ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫ਼ਾਸ਼, ਲਗਜ਼ਰੀ ਕਾਰ ਤੇ ਹਥਿਆਰ ਸਣੇ ਦੋ ਗ੍ਰਿਫ਼ਤਾਰ
Wednesday, Dec 04, 2024 - 05:08 PM (IST)
ਜਲੰਧਰ (ਸ਼ੋਰੀ)- ਜਲੰਧਰ ਦਿਹਾਤੀ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਫਿਰੌਤੀ ਦੀ ਕੋਸ਼ਿਸ਼ ਵਿਚ ਸ਼ਾਮਲ ਫਿਰੌਤੀ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਕੋਦਰ ਸਿਟੀ ਪੁਲਸ ਸਟੇਸ਼ਨ ਦੀ ਟੀਮ ਨੇ ਮੁਲਜ਼ਮਾਂ ਕੋਲੋਂ ਇਕ ਪਿਸਤੌਲ, ਜ਼ਿੰਦਾ ਅਸਲਾ, ਇਕ ਸਿਮ ਕਾਰਡ ਵਾਲਾ ਵੀਵੋ ਮੋਬਾਇਲ ਫ਼ੋਨ, ਇਕ ਹੁੰਡਈ ਆਈ 20 ਕਾਰ ਅਤੇ ਇਕ ਬਜਾਜ ਸੀਟੀ-110 ਮੋਟਰਸਾਈਕਲ ਬਰਾਮਦ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਪਿੰਡ ਚੱਕ ਬਾਹਮਣੀਆ ਥਾਣਾ ਸ਼ਾਹਕੋਟ ਅਤੇ ਸੁਨੀਲ ਕੁਮਾਰ ਪੁੱਤਰ ਹੰਸ ਰਾਜ ਵਾਸੀ ਕਰੋਲ ਬਾਗ ਕੋਟ ਰਾਮਦਾਸ ਮਕਾਨ ਨੰਬਰ 109 ਐਨਕਲੇਵ, ਥਾਣਾ ਰਾਮਾ ਮੰਡੀ, ਜਲੰਧਰ ਸੂਰਿਆ ਵਜੋਂ ਹੋਈ ਹੈ, ਮੌਜੂਦਾ ਸਮੇਂ ਪਿੰਡ ਸੈਦਪੁਰ ਝਿੜੀ, ਥਾਣਾ ਸ਼ਾਹਕੋਟ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸੀਨੀਅਰ ਕਪਤਾਨ ਪੁਲਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਫਿਰੌਤੀਆਂ, ਲੁਟੇਰਿਆਂ ਅਤੇ ਹੋਰ ਸਮਾਜ ਵਿਰੋਧੀ ਗਰੁੱਪਾਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਹਿੱਸਾ ਹਨ। ਐੱਸ. ਪੀ. ਇਨਵੈਸਟੀਗੇਸ਼ਨ ਸ੍ਰੀਮਤੀ ਜਸਰੂਪ ਕੌਰ, ਆਈ. ਪੀ. ਐੱਸ ਅਤੇ ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ ਨੇ ਇਸ ਕਾਰਵਾਈ ਦੀ ਨਿਗਰਾਨੀ ਕੀਤੀ, ਜਦਕਿ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਥਾਣਾ ਸਿਟੀ ਨਕੋਦਰ ਦੇ ਐੱਸ. ਐੱਚ. ਓ. ਇੰਸਪੈਕਟਰ ਅਮਨ ਸੈਣੀ ਨੇ ਪੁਲਸ ਟੁਕੜੀ ਦੀ ਅਗਵਾਈ ਕੀਤੀ।
2 ਦਸੰਬਰ ਨੂੰ ਨਕੋਦਰ ਵਿੱਚ ਇਕ ਨਾਮੀ ਡਾਕਟਰ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਨਕੋਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਅਤੇ 24 ਘੰਟਿਆਂ ਦੇ ਅੰਦਰ ਸ਼ਾਹਕੋਟ ਦੇ ਪਿੰਡ ਸੈਦਪੁਰ ਝਿੜੀ ਨੇੜਿਓਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਸ ਨੇ ਇਕ ਪਿਸਤੌਲ, ਜਿੰਦਾ ਅਸਲਾ, ਇਕ ਸਿਮ ਕਾਰਡ ਵਾਲਾ ਵੀਵੋ ਮੋਬਾਈਲ ਫ਼ੋਨ, ਇਕ ਹੁੰਡਈ ਆਈ 20 ਕਾਰ ਅਤੇ ਇਕ ਬਜਾਜ ਸੀਟੀ-110 ਮੋਟਰਸਾਈਕਲ ਬਰਾਮਦ ਕੀਤਾ ਹੈ। ਥਾਣਾ ਸਿਟੀ ਨਕੋਦਰ ਵਿਖੇ ਐੱਫ਼. ਆਈ. ਆਰ. ਨੰ. 308/2024 ਮਿਤੀ ਦਸੰਬਰ ਤਹਿਤ ਬੀ. ਐੱਨ. ਐੱਸ. (ਫੌਜਦਾਰੀ ਕਾਨੂੰਨ) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ
ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਕਈ ਜਬਰੀ ਵਸੂਲੀ ਦੀਆਂ ਯੋਜਨਾਵਾਂ ਵਿੱਚ ਸ਼ਾਮਲ ਸਨ ਅਤੇ ਉਨ੍ਹਾਂ ਦੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧ ਹੋ ਸਕਦੇ ਹਨ। ਇਨ੍ਹਾਂ ਦੇ ਅੱਗੇ ਅਤੇ ਪਿਛੜੇ ਸਬੰਧਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਫੜੇ ਗਏ ਮੁਲਜ਼ਮਾਂ ਨੂੰ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ। ਐੱਸ. ਐੱਸ. ਪੀ. ਖੱਖ ਨੇ ਜਬਰੀ ਵਸੂਲੀ ਵਿਰੁੱਧ ਜ਼ੀਰੋ ਟਾਲਰੈਂਸ ਸਟੈਂਡ ਦਾ ਐਲਾਨ ਕਰਦੇ ਕਿਹਾ ਕਿ ਜਲੰਧਰ ਦਿਹਾਤੀ ਪੁਸ ਜਬਰੀ ਵਸੂਲੀ ਅਤੇ ਜਨਤਕ ਸ਼ਾਂਤੀ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਦ੍ਰਿੜ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8