ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ ਦੀ 24 ਕਰੋੜ ਦੀ ਲਾਗਤ ਨਾਲ ਬਦਲੇਗੀ ਨੁਹਾਰ

08/06/2023 4:01:58 PM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) - ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਆਜ਼ਾਦੀ ਦੇ 75 ਸਾਲਾਂ ਅਤੇ ਇਸ ਦੇ ਲੋਕ ਸੱਭਿਆਚਾਰ ਅਤੇ ਪ੍ਰਾਪਤੀਆਂ ਦੇ ਸ਼ਾਨਦਾਰ ਇਤਿਹਾਸ ਨੂੰ ਮਨਾਉਣ ਦੀ ਲੜੀ 'ਚ ਭਾਰਤੀ ਰੇਲਵੇ 'ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ' ਸਥਾਪਨਾ ਦਿਵਸ ਮਨਾ ਰਿਹਾ ਹੈ। ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ 06 ਅਗਸਤ 2023 ਦਿਨ ਐਤਵਾਰ ਨੂੰ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ 'ਤੇ "ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ" ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

ਇਸ ਪ੍ਰੋਗਰਾਮ ਨੂੰ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਵੇਰੇ 11:00 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਕੀਤਾ ਸੀ ਅਤੇ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਅਤੇ ਅਪਗ੍ਰੇਡ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਅੰਬਾਲਾ ਡਿਵੀਜ਼ਨ ਉੱਤਰੀ ਰੇਲਵੇ ਦੇ ਆਨੰਦਪੁਰ ਸਾਹਿਬ ਸਟੇਸ਼ਨ ਨੂੰ ਵੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਆਧੁਨਿਕੀਕਰਨ ਲਈ ਚੁਣਿਆ ਗਿਆ ਹੈ।  ਇਸ ਮੌਕੇ ਚੇਅਰਮੈਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਸਾਬਕਾ ਆਈ.ਪੀ.ਐੱਸ ਸ੍ਰੀ ਇਕਬਾਲ ਸਿੰਘ ਲਾਲਪੁਰਾ, ਅੰਬਾਲਾ ਰੇਲਵੇ ਡਵੀਜ਼ਨ ਦੇ ਅਧਿਕਾਰੀ ਸੁਖਦੇਵ ਸਿੰਘ ਸੀਨੀਅਰ ਮੰਡਲ ਕਾਰਮਿਕ ਅੰਬਾਲਾ ਦੇ ਗੈਰ-ਸਰਕਾਰੀ ਸੰਸਥਾਵਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਪ੍ਰੋਗਰਾਮ 'ਚ ਸਕੂਲ ਅਤੇ ਕਾਲਜ ਦੇ ਪ੍ਰੋਫੈਸਰਾਂ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਭਾਗ ਲਿਆ।

ਇਹ ਵੀ ਪੜ੍ਹੋ- ਔਰਤਾਂ ’ਚ ਛਾਤੀ ਦੇ ਕੈਂਸਰ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ, ਇਸ ਜ਼ਿਲ੍ਹੇ 'ਚ ਰੋਜ਼ਾਨਾ 80 ਮਰੀਜ਼ਾਂ ਦੀ OPD

ਸਟੇਸ਼ਨ ਦੇ ਆਧੁਨਿਕੀਕਰਨ 'ਚ ਐਡਵਾਂਸ ਲਾਈਟਿੰਗ, ਪਾਰਕਿੰਗ, ਫੂਡ ਕੋਰਟ, ਆਟੋਮੈਟਿਕ ਪੌੜੀਆਂ (ਏਸਕੇਲੇਟਰ), ਲਿਫਟ, ਪਾਰਸਲ ਸੇਵਾ, ਰੈਸਟ ਹਾਊਸ, ਰਿਜ਼ਰਵੇਸ਼ਨ ਕਾਊਂਟਰ, ਭਾਰਤੀ ਸੱਭਿਆਚਾਰ ਦੀ ਝਲਕ, ਆਉਣ-ਜਾਣ ਲਈ ਢੁਕਵੇਂ ਪ੍ਰਬੰਧ, ਅਪਾਹਜ ਅਤੇ ਜ਼ਰੂਰੀ ਯਾਤਰੀ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ।  ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਨ ਲਈ 24.21 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ ਲਗਾਇਆ ਗਿਆ ਹੈ।  ਸਟੇਸ਼ਨ ਦੇ ਨਿਰਮਾਣ ਕਾਰਜ ਨੂੰ ਅਪ੍ਰੈਲ 2024 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ- ਕੈਨੇਡਾ 'ਚ ਮ੍ਰਿਤਕ ਨੌਜਵਾਨ ਦੀ ਪਿੰਡ ਪੁੱਜੀ ਦੇਹ, ਭੈਣਾਂ ਨੇ ਸਿਹਰਾ ਸਜਾ ਤੇ ਰੱਖੜੀ ਬੰਨ੍ਹ ਦਿੱਤੀ ਅੰਤਿਮ ਵਿਦਾਈ

ਇਤਿਹਾਸਕ ਧਰਤੀ  ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸ਼ਟੇਸ਼ਨ ਤੇ ਖਰਚ ਹੋਣਗੇ 24.21 ਕਰੋੜ

ਪ੍ਰਧਾਨ ਮੰਤਰੀ ਮੋਦੀ ਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਅਧੀਨ ਜ਼ਿਲ੍ਹਾ ਰੂਪਨਗਰ ਦੇ ਤਿੰਨ ਰੇਲਵੇ ਸਟੇਸ਼ਨਾਂ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦਾ ਕ੍ਰਮਵਾਰ 23.99 ਕਰੋੜ, 24.21 ਕਰੋੜ ਅਤੇ 23.31 ਕਰੋੜ ਦੇ ਨਾਲ ਆਧੁਨਿਕ ਨਵੀਨੀਕਰਣ ਦੇ ਕਾਰਜਾਂ ਦਾ ਨੀਂਹ ਪੱਥਰ ਵੀਡੀਓ ਕਾਨਫ਼ਰੰਸ ਰਾਹੀ ਰੱਖਿਆ ਗਿਆ। 

ਇਥੇ ਦੱਸਣਾ ਬਣਦਾ ਹੈ ਕਿ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਯਤਨਾ ਸਦਕਾ ਹੀ ਵੰਦੇ ਭਾਰਤ ਰੇਲ ਗੱਡੀ  ਦਾ ਠਹਿਰਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਿਆ ਸੀ । ਉਨ੍ਹਾਂ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ੍ਰੀ ਅਨੰਦਪੁਰ  ਸਾਹਿਬ ਵਿਖੇ ਹੀ ਦਸਮ ਪਿਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਸਾਹਿਬ ਜੀ ਨੇ ਖਾਲਸਾ ਪੰਥ ਸਾਜਿਆ ਸੀ ਤੇ ਇਸੇ ਸਥਾਨ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੀ ਸ਼ਸੋਬਿਤ ਹੈ, ਜਿਥੇ ਦੇਸ਼ਾ-ਵਿਦੇਸ਼ਾਂ ਤੋਂ ਦੁਨਿਆ ਨਤਮਸਤਕ ਹੋਣ ਲਈ ਆਉਂਦੀ ਹੈ। ਇਸ ਲਈ ਸ਼ਰਧਾਲੂਆ ਦੀ ਸਹੂਲਤ ਲਈ ਰੇਲ ਗੱਡੀ ਇਥੇ ਰੁੱਕਣੀ ਚਾਹੀਦੀ ਹੈ, ਇਸੇ ਲਈ ਜ਼ਿਲ੍ਹਾ ਰੋਪੜ ਦੇ ਤਿੰਨ ਰੇਲਵੇ ਸਟੇਸ਼ਨਾਂ ਦਾ ਨਵੀਕਰਨ ਹੋਣਾ ਵੀ ਬਣਦਾ ਹੈ, ਜਿਸ ਦੇ ਉਦਘਾਟਨੀ ਸਮਰੋਹ ਵਿਚ ਵੀਡੀਓ ਕਾਨਫ਼ਰੰਸ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਅਤੇ ਅਸ਼ਵਨੀ ਵੈਸਨਵਬ ਰੇਲ ਮੰਤਰੀ ਕਰਨਗੇ। ਇਸੇ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਵਿਚ ਵੀ ਅਤੇ ਦੇਸ਼ ਵਿਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ ਦੇ ਨਵੀਨਿਕਰਨ ਨੂੰ ਲੈ ਕੇ ਖੁਸ਼ੀ ਜਤਾਈ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News