ਹੁਸ਼ਿਆਰਪੁਰ ''ਚ ਮਲੇਰੀਆ ਦੇ ਮਾਮਲੇ 79 ''ਤੇ ਪਹੁੰਚੇ, ਸਿਵਲ ਸਰਜਨ ਨੇ ਸਲੱਮ ਇਲਾਕਿਆਂ ਦਾ ਕੀਤਾ ਦੌਰਾ
Saturday, Jul 05, 2025 - 05:49 PM (IST)

ਹੁਸ਼ਿਆਰਪੁਰ (ਘੁੰਮਣ)-ਜ਼ਿਲੇ ’ਚ ਮਲੇਰੀਆ ਦੇ ਮਰੀਜ਼ਾਂ ਦਾ ਅੰਕੜਾ 79 ਤੱਕ ਪਹੁੰਚ ਗਿਆ ਹੈ। ਇੱਥੇ ਮਰੀਜ਼ ਗੜ੍ਹਦੀਵਾਲਾ ਖੇਤਰ ਤੋਂ ਰਿਪੋਰਟ ਹੋ ਰਹੇ ਹਨ। ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਅੱਜ ਮਲੇਰੀਆ ਦੇ ਮਾਮਲਿਆਂ ਨੂੰ ਲੈ ਕੇ ਬਲਾਕ ਭੂੰਗਾ ਅਧੀਨ ਆਉਂਦੇ ਗੜ੍ਹਦੀਵਾਲਾ ਦੇ ਵੱਖ-ਵੱਖ ਸਲੱਮ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਜ਼ਿਲਾ ਐਪੀਡੀਮਿਓਲੋਜਿਸਟ ਡਾ. ਜਗਦੀਪ ਸਿੰਘ ਵੀ ਮੌਜੂਦ ਸਨ। ਡਾ. ਪਵਨ ਕੁਮਾਰ ਨੇ ਮਲੇਰੀਆ ਪਾਜ਼ੇਟਿਵ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ । ਇਸ ਦੌਰਾਨ ਉਨ੍ਹਾਂ ਮਲਟੀਪਰਪਜ਼ ਮੇਲ ਹੈਲਥ ਵਰਕਰਾਂ ਅਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਨਾਲ ਮਲੇਰੀਆ ਦੇ ਮਰੀਜ਼ਾਂ ਦੇ ਇਲਾਜ ਦਾ ਜਾਇਜ਼ਾ ਲਿਆ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਬਾਰੇ ਚਰਚਾ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਸਿਵਲ ਸਰਜਨ ਨੇ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਲੇਰੀਆ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਮਲੇਰੀਆ ਮੱਛਰ ਰਾਤ ਸਮੇਂ ਕੱਟਦਾ ਹੈ। ਇਹ ਮੱਛਰ ਖੜ੍ਹੇ ਪਾਣੀ ’ਚ ਪ੍ਰਜਨਨ ਕਰਦਾ ਹੈ। ਇਸ ਲਈ ਆਪਣੇ ਆਲੇ-ਦੁਆਲੇ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਮਲੇਰੀਆ ਦੇ ਸਭ ਤੋਂ ਆਮ ਸ਼ੁਰੂਆਤੀ ਲੱਛਣਾਂ ’ਚ ਬੁਖਾਰ, ਸਿਰਦਰਦ ਅਤੇ ਠੰਢ ਲੱਗਣਾ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਉਨ੍ਹਾਂ ਕਿਹਾ ਕਿ ਇਸ ਦੇ ਲੱਛਣ ਆਮ ਤੌਰ ’ਤੇ ਮੱਛਰ ਦੇ ਕੱਟਣ ਤੋਂ 10-15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਂਦੇ ਹਨ। ਜੇਕਰ ਕਿਸੇ ਨੂੰ ਬੁਖਾਰ ਦੇ ਨਾਲ ਠੰਢ ਅਤੇ ਕੰਬਣੀ, ਤੇਜ਼ ਬੁਖਾਰ ਅਤੇ ਸਿਰਦਰਦ, ਬੁਖਾਰ ਘੱਟ ਹੋਣ ਅਤੇ ਪਸੀਨਾ ਆਉਣ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਹੁੰਦੀ ਹੈ, ਤਾਂ ਉਸ ਨੂੰ ਮਲੇਰੀਆ ਬੁਖਾਰ ਹੋ ਸਕਦਾ ਹੈ। ਜੇਕਰ ਲੱਛਣ ਦਿਖਾਈ ਦਿੰਦੇ ਹਨ, ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ’ਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਓ ਅਤੇ ਡਾਕਟਰ ਨਾਲ ਸਲਾਹ ਕਰੋ, ਆਪਣੇ ਆਪ ਕੋਈ ਦਵਾਈ ਨਾ ਲਓ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8