ਜਲੰਧਰ ਜ਼ਿਲ੍ਹੇ ’ਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 150 ’ਤੇ ਪਹੁੰਚੀ

11/10/2023 12:14:01 PM

ਜਲੰਧਰ (ਰੱਤਾ)–ਵੀਰਵਾਰ ਨੂੰ ਡੇਂਗੂ ਦਾ ਇਕ ਹੋਰ ਪਾਜ਼ੇਟਿਵ ਮਰੀਜ਼ ਮਿਲਣ ਨਾਲ ਜਲੰਧਰ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 150 ’ਤੇ ਪਹੁੰਚ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਕ ਵਿਭਾਗ ਨੇ ਵੀਰਵਾਰ ਨੂੰ ਡੇਂਗੂ ਦੇ ਸ਼ੱਕੀ ਜਿਹੜੇ 40 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ, ਉਨ੍ਹਾਂ ਵਿਚੋਂ ਇਕ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਉਹ ਜ਼ਿਲ੍ਹੇ ਨਾਲ ਸਬੰਧਤ ਪਾਇਆ ਗਿਆ। ਜ਼ਿਲ੍ਹੇ ਦੇ 150 ਡੇਂਗੂ ਪਾਜ਼ੇਟਿਵ ਮਰੀਜ਼ਾਂ ਵਿਚੋਂ 97 ਸ਼ਹਿਰੀ ਅਤੇ 53 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ: ਮੌਸਮ ਨੇ ਬਦਲਿਆ ਮਿਜਾਜ਼, ਕੁਦਰਤ ਨੇ ਵਿਖਾਇਆ ਅਨੋਖਾ ਰੰਗ, ਦਿਨ ਚੜ੍ਹਦਿਆਂ ਹੀ ਫਿਰ ਤੋਂ ਛਾਇਆ ਹਨੇਰਾ

ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਸ਼ਹਿਰੀ ਇਲਾਕਿਆਂ ਵਿਚ 636 ਘਰਾਂ ਅਤੇ ਦਿਹਾਤੀ ਇਲਾਕਿਆਂ ਵਿਚ 3311 ਘਰਾਂ ਦਾ ਸਰਵੇ ਕੀਤਾ। ਉਨ੍ਹਾਂ ਨੂੰ ਉਥੋਂ 6 ਥਾਵਾਂ ’ਤੇ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਨੇ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ। ਵਿਭਾਗ ਨੇ ਹੁਣ ਤਕ ਜ਼ਿਲ੍ਹੇ ਦੇ ਜਿਹੜੇ 366937 ਘਰਾਂ ਦਾ ਸਰਵੇ ਕੀਤਾ ਹੈ, ਉਨ੍ਹਾਂ ਵਿਚੋਂ 1461 ਥਾਵਾਂ ’ਤੇ ਲਾਰਵਾ ਮਿਲ ਚੁੱਕਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

shivani attri

This news is Content Editor shivani attri