ਨਾਜਾਇਜ਼ ਸ਼ਰਾਬ ਬਣਾ ਕੇ ਵੇਚਣ ਵਾਲਿਆਂ ਦੇ ਹੌਂਸਲੇ ਬੁਲੰਦ, ਜੰਗਲ ਨੂੰ ਵੀ ਪਹੁੰਚਾ ਰਹੇ ਨੁਕਸਾਨ

10/25/2023 3:56:50 PM

ਦਸੂਹਾ (ਝਾਵਰ) : ਦੀਵਾਲੀ ਦੇ ਸ਼ੁਭ ਤਿਉਹਾਰ ਦੇ ਮੱਦੇਨਜਰ ਮੁਕੇਰੀਆਂ ਦੇ ਬਿਆਸ ਦਰਿਆ ਨੇੜੇ ਹੁਸ਼ਿਆਰਪੁਰ ਦੇ ਪਿੰਡ ਦਸੂਹਾ ਤੋਂ ਤਸਕਰ ਪੂਰੇ ਜ਼ੋਰਾਂ ਨਾਲ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰ ਰਹੇ ਹਨ। ਤਸਕਰ ਨਜਾਇਜ ਸ਼ਰਾਬ ਬਣਾਉਣ ਲਈ ਗੁੜ, ਯੂਰੀਆ, ਟਾਇਰ, ਨਸ਼ੀਲੀਆਂ ਗੋਲੀਆਂ ਆਦਿ ਦੀ ਵਰਤੋਂ ਕਰ ਰਹੇ ਹਨ। ਜਿੱਥੇ ਆਬਕਾਰੀ ਵਿਭਾਗ ਨੇ ਪੂਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ, ਉਥੇ ਹੀ ਪਿਛਲੇ ਲੰਬੇ ਸਮੇਂ ਤੋਂ ਇਸ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਸਬੰਧੀ ਕੋਈ ਸਰਚ ਅਭਿਆਨ ਨਹੀਂ ਚਲਾਇਆ ਗਿਆ। ਇਸੇ ਕਾਰਨ ਸ਼ਰਾਬ ਤਸਕਰਾਂ ਦੇ ਹੌਂਸਲੇ ਬਹੁਤ ਬੁਲੰਦ ਹਨ ਅਤੇ ਉਹ ਬਿਨ੍ਹਾਂ ਕਿਸੇ ਚਿੰਤਾ ਦੇ ਇਸ ਇਲਾਕੇ ਵਿੱਚ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ।

ਇਹ ਵੀ ਪੜ੍ਹੋ: ਮਾੜੇ ਸਮੇਂ ਕਾਂਗਰਸ ਛੱਡ ਅਤੇ ਪਾਰਟੀ ਹਰਾਉਣ ਵਾਲੇ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ : ਰਾਜਾ ਵੜਿੰਗ

ਸਮੱਗਲਰਾਂ ਵੱਲੋਂ ਆਉਣ-ਜਾਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਤਸਕਰ ਸ਼ਰਾਬ ਕੱਢਣ ਲਈ ਵੱਡੀ ਮਾਤਰਾ ਵਿੱਚ ਜੰਗਲ ਦੀ ਲੱਕੜ ਦੀ ਵਰਤੋਂ ਕਰਦੇ ਹਨ, ਜਿਸ ਕਾਰਨ ਜੰਗਲ ਤਬਾਹ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਪਰ ਜੰਗਲਾਤ ਵਿਭਾਗ ਵੀ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਿਹਾ। ਪਿਛਲੇ 12 ਸਾਲ ਪਹਿਲਾਂ ਦਸੂਹਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ 16 ਤੋਂ ਵੱਧ ਵਿਅਕਤੀਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ ਸੀ ਤੇ ਹੁਣ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਚਿੰਤਤ ਲੋਕਾਂ ਨੇ ਐੱਸ.ਐੱਸ.ਪੀ. ਹੁਸ਼ਿਆਰਪੁਰ ਅਤੇ ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਤਸਕਰਾਂ ‘ਤੇ ਨਕੇਲ ਕੱਸ ਕੇ ਨਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਿਆ ਜਾਵੇ ਤਾਂ ਜੋ ਅਜਿਹੀ ਘਟਨਾ ਮੁੜ ਨਾ ਵਾਪਰੇ।

ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anuradha

This news is Content Editor Anuradha