ਤੇਜ਼ ਰਫ਼ਤਾਰ ਕਾਰ ਨੇ ਫ਼ੌਜੀ ਵਾਹਨ ਨੂੰ ਮਾਰੀ ਟੱਕਰ, ਇਕ ਦੀ ਮੌਤ
Thursday, May 12, 2022 - 03:05 PM (IST)

ਫਗਵਾੜਾ (ਜਲੋਟਾ)- ਫਗਵਾੜਾ ਬਾਈਪਾਸ ’ਤੇ ਵਾਪਰੇ ਸੜਕ ਹਾਦਸੇ ’ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਅਤੇ ਕਾਰ ਸਵਾਰ ਪੰਜ ਲੋਕਾਂ ਦੇ ਗੰਭੀਰ ਰੂਪ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਹਾਦਸਾ ਉਦੋਂ ਵਾਪਰਿਆ ਜਦੋਂ ਬੇਹੱਦ ਤੇਜ਼ ਰਫ਼ਤਾਰ ਚ ਆ ਰਹੀ ਕਾਰ ਨੇ ਸੜਕ ਤੇ ਜਾ ਰਹੇ ਫ਼ੌਜੀ ਵਾਹਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਮਾਰੇ ਗਏ ਬਜ਼ੁਰਗ ਵਿਅਕਤੀ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮੱਖੂ ਵਜੋਂ ਦੱਸੀ ਜਾ ਰਹੀ ਹੈ। ਜ਼ਖ਼ਮੀ ਹੋਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ, ਹਰਜੀਤ ਕੌਰ, ਨਛੱਤਰ ਸਿੰਘ, ਗੁਰਮੀਤ ਕੌਰ ਅਤੇ ਨਵਜੋਤ ਕੌਰ ਵਾਸੀ ਪਿੰਡ ਕਿੱਲੀ ਪਾਸਲਾ ਮੱਖੂ ਹੈ, ਨੂੰ ਗੰਭੀਰ ਹਾਲਤ ’ਚ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿੱਥੇ ਇਨ੍ਹਾਂ ਦਾ ਇਲਾਜ ਸਰਕਾਰੀ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਵਿਖੇ ਘਰ ਦੇ ਬਾਹਰ ਖੜ੍ਹੀ 6 ਸਾਲਾ ਬੱਚੀ ਨੂੰ ਇੰਝ ਪਾਇਆ ਮੌਤ ਨੇ ਘੇਰਾ, ਜੋ ਕਿਸੇ ਨੇ ਸੋਚਿਆ ਵੀ ਨਾ ਸੀ
ਪੁਲਸ ਨੇ ਹਾਦਸੇ ’ਚ ਮਾਰੇ ਗਏ ਬਜ਼ੁਰਗ ਬਲਵਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ’ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ 6 ਵਿਅਕਤੀ ਆਨੰਦਪੁਰ ਸਾਹਿਬ ਤੋਂ ਮੱਖੂ ਜਾ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਫਗਵਾੜਾ ਬਾਈਪਾਸ ਅਤੇ ਫ਼ੌਜੀਆਂ ਦੀ ਗੱਡੀ ਨਾਲ ਟਕਰਾ ਗਈ ਅਤੇ ਭਿਆਨਕ ਸਡ਼ਕ ਹਾਦਸਾ ਵਾਪਰ ਗਿਆ । ਪੁਲਸ ਸੜਕ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ: ਦੋਵੇਂ ਹੱਥ ਬੰਨ੍ਹੇ ਲੋਹੇ ਦੀ ਗਰਿੱਲ ਨਾਲ ਲਟਕਦੀ ਮਿਲੀ ਪੁੱਤ ਦੀ ਲਾਸ਼, ਮਾਂ ਨੇ ਨੂੰਹ 'ਤੇ ਲਾਏ ਕਤਲ ਦੇ ਦੋਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ