ਪਹਿਲਾਂ ਵਿਆਹੇ ਹੋਣ ਦੀ ਗੱਲ ਲੁਕਾ ਕੇ ਕੀਤਾ ਦੂਜਾ ਵਿਆਹ, ਫਿਰ ਘਰੋਂ ਕੀਮਤੀ ਸਾਮਾਨ ਤੇ ਸੋਨੇ ਦੇ ਗਹਿਣੇ ਕੀਤੇ ਚੋਰੀ

Saturday, Jan 06, 2024 - 01:26 AM (IST)

ਫਗਵਾੜਾ (ਜਲੋਟਾ)- ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਵੱਲੋਂ ਇਕ ਪਰਿਵਾਰ ਦੇ ਪਿਤਾ, ਮਾਂ, ਧੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਸਾਜ਼ਿਸ਼ ਤਹਿਤ ਧੋਖਾਧੇਹੀ ਅਤੇ ਚੋਰੀ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ- ਭਾਰਤੀ ਟੀਮ ਨੇ ਰਚਿਆ ਇਤਿਹਾਸ, ਟੈਸਟ ਕ੍ਰਿਕਟ 'ਚ ਇਹ ਸਭ ਤੋਂ ਵੱਡਾ ਰਿਕਾਰਡ ਕੀਤਾ ਆਪਣੇ ਨਾਂ  

ਜਾਣਕਾਰੀ ਅਨੁਸਾਰ ਤਰਨਦੀਪ ਸਿੰਘ ਪੁੱਤਰ ਪਰਮਿੰਦਰਜੀਤ ਸਿੰਘ ਵਾਸੀ ਮਕਾਨ ਨੰਬਰ 1079, ਸੀ-ਬਲਾਕ, ਅਰਦਾਸ ਨਗਰ, ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਸ ਨਾਲ ਗੁਰਜੀਤ ਸਿੰਘ ਪੁੱਤਰ ਬਲ ਸਿੰਘ, ਬਲਵਿੰਦਰ ਕੌਰ ਪਤਨੀ ਗੁਰਜੀਤ ਸਿੰਘ, ਅਵਨੀਤ ਕੌਰ ਪੁੱਤਰੀ ਗੁਰਜੀਤ ਸਿੰਘ ਸਾਰੇ ਵਾਸੀ ਮਜਰਾ ਮਿਲਕ ਥਾਣਾ ਕਿਛਾ ਜ਼ਿਲ੍ਹਾ ਊਧਮ ਸਿੰਘ ਨਗਰ ਉਤਰਾਖੰਡ ਅਤੇ ਗੁਰਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਘੁੰਮਣ ਖੁਰਦ ਜ਼ਿਲਾ ਗੁਰਦਾਸਪੁਰ ਨੇ ਆਪਸੀ ਤੌਰ ’ਤੇ ਮਿਲੀਭੁਗਤ ਕਰ ਉਸ ਨਾਲ ਧੋਖਾ ਕੀਤਾ ਹੈ।

ਇਹ ਵੀ ਪੜ੍ਹੋ- ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਕੀਤਾ ਛੁੱਟੀਆਂ ਦਾ ਐਲਾਨ

ਤਰਨਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਅਵਨੀਤ ਕੌਰ ਨਾਲ ਉਸ ਦਾ ਵਿਆਹ ਮੁਲਜ਼ਮਾਂ ਨੇ ਇਹ ਜਾਣਦੇ ਹੋਏ ਕਰਵਾ ਦਿੱਤਾ ਸੀ ਕਿ ਅਵਨੀਤ ਕੌਰ ਦਾ ਵਿਆਹ ਪਹਿਲਾਂ ਹੀ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ। ਉਸ ਦੀ ਕਥਿਤ ਪਤਨੀ ਅਵਨੀਤ ਕੌਰ ਨੇ ਜਾਣਬੁੱਝ ਕੇ ਉਸ ਨਾਲ ਵਿਆਹ ਕਰਨ ਤੋਂ ਬਾਅਦ ਲੜਾਈ-ਝਗੜਾ ਕੀਤਾ ਅਤੇ ਮੌਕਾ ਮਿਲਦੇ ਹੀ ਵਿਆਹ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਅਤੇ ਫਰਾਰ ਹੋ ਗਈ। ਪੁਲਸ ਨੇ ਮੁਲਜ਼ਮਾਂ ਖਿਲਾਫ ਧਾਰਾ 420, 494, 380, 506, 120 ਬੀ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- CBSE ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਕੀਤੇ ਬਦਲਾਅ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News