹੀਂ ਕਰਵਾਉਣ ਦਿੰਦੀ ਸੀ ਮਾਸੀ ਦੀ ਕੁੜੀ ਨਾਲ ਰਿਸ਼ਤਾ, ਪੁੱਤ ਨੇ ਹੈਵਾਨ ਬਣ ਉਤਾਰਿਆ ਮੌਤ ਦੇ ਘਾਟ

ਹੁਸ਼ਿਆਰਪੁਰ (ਰਾਕੇਸ਼)-ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਪੁਲਸ ਨੇ 48 ਘੰਟਿਆਂ ਦੇ ਅੰਦਰ-ਅੰਦਰ ਔਰਤ ਦੇ ਕਤਲ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਐੱਸ. ਪੀ. ਸਰਬਜੀਤ ਸਿੰਘ ਬਾਹੀਆ, ਡੀ. ਐੱਸ. ਪੀ. ਦੇਵਦੱਤ ਸ਼ਰਮਾ, ਇੰਸਪੈਕਟਰ ਗਗਨਦੀਪ ਸਿੰਘ, ਮੁੱਖ ਥਾਣਾ ਅਫ਼ਸਰ ਮਾਡਲ ਟਾਊਨ ਦੀ ਅਗਵਾਈ ’ਚ 19 ਅਕਤੂਬਰ ਨੂੰ ਦਸਮੇਸ਼ ਨਗਰ ’ਚ ਹੋਏ ਇਕ ਔਰਤ ਦੇ ਕਤਲ ਦੇ ਮਾਮਲੇ ’ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ, ਜਿਸ ਨੇ ਬਾਰੀਕੀ ਨਾਲ ਜਾਂਚ ਕੀਤੀ ਅਤੇ 48 ਘੰਟਿਆਂ ਦੇ ਅੰਦਰ-ਅੰਦਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਨਿਹੰਗਾਂ ਨਾਲ ਵਿਵਾਦ ਦੌਰਾਨ ਕੁੱਲ੍ਹੜ ਪਿੱਜ਼ਾ ਕੱਪਲ ਦੀ ਨਵੀਂ ਵੀਡੀਓ ਆਈ ਸਾਹਮਣੇ, ਆਖੀ ਵੱਡੀ ਗੱਲ

ਜ਼ਿਕਰਯੋਗ ਹੈ ਕਿ ਮ੍ਰਿਤਕ ਔਰਤ ਕੁੰਡਲ ਦੇਵੀ ਦਾ ਉਸ ਦੇ ਲੜਕੇ ਸੋਨੂੰ ਸਿੰਘ ਉਰਫ਼ ਸੋਨੂੰ ਪੁੱਤਰ ਗੁਰਦੇਵ ਸਿੰਘ ਨੇ ਕਤਲ ਕਰ ਦਿੱਤਾ ਸੀ। ਆਪਣੀ ਮਾਂ ਦੇ ਕਤਲ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਸੋਨੂੰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਦੀ ਮਾਂ ਆਪਣੀ ਮਾਸੀ ਦੀ ਬੇਟੀ ਨਾਲ ਉਸ ਦਾ ਰਿਸ਼ਤਾ ਨਹੀਂ ਹੋਣ ਦੇ ਰਹੀ ਸੀ। ਜਿਸ ਕਾਰਨ ਉਸ ਨੇ ਆਪਣੀ ਮਾਂ ਦੇ ਸਿਰ ’ਤੇ ਡੰਡੇ ਨਾਲ ਵਾਰ ਕੀਤਾ। ਇਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਉਹ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਲਾਸ਼ ਬਣ ਘਰ ਪਰਤਿਆ ਦੋਸਤਾਂ ਨਾਲ ਘਰੋਂ ਬਾਹਰ ਗਿਆ ਮਾਪਿਆਂ ਦਾ ਜਵਾਨ ਪੁੱਤ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News