ਕਾਲੇ ਰੰਗ ਦੀ ਕਾਰ ''ਚ ਆਏ ਵਿਅਕਤੀਆਂ ਨੇ ਨਵੇਂ ਬਣੇ ਨਿੱਜੀ ਹੋਟਲ ਦੀ ਕੀਤੀ ਭੰਨਤੋੜ
Sunday, Sep 08, 2024 - 03:50 PM (IST)
ਬੰਗਾ (ਰਾਕੇਸ਼ ਅਰੋੜਾ)-ਬੰਗਾ ਨਵਾਸ਼ਹਿਰ ਮੁੱਖ ਮਾਰਗ 'ਤੇ ਬੀਤੀ ਦੇਰ ਰਾਤ ਇਕ ਕਾਲੇ ਰੰਗ ਦੀ ਕਾਰ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਵੱਲੋਂ ਅੋਰੋ ਨਾਮੀ ਇਕ ਹੋਟਲ ਦੇ ਸ਼ੀਸ਼ੇ ਭੰਨ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮੌਕੇ 'ਤੇ ਜਾਣਕਾਰੀ ਦਿੰਦੇ ਹੋਟਲ ਦੇ ਮਾਲਿਕ ਰੋਹਿਤ ਘਈ ਅਤੇ ਸਾਹਿਲ ਘਈ ਦੋਵੇਂ ਪੁੱਤਰ ਅਨਿਲ ਕੁਮਾਰ ਘਈ ਨਿਵਾਸੀ ਬੰਗਾ ਨੇ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਉਕਤ ਹੋਟਲ ਨੂੰ ਚਾਲੂ ਕੀਤਾ ਹੈ ਅਤੇ ਉਨ੍ਹਾਂ ਦਾ ਕਿਸੇ ਵੀ ਵਿਅਕਤੀ ਨਾਲ ਕੋਈ ਵੈਰ ਵਿਰੋਧ ਨਹੀਂ ਹੈ।
ਉਨਾਂ ਦੱਸਿਆ ਕਿ ਬੀਤੀ ਦੇਰ ਰਾਤ ਉਹ ਰੋਜ਼ਾਨਾ ਦੀ ਤਰ੍ਹਾਂ ਦੇਰ ਰਾਤ ਨੂੰ ਉਕਤ ਹੋਟਲ ਬੰਦ ਕਰਨ ਉਪੰਰਤ ਆਪਣੇ ਘਰ ਗਏ ਸਨ ਜਦਕਿ ਉਨ੍ਹਾਂ ਦੇ ਕੁਝ ਕਰਮਚਾਰੀ ਜੋ ਲੇਬਰ ਦਾ ਕੰਮ ਕਰਦੇ ਹਨ, ਉਕਤ ਹੋਟਲ ਅੰਦਰ ਸੁੱਤੇ ਪਏ ਸਨ। ਹਮਲੇ ਦੀ ਅਵਾਜ਼ ਸੁੱਣਦੇ ਹੀ ਉੱਠ ਪਏ।
ਉਨ੍ਹਾਂ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਉਨ੍ਹਾਂ ਦੇ ਇਕ ਕਰਮਚਾਰੀ ਨੇ ਫੋਨ 'ਤੇ ਦੱਸਿਆ ਕਿ ਹੋਟਲ 'ਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਹੈ ਅਤੇ ਉਹ ਹੋਟਲ ਦੇ ਬਾਹਰ ਤੋਂ ਇੱਟਾਂ, ਪੱਥਰ ਸੁੱਟ ਕੇ ਹੋਟਲ ਦੀ ਭੰਨਤੋੜ ਕਰ ਰਹੇ ਹਨ। ਹੋਟਲ ਦੇ ਅੰਦਰ ਹਾਜ਼ਰ ਕਰਮਚਾਰੀਆਂ ਵੱਲੋਂ ਰੋਲਾ ਪਾਉਣ 'ਤੇ ਉਕਤ ਕਾਰ ਚਾਲਕ ਮੌਕੇ ਤੋਂ ਭੱਜ ਗਏ। ਉਨ੍ਹਾਂ ਦੱਸਿਆ ਕਿ ਹੋਏ ਘਟਨਾਕ੍ਰਮ ਦੀ ਜਾਣਕਾਰੀ ਉਨ੍ਹਾਂ ਨੇ 112 ਨੰਬਰ 'ਤੇ ਪੁਲਸ ਨੂੰ ਦਿੱਤੀ ਅਤੇ ਆਪ ਵੀ ਮੌਕੇ 'ਤੇ ਪੁੱਜ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਕੁੜੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, 400 ਮੀਟਰ ਤੱਕ ਘੜੀਸਦੇ ਰਹੇ ਬਾਈਕ ਸਵਾਰ ਨੌਜਵਾਨ
ਸੂਚਨਾ ਮਿਲਦੇ ਹੀ ਬੰਗਾ ਸਿਟੀ ਪੁਲਸ ਦੇ ਅਧਿਕਾਰੀ ਮੌਕੇ 'ਤੇ ਪੁੱਜ ਗਏ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਹੋਟਲ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਤੋਂ ਪਤਾ ਲੱਗਾ ਕਿ ਉਕਤ ਵਿਅਕਤੀ ਇਕ ਕਾਲੇ ਰੰਗ ਦੀ ਕਾਰ 'ਚ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਮੂੰਹ ਕੱਪੜੇ ਢੱਕੇ ਹੋਏ ਸਨ ਅਤੇ ਹੋਟਲ ਦੇ ਬਾਹਰ ਲੱਗੇ ਲੱਖਾਂ ਦੇ ਸ਼ੀਸ਼ਿਆਂ ਭੰਨਤੋੜ ਕਰਨ ਉਪੰਰਤ ਉਹ ਫਰਾਰ ਹੋ ਗਏ। ਉਨ੍ਹਾਂ ਦੱਸਿਆ ਉਕਤ ਘਟਨਾ ਵਿੱਚ ਉਨ੍ਹਾਂ ਦੋ ਤੋਂ ਢਾਈ ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ: ਕਟਰ ਦੀ ਮਸ਼ੀਨ 'ਚ ਆਇਆ ਡੇਢ ਸਾਲਾ ਬੱਚਾ, ਢਿੱਡ ਦੀਆਂ ਨਾੜਾਂ ਆਈਆਂ ਬਾਹਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ