ਲਟਕਦਾ ਜਾ ਰਿਹੈ ਸਮਾਰਟ ਸਿਟੀ ਤਹਿਤ ਸ਼ਹਿਰ ’ਚ 1150 ਦੇ ਲਗਭਗ CCTV ਕੈਮਰੇ ਲਾਉਣ ਦਾ ਪ੍ਰਾਜੈਕਟ

09/16/2023 12:21:50 PM

ਜਲੰਧਰ (ਖੁਰਾਣਾ)–ਸਮਾਰਟ ਸਿਟੀ ਦੇ 100 ਕਰੋੜ ਰੁਪਏ ਤੋਂ ਜ਼ਿਆਦਾ ਦੇ ਫੰਡ ਨਾਲ ਕਈ ਮਹੀਨੇ ਪਹਿਲਾਂ ਕੰਟਰੋਲ ਐਂਡ ਕਮਾਂਡ ਸੈਂਟਰ ਸਬੰਧੀ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ, ਜਿਸ ਦਾ ਉਦਘਾਟਨ ਵੀ ਪਿਛਲੇ ਸਾਲ 15 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰ ਦਿੱਤਾ ਸੀ ਪਰ ਜਲੰਧਰ ਸ਼ਹਿਰ ਵਿਚ ਇਸ ਪ੍ਰਾਜੈਕਟ ਤਹਿਤ 1150 ਦੇ ਲਗਭਗ ਸੀ. ਸੀ. ਟੀ. ਵੀ. ਕੈਮਰੇ ਲਾਉਣ ਦਾ ਕੰਮ ਲਟਕਦਾ ਚਲਿਆ ਜਾ ਰਿਹਾ ਹੈ। ਸਮਾਰਟ ਸਿਟੀ ਦੇ ਬਾਕੀ ਪ੍ਰਾਜੈਕਟਾਂ ਦੀ ਤਰ੍ਹਾਂ ਇਸ ਪ੍ਰਾਜੈਕਟ ਤੋਂ ਲੋਕਾਂ ਨੂੰ ਚੰਗੀ-ਖਾਸੀ ਪ੍ਰੇਸ਼ਾਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਕੰਪਨੀ ਨੇ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ 650 ਦੇ ਲਗਭਗ ਖੰਭੇ ਲਾਉਣ ਲਈ ਜਗ੍ਹਾ-ਜਗ੍ਹਾ ਪੁਟਾਈ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ, ਜਿਸ ਨਾਲ ਨਿਕਲੀ ਮਿੱਟੀ ਨਾ ਸਿਰਫ਼ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਸਗੋਂ ਇਸ ਨਾਲ ਸ਼ਹਿਰ ਵਿਚ ਪ੍ਰਦੂਸ਼ਣ ਵੀ ਵਧ ਰਿਹਾ ਹੈ।
ਜ਼ਿਕਰਯੋਗ ਹੈ ਕਿ ਸ਼ਹਿਰ ਵਿਚ 188 ਦੇ ਲਗਭਗ ਅਜਿਹੀ ਲੋਕੇਸ਼ਨਾਂ ਚੁਣੀਆਂ ਗਈਆਂ ਹਨ, ਜਿੱਥੇ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣੇ ਹਨ। ਇਨ੍ਹਾਂ ਲੋਕੇਸ਼ਨਾਂ ਦੇ ਉੱਪਰ ਮਾਸਟਰ ਪੋਲ ਲੱਗਣਗੇ, ਜਿੱਥੇ ਪਾਵਰ ਅਤੇ ਨੈੱਟਵਰਕ ਨਾਲ ਸਬੰਧਤ ਕੰਟਰੋਲ ਬਾਕਸ, ਮੀਟਰ ਆਦਿ ਲਾਏ ਜਾਣਗੇ।

ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਦੇ ਕਾਰਨ ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

PunjabKesari

ਪੂਰੇ ਸ਼ਹਿਰ ਵਿਚ ਵਿਛਾਈ ਜਾ ਰਹੀ ਅੰਡਰਗਰਾਊਂਡ ਕੇਬਲ
ਪਿਛਲੇ ਕੁਝ ਸਾਲਾਂ ਤੋਂ ਪ੍ਰਾਈਵੇਟ ਟੈਲੀਕਾਮ ਕੰਪਨੀਆਂ, ਇੰਟਰਨੈੱਟ ਅਤੇ ਕੇਬਲ ਨੈੱਟਵਰਕ ਮੁਹੱਈਆ ਕਰਵਾਉਣ ਵਾਲੀ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਸ਼ਹਿਰ ਦੀਆਂ ਸੜਕਾਂ ਦੀ ਪੁਟਾਈ, ਅੰਡਰਗਰਾਊਂਡ ਤਾਰਾਂ ਪਾਉਣ ਅਤੇ ਜਗ੍ਹਾ-ਜਗ੍ਹਾ ਖੰਭੇ ਲਾ ਕੇ ਉੱਪਰੋਂ ਵਾਇਰ ਪਾਉਣ ਨਾਲ ਸਬੰਧਤ ਕੰਮ ਨੇ ਸ਼ਹਿਰ ਦੀ ਸ਼ਕਲ ਵਿਗਾੜ ਕੇ ਰੱਖ ਦਿੱਤੀ ਹੈ ਪਰ ਹੁਣ ਸਮਾਰਟ ਸਿਟੀ ਦੇ ਕਮਾਂਡ ਐਂਡ ਕੰਟਰੋਲ ਸੈਂਟਰ ਪ੍ਰਾਜੈਕਟ ਤਹਿਤ ਸ਼ਹਿਰ ਵਿਚ ਜਿਥੇ 650 ਦੇ ਲਗਭਗ ਖੰਭੇ ਲਾਏ ਜਾ ਰਹੇ ਹਨ, ਉਥੇ ਹੀ ਹਰ ਖੰਭੇ ਤਕ ਪਾਵਰ ਅਤੇ ਨੈੱਟਵਰਕ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਸ਼ਹਿਰ ਦੀਆਂ ਸਾਰੀਆਂ ਸੜਕਾਂ ਪੁੱਟੀਆਂ ਜਾ ਰਹੀਆਂ ਹਨ।

ਕੰਮ ’ਚ ਦੇਰੀ ਬਰਦਾਸ਼ਤ ਨਹੀਂ: ਕਮਿਸ਼ਨਰ
ਨਗਰ ਨਿਗਮ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਨੇ ਇੰਟੀਗ੍ਰੇਟਿਡ ਕਮਾਂਡ ਐਂਡ ਸੈਂਟਰ ਪ੍ਰਾਜੈਕਟ ਦੀ ਤਰੱਕੀ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਕਮਿਸ਼ਨਰ ਨੇ ਚਿਤਾਵਨੀ ਦਿੱਤੀ ਕਿ ਪ੍ਰਾਜੈਕਟ ਦੇ ਪੂਰਾ ਹੋਣ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸਮੇਂ ’ਤੇ ਕੰਮ ਪੂਰਾ ਨਾ ਹੋਣ ’ਤੇ ਦੇਰੀ ਲਈ ਜੁਰਮਾਨਾ ਵੀ ਲਾਇਆ ਜਾਵੇਗਾ। ਕੰਪਨੀ ਨੂੰ ਕੰਮ ਖ਼ਤਮ ਕਰਨ ਲਈ ਡੈੱਡਲਾਈਨ ਵੀ ਦੇ ਦਿੱਤੀ ਗਈ ਹੈ।

ਨਾਜਾਇਜ਼ ਹੋਰਡਿੰਗਜ਼ ’ਤੇ ਤੁਰੰਤ ਕਾਰਵਾਈ ਦੇ ਨਿਰਦੇਸ਼
ਨਿਗਮ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸ ਸਮੇਂ ਸ਼ਹਿਰ ਵਿਚ ਜੋ ਵੀ ਇਸ਼ਤਿਹਾਰ ਜਾਂ ਹੋਰਡਿੰਗ ਨਾਜਾਇਜ਼ ਰੂਪ ਨਾਲ ਬਿਨਾਂ ਮਨਜ਼ੂਰੀ ਦੇ ਲੱਗੇ ਹੋਏ ਹਨ, ਉਨ੍ਹਾਂ ਨੂੰ ਤੁਰੰਤ ਰੂਪ ਨਾਲ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਨਾਜਾਇਜ਼ ਇਸ਼ਤਿਹਾਰ ਦੇ ਮਾਮਲੇ ਵਿਚ ਕਈ ਦੁਕਾਨਦਾਰਾਂ ਦੇ ਚਲਾਨ ਵੀ ਕੀਤੇ ਗਏ ਹਨ ਪਰ ਫਿਰ ਵੀ ਸੜਕਾਂ ਦੇ ਕਿਨਾਰੇ ਲੱਗੇ ਨਾਜਾਇਜ਼ ਇਸ਼ਤਿਹਾਰਾਂ ’ਤੇ ਕਾਰਵਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News