ਨਵੇਂ ਕਾਨੂੰਨਾਂ ਤੋਂ ਬਾਅਦ ਵੀ ਨਾਬਾਲਗ ਆਜ਼ਾਦ, ਮੂਕ ਦਰਸ਼ਕ ਬਣ ਕੇ ਬੈਠਾ ਪੁਲਸ ਪ੍ਰਸ਼ਾਸਨ!

Thursday, Aug 15, 2024 - 05:19 PM (IST)

ਨਵੇਂ ਕਾਨੂੰਨਾਂ ਤੋਂ ਬਾਅਦ ਵੀ ਨਾਬਾਲਗ ਆਜ਼ਾਦ, ਮੂਕ ਦਰਸ਼ਕ ਬਣ ਕੇ ਬੈਠਾ ਪੁਲਸ ਪ੍ਰਸ਼ਾਸਨ!

ਸੁਲਤਾਨਪੁਰ ਲੋਧੀ, (ਧੀਰ)-ਨਾਬਾਲਗਾਂ ਨੂੰ ਡਰਾਈਵਿੰਗ ਕਰਨ ਤੋਂ ਰੋਕਣ ਲਈ ਤੇ ਸੜਕੀ ਹਾਦਸਿਆਂ ਤੋਂ ਬਚਾਅ ਲਈ ਸਰਕਾਰ ਵੱਲੋਂ ਮੋਟਰ ਐਕਟ ਵ੍ਹੀਕਲ ਦੇ ਨਵੇਂ ਕਾਨੂੰਨ ਬਣਾਏ ਗਏ ਸਨ, ਜੋ 1 ਅਗਸਤ ਤੋਂ ਲਾਗੂ ਹੋ ਗਏ ਹਨ ਪਰ ਇਸ ਦੇ ਬਾਵਜੂਦ ਵੀ ਆਮ ਲੋਕਾਂ ਨੂੰ ਇਸ ਕਾਨੂੰਨ ਦੀ ਜਾਣਕਾਰੀ ਦੇਣ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਗਿਆ। ਅੱਲੜ ਉਮਰ ਦੇ ਬੱਚੇ ਮੋਟਰਸਾਈਕਲਾਂ ਤੇ ਸਕੂਟਰਾਂ ’ਤੇ ਘੁੰਮਦੇ ਸੁਲਤਾਨਪੁਰ ਲੋਧੀ ਵਿਚ ਆਮ ਦੇਖੇ ਜਾ ਰਹੇ ਹਨ। ਇੰਝ ਜਾਪਦਾ ਹੈ ਕਿ ਪੁਲਸ ਪ੍ਰਸ਼ਾਸਨ ਬਿਲਕੁਲ ਮੂਕ ਦਰਸ਼ਕ ਬਣ ਕੇ ਬੈਠਾ ਹੈ। ਇਕ ਪਾਸੇ ਆਜ਼ਾਦੀ ਦਾ ਦਿਹਾੜਾ ਮਨਾਇਆ ਜਾ ਰਿਹਾ, ਦੂਸਰੇ ਪਾਸੇ ਇਹ ਹੁੱਲੜਬਾਜ਼ ਸ਼ਹਿਰ ’ਚ ਗੇੜੀਆਂ ਲਾ ਰਹੇ ਨੇ।

ਇਹ ਵੀ ਪੜ੍ਹੋ- 78ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼-ਵਿਦੇਸ਼ 'ਚ ਵੱਸਦੇ ਸਮੂਹ ਪੰਜਾਬੀਆਂ ਦੇ ਨਾਮ  CM ਮਾਨ ਦਾ ਸੰਦੇਸ਼

ਜ਼ਿਕਰਯੋਗ ਹੈ ਕਿ ਇਹ ਕਾਨੂੰਨ ਹੋਰ ਟ੍ਰੈਫਿਕ ਕਾਨੂੰਨਾਂ ਤੋਂ ਬਹੁਤ ਸਖਤ ਨਜ਼ਰ ਆ ਰਹੇ ਹਨ। ਜੇਕਰ 18 ਸਾਲ ਤੋਂ ਘੱਟ ਉਮਰ ਦੇ ਕਿਸੇ ਬੱਚੇ ਦਾ ਵ੍ਹੀਕਲ ਚਲਾਉਂਦੇ ਸਮੇਂ ਪੁਲਸ ਵੱਲੋਂ ਫੜਿਆ ਗਿਆ ਤਾਂ ਇਨ੍ਹਾਂ ਕਾਨੂੰਨਾਂ ’ਚ ਮਾਪਿਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ ਤੇ ਉਸ ਦੇ ਮਾਪਿਆਂ ਨੂੰ 25,000 ਹਜ਼ਾਰ ਦਾ ਜ਼ੁਰਮਾਨਾ ਤੇ 3 ਸਾਲ ਦੀ ਜੇਲ ਦੀ ਹਵਾ ਖਾਣੀ ਪਵੇਗੀ। ਇਸ ਦੇ ਨਾਲ ਹੀ ਵਾਹਨ ਮਾਲਕ ’ਤੇ ਵੀ ਐਕਸ਼ਨ ਲਿਆ ਜਾਵੇਗਾ। 25 ਸਾਲ ਤੱਕ ਉਸ ਵ੍ਹੀਕਲ ਚਾਲਕ ਦਾ ਲਾਇਸੈਂਸ ਨਹੀਂ ਬਣੇਗਾ। 12 ਮਹੀਨਿਆਂ ਲਈ ਰਜਿਸਟ੍ਰੇਸ਼ਨ ਵੀ ਰੱਦ ਹੋਵੇਗੀ। ਇਨ੍ਹਾਂ ਕਾਨੂੰਨਾਂ ਨੂੰ ਸਰਕਾਰ ਵੱਲੋਂ ਵੀ ਲਾਗੂ ਕਰਨਾ ਔਖਾ ਜਾਪ ਰਿਹਾ ਹੈ।

ਇਹ ਵੀ ਪੜ੍ਹੋ- 15 ਅਗਸਤ ਮੌਕੇ ਪੇਸ਼ਕਾਰੀ ਦੇ ਰਹੇ NCC ਦੇ ਤਿੰਨ ਵਿਦਿਆਰਥੀ ਬੇਹੋਸ਼

ਦੂਸਰੇ ਪਾਸੇ ਮਾਪੇ ਵੀ ਬੜੀ ਚਿੰਤਾ ’ਚੋਂ ਗੁਜ਼ਰ ਰਹੇ ਹਨ। ਜੇਕਰ ਉਨ੍ਹਾਂ ਦਾ ਵ੍ਹੀਕਲ ਚਲਾਉਂਦੇ ਸਮੇਂ ਪੁਲਸ ਦੇ ਹੱਥ ਚੜ੍ਹ ਗਿਆ ਤਾਂ ਉਨ੍ਹਾਂ ਦਾ ਕੀ ਬਣੇਗਾ। ਇਸ ਸਬੰਧੀ ਜਦੋਂ ਥਾਣਾ ਮੁਖੀ ਸੁਲਤਾਨਪੁਰ ਲੋਧੀ ਹਰਗੁਰਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੀ ਪੁਲਸ ਪਾਰਟੀ ਆਪਣੀ ਡਿਊਟੀ ਤਨਦੇਹੀ ਨਾਲ ਕਰ ਰਹੀ ਹੈ, ਜੇ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਫੜਿਆ ਜਾਂਦਾ ਤਾ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਇਹ ਵੀ ਪੜ੍ਹੋ- ਕੰਪਨੀ ਦਾ ਕੰਮ ਕਰਦਿਆਂ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News