ਫਗਵਾੜਾ ''ਚ ਚੋਰਾਂ ਨੇ ਕੁੜੀ ਨੂੰ ਬਣਾਇਆ ਬੰਧਕ, ਮਾਂ ’ਤੇ ਚਾਕੂ ਨਾਲ ਹਮਲਾ ਕਰਕੇ ਲੁੱਟੀ ਨਕਦੀ ਤੇ ਗਹਿਣੇ

11/25/2023 12:58:10 PM

ਫਗਵਾੜਾ (ਜਲੋਟਾ)-ਫਗਵਾੜਾ ਦੇ ਪਿੰਡ ਰਣਧੀਰਗੜ੍ਹ ’ਚ ਚੋਰਾਂ ਨੇ ਇਕ ਘਰ ’ਚ ਦਾਖ਼ਲ ਹੋ ਕੁੜੀ ਨੂੰ ਬੰਧਕ ਬਣਾ ਉਸ ਦੀ ਮਾਂ ’ਤੇ ਤੇਜ਼ਧਾਰ ਚਾਕੂ ਨਾਲ ਵਾਰ ਕਰ ਉਸ ਨੂੰ ਜ਼ਖ਼ਮੀ ਕਰਕੇ ਉਸ ਤੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਲੁੱਟਣ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਲੁੱਟ ਦਾ ਸ਼ਿਕਾਰ ਬਣੀ ਬਲਜੀਤ ਕੌਰ ’ਤੇ ਤੇਜ਼ਧਾਰ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ ਹੈ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਾਂਸ਼ਟਾ ਲਿਆਂਦਾ ਗਿਆ ਹੈ। ਇਸ ਦੌਰਾਨ ਲੁਟੇਰਿਆਂ ਨੇ ਜ਼ਖਮੀ ਬਲਜੀਤ ਕੌਰ ਦੀ ਧੀ ਨੂੰ ਵੀ ਬੰਧਕ ਬਣਾਇਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ IPS ਅਫ਼ਸਰਾਂ ਦੇ ਤਬਾਦਲਿਆਂ ਤੋਂ ਬਾਅਦ ਸ਼ੁਰੂ ਹੋਈ ਨਵੀਂ ਚਰਚਾ, ਲਿਆ ਜਾ ਸਕਦੈ ਵੱਡਾ ਫ਼ੈਸਲਾ

ਥਾਣਾ ਰਾਵਲਪਿੰਡੀ ਦੀ ਐੱਸ. ਐੱਚ. ਓ. ਇੰਸਪੈਕਟਰ ਊਸ਼ਾ ਰਾਣੀ ਨੇ ਅਧਿਕਾਰਤ ਤੌਰ ’ਤੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਧਾਰਾ 379, 324, 452, 34 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲੁਟੇਰੇ ਪੀੜਤਾ ਬਲਜੀਤ ਕੌਰ ਨੂੰ ਉਸ ਦੇ ਪਤੀ ਦੇ ਜਾਣਕਾਰ ਹੋਣ ਦੇ ਬਹਾਨੇ ਉਸ ਦੇ ਘਰ ਮਿਠਾਈ ਦਾ ਡੱਬਾ ਦੇਣ ਦਾ ਕਹਿ ਕੇ ਦਾਖ਼ਲ ਹੋਏ ਸਨ। ਇਸੇ ਦੌਰਾਨ ਇੰਨਾ ਚੋਰਾਂ ਨੇ ਉਸ ਦੀ ਕੁੜੀ ਨੂੰ ਬੰਧਕ ਬਣਾ ਲਿਆ ਅਤੇ ਬਲਜੀਤ ਕੌਰ ’ਤੇ ਚਾਕੂ ਨਾਲ ਵਾਰ ਕਰ ਉਸ ਨੂੰ ਜ਼ਖ਼ਮੀ ਕਰਦੇ ਹੋਏ ਉਸ ਤੋਂ ਉਸ ਦੇ ਪਹਿਣੇ ਹੋਏ ਸੋਨੇ ਦੇ ਗਹਿਣੇ ਆਦਿ ਲੁੱਟ ਲਏ ਅਤੇ ਫਰਾਰ ਹੋ ਗਏ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਲੁਟੇਰੇ ਪੁਲਸ ਹਿਰਾਸਤ ਵਿਚ ਹੋਣਗੇ।

ਇਸ ਦੌਰਾਨ ਪਿੰਡ ਰਣਧੀਰਗੜ੍ਹ ’ਚ ਚੋਰਾਂ ਵੱਲੋਂ ਕੀਤੀ ਗਈ ਵਾਰਦਾਤ ਤੋਂ ਬਾਅਦ ਲੋਕਾਂ ’ਚ ਚੋਰ, ਲੁਟੇਰਿਆਂ ਨੂੰ ਲੈ ਕੇ ਭਾਰੀ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ ਅਤੇ ਆਮ ਜਨਤਾ ਸਵਾਲ ਕਰ ਰਹੀ ਹੈ ਕਿ ਪੁਲਸ ਅਜਿਹੀਆਂ ਘਟਨਾਵਾਂ ’ਤੇ ਅਸਰਦਾਰ ਢੰਗ ਨਾਲ ਕਦੋਂ ਕਾਬੂ ਪਾਵੇਗੀ।

ਇਹ ਵੀ ਪੜ੍ਹੋ:  ਜਲੰਧਰ ਸ਼ਹਿਰ ਦੇ ਮੁੱਖ ਚੌਂਕ ’ਚ ਸਥਿਤ ਸਪਾ ਸੈਂਟਰ ਵਿਵਾਦਾਂ ’ਚ, ਸ਼ਰੇਆਮ ਚੱਲਦੈ ਗੰਦਾ ਧੰਦਾ, ਇੰਝ ਹੁੰਦੀ ਹੈ ਡੀਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News