ਪੁਲਸ ਨੇ ਭਗੌੜੇ ਐਲਾਨੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Saturday, Jun 17, 2023 - 12:42 PM (IST)

ਗੜ੍ਹਦੀਵਾਲਾ (ਭੱਟੀ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਪੁਲਸ ਕਪਤਾਨ ਸਰਦਾਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਸਬ-ਡਿਵੀਜ਼ਨ ਟਾਂਡਾ ਸ਼੍ਰੀ ਕੁਲਵੰਤ ਸਿੰਘ ਦੀ ਹਦਾਇਤਾਂ ਮੁਤਾਬਕ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਮਲਕੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਪੁਲਸ ਵਲੋਂ ਮਾਨਯੋਗ ਅਦਾਲਤ ਵੱਲੋਂ ਭਗੌੜੇ ਐਲਾਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਥਾਣਾ ਮੁਖੀ ਸਬ-ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਇਕ ਵਿਅਕਤੀ ਪ੍ਰੀਤਪਾਲ ਸਿੰਘ ਪੁੱਤਰ ਰਮੇਸ਼ ਲਾਲ ਵਾਸੀ ਫਤਿਹਪੁਰ ਥਾਣਾ ਗੜ੍ਹਦੀਵਾਲਾ ਖ਼ਿਲਾਫ਼ 12 ਨਵੰਬਰ 2010 ਨੂੰ ਮੁਕੱਦਮਾ ਨੰਬਰ 40 ਧਾਰਾ 452,323,324,326,34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ-ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਇਸ ਸਬੰਧੀ ਉਕਤ ਵਿਅਕਤੀ ਮਾਨਯੋਗ ਅਦਾਲਤ ਦਸੂਹਾ ਪ੍ਰਿੰਕਾ ਸ਼ਰਮਾ ਜੀ ਕੋਟ ਵਿੱਚ ਪੇਸ਼ ਨਾ ਹੋਣ ਦੀ ਸੂਰਤ ਵਿੱਚ ਮਾਨਯੋਗ ਅਦਾਲਤ ਵੱਲੋਂ 20 ਮਈ 2023 ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਗਿਆ। ਇਸ ਤਹਿਤ ਗੜ੍ਹਦੀਵਾਲਾ ਪੁਲਸ ਵੱਲੋਂ ਬੱਸ ਸਟੈਂਡ ਤੋਂ ਬੱਸ ਦੀ ਉਡੀਕ ਕਰਦੇ ਸਮੇਂ ਪੁਲਸ ਵੱਲੋਂ ਪ੍ਰੀਤਪਾਲ ਸਿੰਘ ਪੁੱਤਰ ਰਮੇਸ਼ ਲਾਲ ਵਾਸੀ ਫਤਿਹਪੁਰ ਥਾਣਾ ਗੜ੍ਹਦੀਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ-ਕੈਨੇਡਾ ਬੈਠੇ ਨੌਜਵਾਨ ਨੇ ਪਹਿਲਾਂ ਔਰਤ ਨੂੰ ਵਿਖਾਏ ਵੱਡੇ ਸੁਫ਼ਨੇ, ਫਿਰ ਜਿਸਮਾਨੀ ਸੰਬੰਧ ਬਣਾ ਕੀਤਾ ਘਟੀਆ ਕਾਰਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani