ਕਰੰਟ ਲੱਗਣ ਨਾਲ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ
Tuesday, Aug 30, 2022 - 03:51 PM (IST)
ਜਲੰਧਰ (ਸੋਨੂੰ) : ਜਲੰਧਰ ਦੇ ਬਸਤੀ ਸ਼ੇਖ ਇਲਾਕੇ ’ਚ ਕਪੂਰ ਮੁਹੱਲੇ ਦੇ ਨਜ਼ਦੀਕ ਰਹਿੰਦੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕੰਨੂੰ ਨਾਂ ਦਾ ਨੌਜਵਾਨ ਬਿਜਲੀ ਜਾਣ ’ਤੇ ਇਨਵਰਟਰ ਚੈੱਕ ਕਰ ਰਿਹਾ ਸੀ ਕਿ ਉਸ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਦੌਰਾਨ ਮ੍ਰਿਤਕ ਨੌਜਵਾਨ ਕੰਨੂ ਦੇ ਪਿਤਾ ਖ਼ਰੈਤੀ ਲਾਲ ਨੇ ਦੱਸਿਆ ਕਿ ਸਵੇਰੇ ਬਿਜਲੀ ਕਦੇ ਆ ਰਹੀ ਸੀ ਤੇ ਕਦੇ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ : ਨਵਾਂਸ਼ਹਿਰ ’ਚ ਬਰਾਮਦ 190 ਕਰੋੜ ਦੀ ਹੈਰੋਇਨ ਨੂੰ ਲੈ ਕੇ ਕੇਜਰੀਵਾਲ ਨੇ ਚੁੱਕੇ ਵੱਡੇ ਸਵਾਲ
ਉਨ੍ਹਾਂ ਦਾ ਪੁੱਤਰ ਇਨਵਰਟਰ ਦਾ ਸਵਿੱਚ ਦੇਖ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬਿਜਲੀ ਘੱਟ-ਵੱਧ ਵੀ ਰਹੀ ਸੀ, ਜਿਸ ਤੋਂ ਬਾਅਦ ਅਚਾਨਕ ਬਿਜਲੀ ਆ ਗਈ ਅਤੇ ਉਸ ਨੂੰ ਬਿਜਲੀ ਦੇ ਜ਼ੋਰਦਾਰ ਝਟਕੇ ਲੱਗੇ ਤੇ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ’ਚ ਲਿਜਾਇਆ ਗਿਆ ਅਤੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।