ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਨੌਜਵਾਨ ਗ੍ਰਿਫ਼ਤਾਰ
Friday, Jul 26, 2024 - 05:34 PM (IST)

ਫਗਵਾੜਾ (ਜਲੋਟਾ)-ਫਗਵਾੜਾ ਸਦਰ ਪੁਲਸ ਨੇ 150 ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਏ. ਐੱਸ. ਆਈ. ਬਿੰਦਰ ਕੁਮਾਰ ਸਮੇਤ ਪੁਲਸ ਪਾਰਟੀ ਖਲਵਾੜਾ ਕੱਟ ਬਾਈਪਾਸ ਰੋਡ ’ਤੇ ਮੋਜੂਦ ਸੀ ਤਾਂ ਜਲੰਧਰ ਸਾਈਡ ਤੋਂ ਸਲਿਪ ਰੋਡ ਪਰ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਏ, ਜਿਨ੍ਹਾਂ ਵਿਚੋਂ ਮੋਟਰਸਾਈਕਲ ਦੇ ਪਿੱਛੇ ਬੈਠਾ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਫਰਾਰ ਹੋਣ ਵਿਚ ਸਫ਼ਲ ਹੋ ਗਿਆ।
ਉਨ੍ਹਾਂ ਕਿਹਾ ਕਿ ਮੋਟਰਸਾਈਕਲ ਸਵਾਰ ਦੀ ਪਛਾਣ ਜਸਪ੍ਰੀਤ ਦਾਦਰਾ ਉਰਫ਼ ਜੱਸੀ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਪਿੰਡ ਢੱਕ ਪੰਡੋਰੀ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ, ਉਸ ਤੋਂ 150 ਨਸ਼ੀਲੀਆਂ ਗੋਲ਼ੀਆਂ ਬਿਨਾਂ ਮਾਰਕਾ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਨੌਜਵਾਨ ਦੀ ਪਛਾਣ ਰਾਜਾ ਵਾਸੀ ਢੱਕ ਪੰਡੋਰੀ ਵਜੋਂ ਹੋਈ ਹੈ, ਜਿਸ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ। ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਐੱਸ. ਐੱਚ. ਓ. ਭੁੱਲਰ ਨੇ ਤਾੜਨਾ ਕਰਦਿਆਂ ਕਿਹਾ ਕਿ ਇਲਾਕੇ ਵਿਚ ਨਸ਼ੇ ਦੇ ਸੌਦਾਗਰਾਂ ਨੂੰ ਹਰਗਿਜ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਸੰਸਦ 'ਚ ਬੋਲੇ ਮੀਤ ਹੇਅਰ, ਕੇਂਦਰ ਸਰਕਾਰ ਦਾ ਬਜਟ ਸਿਰਫ਼ '2 ਦਾ ਵਿਕਾਸ ਬਾਕੀ ਸਾਰਿਆਂ ਦਾ ਸੱਤਿਆਨਾਸ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।