ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ''ਚ ਇਲਾਜ ਲਈ ਆਏ ਮਰੀਜ਼ ਨੇ ਡਾਕਟਰ ਨੂੰ ਗੋਲ਼ੀ ਮਾਰਨ ਦੀ ਦਿੱਤੀ ਧਮਕੀ

Saturday, Mar 02, 2024 - 02:30 PM (IST)

ਗੜ੍ਹਸ਼ੰਕਰ (ਸੰਜੀਵ)- ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਵਿੱਚ ਬੀਤੀ ਰਾਤ ਇਲਾਜ ਕਰਵਾਉਣ ਆਏ ਵਿਅਕਤੀ ਵੱਲੋਂ ਡਾਕਟਰ ਨਾਲ ਬਦਸਲੂਕੀ ਕਰਕੇ ਐਮਰਜੈਂਸੀ ਵਾਰਡ ਦੇ ਸ਼ੀਸ਼ੇ ਭੰਨਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਾਹ ਦੀ ਦਿੱਕਤ ਹੋਣ ਦੀ ਸਮੱਸਿਆ ਲੈ ਕੇ ਸਤਨਾਮ ਸਿੰਘ ਸੱਤੀ ਪੁੱਤਰ ਮਲਕੀਤ ਸਿੰਘ ਪਿੰਡ ਫ਼ਤਿਹਪੁਰ ਕਲਾਂ ਨਾਂ ਦਾ ਵਿਅਕਤੀ ਹਸਪਤਾਲ ਦੇ ਵਿੱਚ ਦਵਾਈ ਲੈਣ ਆਇਆ ਸੀ। 

PunjabKesari

ਉਨ੍ਹਾਂ ਦੱਸਿਆ ਕਿ ਜਦੋਂ ਉਸ ਨੂੰ ਚੈਕਅੱਪ ਲਈ ਬੈਡ ਦੇ ਉੱਪਰ ਲੇਟਣ ਲਈ ਕਿਹਾ ਤਾਂ ਮਰੀਜ਼ ਡਾਕਟਰ ਨਾਲ ਬਦਸਲੂਕੀ ਕਰਨ ਲੱਗ ਪਿਆ। ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਵਿਅਕਤੀ ਵੱਲੋਂ ਉਨ੍ਹਾਂ ਨੂੰ ਗੋਲ਼ੀ ਮਾਰਨ ਦੀ ਧਮਕੀ ਦਿੱਤੀ ਗਈ ਅਤੇ ਐਮਰਜੈਂਸੀ ਵਾਰਡ ਦੇ ਦਰਵਾਜ਼ੇ ਅਤੇ ਟੇਬਲ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਸ ਬਾਰੇ ਥਾਣਾ ਗੜ੍ਹਸ਼ੰਕਰ ਪੁਲਸ ਨੂੰ ਵੀ ਸੁਚਿੱਤ ਕੀਤਾ ਗਿਆ ਅਤੇ ਮਰੀਜ਼ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ।

PunjabKesari

ਉੱਧਰ ਇਸ ਮਾਮਲੇ ਵਿੱਚ ਥਾਣਾ ਗੜ੍ਹਸ਼ੰਕਰ ਦੇ ਏ. ਐੱਸ. ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਇਤਲਾਹ ਮਿਲਣ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਡਾਕਟਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ: ਅੱਜ ਜਲੰਧਰ ਦਾ ਦੌਰਾ ਕਰਨਗੇ CM ਕੇਜਰੀਵਾਲ ਤੇ CM ਭਗਵੰਤ ਮਾਨ, ਕਰ ਸਕਦੇ ਨੇ ਵੱਡੇ ਐਲਾਨ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News