ਗਲਤ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਸਕਾਰਪੀਓ ਨੇ ਸਵਿਫਟ ਨੂੰ ਮਾਰੀ ਟੱਕਰ, ਚਾਲਕ ਫਰਾਰ

Wednesday, Jan 02, 2019 - 06:46 AM (IST)

ਗਲਤ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਸਕਾਰਪੀਓ ਨੇ ਸਵਿਫਟ ਨੂੰ ਮਾਰੀ ਟੱਕਰ,  ਚਾਲਕ ਫਰਾਰ

ਜਲੰਧਰ,  (ਰਮਨ)–   ਦੇਰ ਰਾਤ ਬੀ. ਐੱਮ. ਸੀ. ਚੌਕ ਨੇੜੇ ਇਕ ਗਲਤ ਸਾਈਡ ਤੋਂ ਆ ਰਹੀ ਸਕਾਰਪੀਓ ਕਾਰ ਨੇ ਸਵਿਫਟ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਚਾਲਕ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਧੀਣਾ ਤੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਏ ਸਨ ਅਤੇ ਜਿਸ ਤਰ੍ਹਾਂ ਹੀ ਉਹ ਵਾਪਸ ਬੀ. ਐੱਮ. ਸੀ. ਚੌਕ ਨੇੜੇ ਪਹੁੰਚੇ ਤਾਂ ਬੱਸ ਸਟੈਂਡ ਵਲੋਂ ਗਲਤ ਸਾਈਡ ਆ ਰਹੀ ਸਕਾਰਪੀਓ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ’ਤੇ ਲਾਈਟਾਂ ਲੱਗੀਆਂ ਹੋਈਆਂ ਸਨ।
 ਬਲਵਿੰਦਰ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਟੱਕਰ ਮਾਰਨ ਵਾਲੀ ਗੱਡੀ ਕਿਸੇ ਪੁਲਸ ਅਫਸਰ ਦੀ ਹੈ, ਜੋ ਟੱਕਰ ਮਾਰਨ ਤੋਂ ਬਾਅਦ ਫਰਾਰ ਹੋ ਗਿਆ। ਘਟਨਾ ਸਬੰਧੀ ਥਾਣਾ ਨੰਬਰ 4 ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਮੌਕੇ ’ਤੇ ਜਾਂਚ ਕਰਨ ਪਹੁੰਚੇ ਥਾਣਾ ਨੰਬਰ 4 ਦੇ ਏ. ਐੱਸ. ਆਈ. ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ। ਪੁਲਸ ਜਾਂਚ ਕਰ ਰਹੀ ਹੈ।


Related News