ਸਰਬ ਸੰਮਤੀ ਨਾਲ ਬਣੀ ਪਿੰਡ ਚਰੜ ਦੀ ਨਵੀਂ ਗ੍ਰਾਮ ਪੰਚਾਇਤ
Sunday, Sep 29, 2024 - 05:57 PM (IST)
ਭੋਗਪੁਰ (ਰਾਣਾ ਭੋਗਪੁਰੀਆ)- ਬਲਾਕ ਭੋਗਪੁਰ ਦੇ ਪਿੰਡ ਚਰੜ ਦੀ ਨਵੀਂ ਗ੍ਰਾਮ ਪੰਚਾਇਤ ਸਰਬ ਸੰਮਤੀ ਨਾਲ ਚੁਣੀ ਗਈ ਹੈ। ਪਿੰਡ ਵਾਸੀਆਂ ਵੱਲੋਂ ਸਰਬ ਸੰਮਤੀ ਨਾਲ ਬੀਬੀ ਜਸਵਿੰਦਰ ਕੌਰ ਨੂੰ ਸਰਪੰਚ, ਬੀਬੀ ਸੁਪਿੰਦਰਜੀਤ ਕੌਰ ਪੰਚ, ਬੀਬੀ ਪਰਮਜੀਤ ਕੌਰ ਪੰਚ, ਬੀਬੀ ਪਰਵੀਨ ਕੌਰ ਪੰਚ, ਸ਼੍ਰੀ ਰਵਿੰਦਰ ਸਿੰਘ ਪੰਚ ਅਤੇ ਸ਼੍ਰੀ ਪਰਮਜੀਤ ਸਿੰਘ ਨੂੰ ਪੰਚ ਚੁਣਿਆ ਗਿਆ ਹੈ।
ਨਵੀਂ ਚੁਣੀ ਹੋਈ ਗ੍ਰਾਮ ਪੰਚਾਇਤ ਨੇ ਸਮੂਹ ਪਿੰਡ ਵਾਸੀਆਂ ਦਾ ਬਹੁਤ ਬਹੁਤ ਧੰਨਵਾਦ ਕੀਤਾ ਹੈ। ਨਵੇਂ ਚੁਣੇ ਗਏ ਸਰਪੰਚ ਅਤੇ ਸਮੂਹ ਪੰਚਾਂ ਵੱਲੋਂ ਪਿੰਡ ਵਾਸੀਆਂ ਨੂੰ ਯਕੀਨ ਦਵਾਇਆ ਕਿ ਉਹ ਪਿੰਡ ਦੇ ਸਰਬ ਪੱਖੀ ਵਿਕਾਸ ਲਈ ਇੱਕਜੁੱਟ ਹੋ ਕੇ ਕੰਮ ਕਰਨਗੇ ਅਤੇ ਪਿੰਡ ਚਰੜ ਨੂੰ ਬਲਾਕ ਭੋਗਪੁਰ ਦਾ ਨੰਬਰ ਇੱਕ ਪਿੰਡ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ BSF ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ