ਕਾਰ ਪਲੈਨੇਟ ਦਾ ਮਾਲਕ ਅਫ਼ੀਮ ਸਮੱਗਲਿੰਗ ਦੇ ਦੋਸ਼ ’ਚ ਗ੍ਰਿਫ਼ਤਾਰ
Sunday, Jun 18, 2023 - 04:57 PM (IST)

ਜਲੰਧਰ (ਜ.ਬ)- ਥਾਣਾ 5 ਦੀ ਪੁਲਸ ਨੇ ਅਫ਼ੀਮ ਸਮੱਗਲਿੰਗ ਦੇ ਦੋਸ਼ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਬੀ. ਐੱਮ. ਸੀ. ਚੌਂਕ ਸਥਿਤ ਕਾਰ ਪਲੈਨੇਟ ਦਾ ਮਾਲਕ ਦੱਸਿਆ ਜਾਂਦਾ ਹੈ। ਥਾਣਾ 5 ਦੇ ਐੱਸ. ਐੱਚ. ਓ. ਰਾਜੇਸ਼ ਅਰੋੜਾ ਨੇ ਦੱਸਿਆ ਕਿ ਏ. ਐੱਸ. ਆਈ. ਅਵਤਾਰ ਸਿੰਘ ਪੁਲਸ ਪਾਰਟੀ ਨਾਲ ਕੋਟ ਸਦੀਕ ਕਾਲਾ ਸੰਘਿਆਂ ਰੋਡ ਨੇੜੇ ਮੌਜੂਦ ਸਨ। ਇਸ ਦੌਰਾਨ ਪੁਲਸ ਨੇ ਉਥੋਂ ਕਮਲਜੀਤ ਸਿੰਘ ਉਰਫ਼ ਸੰਨੀ ਪੁੱਤਰ ਅਨੂਪ ਸਿੰਘ ਵਾਸੀ ਮਕਾਨ ਨੰ. 46, ਨੇੜੇ ਸਤ ਕਰਤਾਰ ਨਗਰ, ਜੌਹਲ ਮਾਰਕੀਟ ਨੂੰ 300 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ। ਪੁਲਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਉਹ ਲੰਬੇ ਸਮੇਂ ਤੋਂ ਲੋਕਾਂ ਨੂੰ ਅਫ਼ੀਮ ਸਪਲਾਈ ਕਰਨ ਦਾ ਕੰਮ ਕਰ ਰਿਹਾ ਸੀ। ਇੰਨਾ ਹੀ ਨਹੀਂ, ਉਸ ਦੇ ਪੱਕੇ ਗਾਹਕ ਰੱਖੇ ਹੋਏ ਸਨ, ਜਿਨ੍ਹਾਂ ਨੂੰ ਉਹ ਅਫੀਮ ਸਪਲਾਈ ਕਰਦਾ ਸੀ। ਪੁਲਸ ਨੇ ਇਸ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਵਧੀਆ ਤਨਖ਼ਾਹ ਦਾ ਝਾਂਸਾ ਦੇ ਕੇ ਔਰਤ ਨੂੰ ਭੇਜਿਆ ਮਸਕਟ, ਫਿਰ ਅੱਗੇ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani