ਸ਼ਹਿਰ ਦੇ ਸੁੰਦਰੀਕਰਨ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ: ਵਿਧਾਇਕ ਜਸਵੀਰ ਰਾਜਾ

Wednesday, Jan 03, 2024 - 04:54 PM (IST)

ਸ਼ਹਿਰ ਦੇ ਸੁੰਦਰੀਕਰਨ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ: ਵਿਧਾਇਕ ਜਸਵੀਰ ਰਾਜਾ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸੂਬਾ ਸਰਕਾਰ ਵੱਲੋਂ ਨਗਰ ਕੌਂਸਲ ਟਾਂਡਾ ਦੇ ਨਾਲ ਮਿਲ ਕੇ ਟਾਂਡਾ ਸ਼ਹਿਰ ਦੇ ਸੁੰਦਰੀਕਰਨ ਅਤੇ ਸਾਫ਼-ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਨਗਰ ਕੌਂਸਲ ਦਫ਼ਤਰ ਟਾਂਡਾ ਵਿਖੇ ਤਿਆਰ ਕੀਤੇ ਗਏ ਹਾਈਡਰੋਲਿਕ ਟਰੈਕਟਰ ਦੇ ਉਦਘਾਟਨ ਸਮੇਂ ਕੀਤਾ। ਇਸ ਮੌਕੇ ਹੋਰਨਾਂ ਤੋਂ ਸਿਟੀ ਪ੍ਰਧਾਨ ਨੰਬਰਦਾਰ ਜਗਜੀਵਨ ਜੱਗੀ, ਈ. ਓ. ਰਾਮ ਪ੍ਰਕਾਸ਼ ਟਾਂਡਾ, ਕੌਂਸਲਰ ਹਰਕ੍ਰਿਸ਼ਨ ਸੈਣੀ, ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ ਈ. ਐੱਮ. ਈ. ਕੁਲਦੀਪ ਸਿੰਘ ਘੁੰਮਣ, ਐੱਸ. ਓ. ਗੁਰਵਿੰਦਰ ਸਿੰਘ ਅਤੇ ਠੇਕੇਦਾਰ ਪਰਮਿੰਦਰ ਸਿੰਘ ਸੋਢੀ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋੜ ਅਨੁਸਾਰ ਸ਼ਹਿਰ ਦੀ ਸਹੂਲਤ ਵਾਸਤੇ ਵੱਖ-ਵੱਖ ਮਸ਼ੀਨਾਂ ਉਪਲੱਬਧ ਕਰਵਾਈਆ ਜਾ ਰਹੀਆਂ ਹਨ ਤਾਂ ਜੋ ਸ਼ਹਿਰ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਇਸ ਹਾਈ ਡਰੋਲਿਕ ਟਰੈਕਟਰ ਦੇ ਨਾਲ ਸ਼ਹਿਰ ਵਿੱਚ ਸਫ਼ਾਈ ਸੇਵਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਇਸ ਨਾਲ ਸ਼ਹਿਰ ਦਾ ਕੂੜਾ ਚੁੱਕ ਸਿੱਧਾ ਹੀ ਟਰਾਲੀਆਂ ਵਿੱਚ ਪਾਇਆ ਜਾ ਸਕੇਗਾ। 

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਹੋਰ ਦੱਸਿਆ ਕਿ ਨਗਰ ਕੌਂਸਲ ਟਾਂਡਾ ਅਤੇ ਗੜਦੀਵਾਲ ਵੱਲੋਂ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਤੌਰ 'ਤੇ ਇਕ ਜੈਟਿੰਗ ਮਸ਼ੀਨ ਦੀ ਦੀ ਉਪਲੱਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਸ਼ਹਿਰ ਦੇ ਸੀਵਰੇਜ ਵਿੱਚ ਸਫ਼ਾਈ ਕਰਨ ਦੀ ਵਿਸ਼ੇਸ਼ ਸਹੂਲਤ ਮਿਲੇਗੀ। ਇਸ ਮੌਕੇ ਯੂਥ ਆਗੂ ਸੋਨੂ ਖੰਨਾ, ਯੂਥ ਆਗੂ ਪ੍ਰੇਮ ਪਡਵਾਲ, ਆਕਾਸ਼ ਮਰਵਾਹਾ, ਕਮਲ ਧੀਰ ਓਮ ਪ੍ਰਕਾਸ਼ ਭੱਟੀ, ਸੁਰਿੰਦਰ ਜਾਜਾ,ਬੰਟੀ ਦਸਮੇਸ਼ ਨਗਰ, ਲੇਖ ਰਾਜ, ਗਿੰਨੀ ਅਰੋੜਾ, ਬਲਜੀਤ  ਸੈਣੀ, ਰਾਜਨ ਮਲਹੋਤਰਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਇਕੱਠਿਆਂ ਹੋਇਆ ਸਸਕਾਰ, ਪੋਸਟਮਾਸਟਰ ਵੱਲੋਂ ਪਰਿਵਾਰ ਨੂੰ ਖ਼ਤਮ ਕਰਨ ਦੇ ਮਾਮਲੇ ’ਚ ਹੈਰਾਨੀਜਨਕ ਗੱਲ ਆਈ ਸਾਹਮਣੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News