ਨਕਦੀ ਤੇ ਬਾਈਕ ਖੋਹਣ ਵਾਲੇ ਦੋਸ਼ੀ ਨੂੰ ਪੁਲਸ ਨੇ ਕੀਤਾ ਕਾਬੂ

Monday, Oct 07, 2024 - 05:10 PM (IST)

ਨਕਦੀ ਤੇ ਬਾਈਕ ਖੋਹਣ ਵਾਲੇ ਦੋਸ਼ੀ ਨੂੰ ਪੁਲਸ ਨੇ ਕੀਤਾ ਕਾਬੂ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਨਕਦੀ ਅਤੇ ਬਾਈਕ ਖੋਹਣ ਵਾਲੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ’ਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ, ਜਦਕਿ ਦੋ ਹੋਰ ਦੋਸ਼ੀਆਂ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਰਮਜੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਗੋਹਲਡੋਂ ਥਾਣਾ ਸਦਰ ਨਵਾਂਸ਼ਹਿਰ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਹ ਆਪਣੇ ਸਾਈਕਲ ਸਪਲੈਂਡਰ ’ਤੇ ਪਿੰਡ ਕਰੀਮਪੁਰ ਤੋਂ ਪਿੰਡ ਗੋਹਲਡੋਂ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਦੇ ਨੇੜੇ ਪਹੁੰਚਿਆ ਤਾਂ ਉਸ ਨੂੰ ਤਿੰਨ ਨੌਜਵਾਨ ਅੱਗੇ ਖੜ੍ਹੇ ਮਿਲੇ, ਜਿਨ੍ਹਾਂ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਜਦੋਂ ਉਹ ਉਨ੍ਹਾਂ ਦੇ ਨੇੜੇ ਰੁਕਿਆ ਤਾਂ ਇਕ ਨੌਜਵਾਨ ਨੇ ਉਸ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਕਿਸੇ ਤਰ੍ਹਾਂ ਬਚ ਗਿਆ। 

ਇਹ ਵੀ ਪੜ੍ਹੋ-  ਵੱਡੀ ਵਾਰਦਾਤ ਨਾਲ ਮੁੜ ਦਹਿਲਿਆ ਪੰਜਾਬ, ਮੋਬਾਇਲ ਸ਼ੋਅਰੂਮ ਖੁੱਲ੍ਹਦੇ ਸਾਰ ਹੀ ਚਲਾ 'ਤੀਆਂ ਤਾਬੜਤੋੜ ਗੋਲ਼ੀਆਂ

ਉਸ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਕੋਲੋਂ 1 ਹਜ਼ਾਰ ਰੁਪਏ ਦੀ ਨਕਦੀ ਅਤੇ ਉਸ ਦਾ ਮੋਟਰਸਾਈਕਲ ਖੋਹ ਕੇ ਲੰਗਡੋਆ ਵੱਲ ਭੱਜ ਗਏ। ਉਸ ਨੇ ਦੱਸਿਆ ਕਿ ਉਹ ਆਪਣੇ ਤੌਰ ’ਤੇ ਬਾਈਕ ਦੀ ਭਾਲ ਕਰਦਾ ਰਿਹਾ। ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਉਸ ਦਾ ਮੋਟਰਸਾਈਕਲ ਜਰਨੈਲ ਸਿੰਘ ਉਰਫ਼ ਜੈਲਾ ਪੁੱਤਰ ਜਸਵੀਰ ਸਿੰਘ ਵਾਸੀ ਚੰਦਪੁਰ ਰੁੜਕੀ ਥਾਣਾ ਪੋਜੇਵਾਲ ਨੇ ਆਪਣੇ ਦੋ ਹੋਰ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਸ ਕੋਲੋਂ ਨਕਦੀ ਅਤੇ ਮੋਟਰਸਾਈਕਲ ਖੋਹ ਲਿਆ ਹੈ। 

ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਉਕਤ ਜਰਨੈਲ ਸਿੰਘ ਉਰਫ਼ ਜੈਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਹੋਰ ਦੋ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਪਛਾਣ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਜਰਨੈਲ ਸਿੰਘ ਉਰਫ਼ ਜੈਲਾ ਖਿਲਾਫ ਅਸਲਾ ਐਕਟ, ਐੱਨ. ਡੀ. ਪੀ. ਐੱਸ., ਲੁੱਟ-ਖੋਹ ਅਤੇ ਲੜਾਈ-ਝਗੜੇ ਸਮੇਤ ਦਰਜਨ ਦੇ ਕਰੀਬ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਜ਼ਿਲ੍ਹੇ 'ਚ ਵਧਾਈ ਗਈ ਸੁਰੱਖਿਆ, 19 ਪੁਆਇੰਟਾਂ 'ਤੇ ਲੱਗ ਗਏ ਹਾਈਟੈੱਕ ਨਾਕੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News