ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਸ ਨੇ ਕੱਟੇ ਚਲਾਨ

Sunday, Sep 08, 2024 - 06:05 PM (IST)

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਸ ਨੇ ਕੱਟੇ ਚਲਾਨ

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਜ਼ਿਲ੍ਹਾ ਪੁਲਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਟਰੈਫਿਕ ਪੁਲਸ ਕੀਰਤਪੁਰ ਸਾਹਿਬ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਬਿਲਾਸਪੁਰ-ਸ੍ਰੀ ਕੀਰਤਪੁਰ ਸਾਹਿਬ ਰੋਪੜ ਮੁੱਖ ਮਾਰਗ ’ਤੇ ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਸਾਹਮਣੇ ਨਾਕਾ ਲਗਾ ਕੇ ਚਲਾਨ ਕੱਟੇ ਗਏ। ਜਾਣਕਾਰੀ ਦਿੰਦਿਆਂ ਟਰੈਫਿਕ ਪੁਲਸ ਕੀਰਤਪੁਰ ਸਾਹਿਬ ਦੇ ਇੰਚਾਰਜ ਏ.ਐੱਸ.ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਬਿਨਾਂ ਹੈਲਮਟ, ਬਿਨਾਂ ਸੀਟ ਬੈਲਟ ਆਦਿ ਦੇ ਇੱਕ ਦਰਜਨ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਅੰਬ ਵਾਲੇ ਚੌਕ ਨਜ਼ਦੀਕ ਸੜਕ ’ਤੇ ਗਲਤ ਤਰੀਕੇ ਨਾਲ ਪਾਰਕ ਕੀਤੇ ਜਾਂਦੇ ਵਹੀਕਲਾਂ ਵਾਲਿਆਂ ਨੂੰ ਵੀ ਸਖਤ ਤੌਰ ’ਤੇ ਤਾੜਨਾ ਕੀਤੀ ਗਈ ਹੈ ਕਿ ਅਗਰ ਕੋਈ ਵੀ ਸੜਕ ਦੇ ਵਿਚਕਾਰ ਆਪਣਾ ਵਹੀਕਲ ਪਾਰਕ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ

ਇਸ ਤੋਂ ਇਲਾਵਾ ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ 50 ਸੀਸੀ ਤੋਂ ਉੱਪਰ ਵਾਲਾ ਕੋਈ ਵੀ ਵ੍ਹੀਕਲ ਨਾ ਦੇਣ, ਉਹਨਾਂ ਕਿਹਾ ਕਿ 16 ਸਾਲ ਤੋਂ 18 ਸਾਲ ਦੀ ਉਮਰ ਤੱਕ ਬੱਚੇ ਆਪਣਾ ਲਰਨਿੰਗ ਲਾਇਸੰਸ ਬਣਾ ਕੇ 50 ਸੀਸੀ ਤੋਂ ਘੱਟ ਵਾਲਾ ਵਹੀਕਲ ਚਲਾ ਸਕਦੇ ਹਨ ਪਰ ਬੱਚੇ ਕੋਈ ਵੀ ਵਹੀਕਲ ਨਾ ਚਲਾਉਣ, ਜੇਕਰ ਕੋਈ ਵੀ ਬੱਚਾ ਮੋਟਰਸਾਈਕਲ, ਐਕਟਿਵਾ ਜਾਂ ਕਾਰ ਆਦਿ ਚਲਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਉਹਨਾਂ ਕਿਹਾ ਕਿ ਜਿੱਥੇ ਬੀਤੇ ਦਿਨੀਂ ਉਨ੍ਹਾਂ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਨਵੇਂ ਕਨੂੰਨਾਂ ਸਬੰਧੀ ਸਕੂਲੀ ਵਿਦਿਆਰਥੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਉੱਥੇ ਹੀ ਵੱਖ-ਵੱਖ ਸੱਥਾਂ ਵਿੱਚ ਜਾ ਕੇ ਮਾਪਿਆਂ ਨੂੰ ਵੀ ਨਵੇਂ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਕਿਸੇ ਦਾ ਵੀ ਬੱਚਾ ਐਕਟਿਵਾ, ਮੋਟਰਸਾਈਕਲ ਆਦਿ ਚਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਏ.ਐੱਸ.ਆਈ. ਕਮਲਜੀਤ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News