ਮੰਡੀ ਤੋਂ ਘਰ ਜਾ ਰਹੇ ਕਿਸਾਨ 'ਤੇ ਲੁਟੇਰਿਆਂ ਨੇ ਕੀਤਾ ਹਮਲਾ, ਖੋਹੀ ਨਕਦੀ ਤੇ ਐਕਟਿਵਾ, ਪੁਲਸ ਨੇ ਕੀਤੇ ਗ੍ਰਿਫ਼ਤਾਰ

Tuesday, Nov 21, 2023 - 02:40 PM (IST)

ਮੰਡੀ ਤੋਂ ਘਰ ਜਾ ਰਹੇ ਕਿਸਾਨ 'ਤੇ ਲੁਟੇਰਿਆਂ ਨੇ ਕੀਤਾ ਹਮਲਾ, ਖੋਹੀ ਨਕਦੀ ਤੇ ਐਕਟਿਵਾ, ਪੁਲਸ ਨੇ ਕੀਤੇ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਗੁਪਤਾ,ਜਸਵਿੰਦਰ)- ਸ੍ਰੀ ਹਰਗੋਬਿੰਦਪੁਰ ਰੋਡ 'ਤੇ ਸਥਿਤ ਅਨਾਜ ਮੰਡੀ ਤੋਂ ਘਰ ਆ ਰਹੇ ਕਿਸਾਨ ਨੂੰ ਜ਼ਖ਼ਮੀ ਕਰ ਕੇ ਲੁੱਟਣ ਦੇ ਦੋਸ਼ ਵਿਚ ਟਾਂਡਾ ਪੁਲਸ ਨੇ 2 ਲੁਟੇਰਿਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਵਾਰਦਾਤ 9 ਅਕਤੂਬਰ ਦੀ ਰਾਤ 9.15 ਵਜੇ ਹੋਈ ਸੀ, ਜਦੋ ਟਾਂਡਾ ਮੰਡੀ ਤੋਂ ਆਪਣੇ ਪਿੰਡ ਬੈਂਸ ਅਵਾਣ ਆ ਰਹੇ ਐਕਟਿਵਾ ਸਵਾਰ ਕਿਸਾਨ ਸਤਪਾਲ ਸਿੰਘ ਪੁੱਤਰ ਭਾਨ ਸਿੰਘ ਨੂੰ ਉਸਦੇ ਹੀ ਪਿੰਡ ਦੇ ਮੋੜ ਨੇੜੇ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ। ਜਦੋ ਉਹ ਸਕੂਟਰੀ ਤੋਂ ਹੇਠਾਂ ਸੜਕ 'ਤੇ ਡਿੱਗਿਆ ਤਾਂ ਲੁਟੇਰੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਜ਼ਖ਼ਮੀ ਕਰ ਕੇ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਕੋਲੋਂ ਐਕਟਿਵਾ ਸਕੂਟਰੀ ਅਤੇ 1 ਲੱਖ 5 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ- PM ਮੋਦੀ ਦੇ ਗਲ਼ ਲੱਗ ਰੋਏ ਭਾਰਤੀ ਸਟਾਰ ਗੇਂਦਬਾਜ਼ ਮੁਹੰਮਦ ਸ਼ੰਮੀ, ਟਵੀਟ ਕਰ ਕੀਤਾ ਧੰਨਵਾਦ

ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਚੋਂਕੀ ਇੰਚਾਰਜ ਬਸਤੀ ਬੋਹੜਾਂ ਏ.ਐੱਸ.ਆਈ. ਰਾਜਵਿੰਦਰ ਸਿੰਘ ਦੀ ਟੀਮ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਲੱਖਾਂ ਕਲਾ ਡੇਰੇ (ਕਪੂਰਥਲਾ), ਹਾਲ ਵਾਸੀ ਵਾਰਡ 3 ਬੇਗੋਵਾਲ ਅਤੇ ਸੰਦੀਪ ਸਿੰਘ ਉਰਫ਼ ਸਨੀ ਪੁੱਤਰ ਬਲਵਿੰਦਰ ਸਿੰਘ ਵਾਸੀ ਬੇਗੋਵਾਲ ਦੇ ਰੂਪ 'ਚ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਲੁੱਟੀ ਗਈ ਐਕਟਿਵਾ ਵੀ ਬਰਾਮਦ ਕਰ ਲਈ ਗਈ ਹੈ ਤੇ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਹਿਸਟਰੀ ਸ਼ੀਟਰ ਹਨ ਅਤੇ ਇਨ੍ਹਾਂ ਖਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ- ਸੜਕਾਂ 'ਤੇ ਛਲਾਂਗਾਂ ਮਾਰਦੇ ਸਾਂਬਰ ਨੇ ਮਾਰੀ ਕਈ ਵਾਹਨਾਂ ਨੂੰ ਟੱਕਰ, ਫੜਨ ਵਾਲਿਆਂ ਦੇ ਛੁਡਾਏ ਪਸੀਨੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News