ਪੁਲਸ ਨੇ ਇਰਾਦਾ ਕਤਲ ਦੇ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ

06/30/2024 6:36:27 PM

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਇਰਾਦਾ ਕਤਲ ਦੇ ਇਕ ਮਾਮਲੇ ’ਚ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਬ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸ਼ਿਵ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਫਤਿਹ ਨਗਰ ਨਵਾਂਸ਼ਹਿਰ ਨੇ ਦੱਸਿਆ ਸੀ ਕਿ ਉਹ 17 ਮਾਰਚ 2024 ਨੂੰ ਆਪਣੇ ਭਰਾ ਹਰਸ਼ ਕੁਮਾਰ ਨਾਲ ਮੋਟਰਸਾਈਕਲ ’ਤੇ ਮੂਸਾਪੁਰ ਜਾ ਰਿਹਾ ਸੀ।

ਜਦੋਂ ਉਹ ਸੜਕ ’ਤੇ ਜਾ ਰਿਹਾ ਸੀ ਤਾਂ ਰੇਲਵੇ ਕਰਾਸਿੰਗ ਨੇਡ਼ੇ 5-6 ਨੌਜਵਾਨਾਂ ਨੇ ਉਸ ’ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਸ਼ਿਕਾਇਤ ’ਤੇ ਧਾਰਾ 307,326,325,324,323,148,149 ਤਹਿਤ ਦਰਜ ਮਾਮਲੇ ’ਚ ਅਭੀ ਉਰਫ਼ ਆਸ਼ੀਸ਼ ਸਮੇਤ 6 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ’ਚੋਂ ਅਭੀ ਉਰਫ਼ ਆਸ਼ੀਸ਼ ਸਮੇਤ ਮਾਮਲੇ ’ਚ ਭਗੌੜਾ ਸੀ ਅਤੇ ਕਦੇ-ਕਦੇ ਹੀ ਆਪਣੇ ਘਰ ਆਉਂਦਾ ਸੀ। ਉਕਤ ਦੋਸ਼ੀ ਨੂੰ ਏ. ਐੱਸ. ਆਈ. ਬਲਵੀਰ ਸਿੰਘ ਦੀ ਪੁਲਸ ਪਾਰਟੀ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਹੁਣ ਵ੍ਹਟਸਐੱਪ ’ਤੇ ਵੀ ਦਰਜ ਕਰਵਾ ਸਕੋਗੇ FIR,ਬਦਲੇ ਰਹੇ ਨੇ ਇਹ ਕਾਨੂੰਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News