ਵਿਅਕਤੀ ਨੇ ਰੇਲ ਗੱਡੀ ਥੱਲੇ ਆ ਕੇ ਕੀਤੀ ਆਤਮ-ਹੱਤਿਆ
Thursday, Aug 15, 2019 - 12:09 AM (IST)

ਸ੍ਰੀ ਅਨੰਦਪੁਰ ਸਾਹਿਬ, (ਦਲਜੀਤ ਸਿੰਘ)- ਇਥੋਂ ਦੇ ਇਕ ਵਿਅਕਤੀ ਨੇ ਦੇਰ ਰਾਤ ਰੇਲਵੇ ਸਟੇਸ਼ਨ ਨੇਡ਼ੇ ਗੱਡੀ ਥੱਲੇ ਆ ਕੇ ਆਤਮ-ਹੱਤਿਆ ਕਰ ਲਈ। ਰੇਲਵੇ ਪੁਲਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮੁਹੱਲਾ ਨਵੀਂ ਅਾਬਾਦੀ ਦਾ ਉਲਫਤ (38) ਪੁੱਤਰ ਧਰਮ ਸਿੰਘ ਨੇ ਦੇਰ ਰਾਤ ਸਹਾਰਨਪੁਰ ਤੋਂ ਨੰਗਲ ਜਾਣ ਵਾਲੀ ਸਵਾਰੀ ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਉਲਫਤ ਰੰਗ ਰੋਗਨ ਕਰਨ ਦਾ ਕੰਮ ਕਰਦਾ ਸੀ ਅਤੇ ਨਸ਼ੇ ਵੀ ਕਰਦਾ ਸੀ। ਰੇਲਵੇ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਕਰ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।