ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ''ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸੰਭਾਲਿਆ ਮੋਰਚਾ

08/17/2023 3:02:34 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਬੀਤੇ ਦਿਨ ਤੋਂ ਬਿਆਸ ਦਰਿਆ ਦਾ ਪਾਣੀ ਓਵਰਫਲੋਅ ਹੋਣ ਕਰਕੇ ਪੈਦਾ ਹੋਏ ਹੜ੍ਹ ਦੇ ਔਖੇ ਹਾਲਾਤ ਵਿਚ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੋਰਚਾ ਸੰਭਾਲ ਲਿਆ ਹੈ। ਐੱਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬ ਅਤੇ ਸਥਾਨਾਂ ਤੋਂ ਸੇਵਾਦਾਰ ਲਗਾਤਾਰ ਪ੍ਰਭਾਵ ਪ੍ਰਭਾਵਿਤ ਇਲਾਕਿਆਂ ਵਿੱਚ ਲੰਗਰ ਦੀ ਸੇਵਾ ਨਿਰੰਤਰ ਕਰ ਰਹੇ ਹਨ।

PunjabKesari

ਟਾਂਡਾ ਦੇ ਵੇਟ ਖ਼ੇਤਰ ਅਧੀਨ ਆਉਂਦੇ ਪਿੰਡ ਦਾਤਾ ਕੋਲਾ, ਅਬਦੁੱਲਾਪੁਰ, ਰੜਾ ਮੰਡ, ਟਾਹਲੀ ਦੇ ਲੋਕ ਘਰ ਛੱਡਣ ਲਈ ਮਜਬੂਰ ਹੋਏ ਹਨ। ਉਨ੍ਹਾਂ ਲਈ ਐੱਸ. ਜੀ. ਪੀ. ਸੀ. ਦੇ ਸੇਵਾਦਾਰ ਵੱਲੋਂ ਗੁਰੂਦਵਾਰਾ ਸ਼੍ਰੀ ਕੰਨਾ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਦੀ ਦੇਖ-ਰੇਖ ਹੇਠ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਰੋਪੜ ਤੋਂ ਵੱਡੀ ਖ਼ਬਰ, ਮਠਿਆਈ ਦੀ ਦੁਕਾਨ ਦਾ ਸ਼ਟਰ ਚੁੱਕਦਿਆਂ ਹੀ ਹੋਇਆ ਵੱਡਾ ਧਮਾਕਾ, ਦੋ ਲੋਕਾਂ ਦੀ ਦਰਦਨਾਕ ਮੌਤ

PunjabKesari

ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਅਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਅਤੇ ਲੋੜ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸਮਾਂ ਆਉਣ ਤੇ ਹਰ ਸੰਭਵ ਸਹਾਇਤਾ ਕੀਤੀ। ਜ਼ਿਕਰਯੋਗ ਹੈ ਕਿ ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਵਿੱਚ ਵਧੇ ਹੋਏ ਪਾਣੀ ਦਾ ਚਪੇਟ ਵਿੱਚ ਲੈ ਲਿਆ ਹੈ। ਜਿਸ ਕਾਰਨ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।

PunjabKesari

ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਵੱਡਾ ਹਾਦਸਾ: AC ਲਾ ਕੇ ਸੁੱਤੇ ਪੂਰੇ ਟੱਬਰ 'ਤੇ ਡਿੱਗੀ ਕਮਰੇ ਦੀ ਛੱਤ, ਦਾਦੀ-ਪੋਤੇ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News