ਗੈਸ ਏਜੰਸੀ ਦੇ ਮਾਲਕ 'ਤੇ ਕਾਤਲਾਨਾ ਹਮਲਾ ਕਰਨ ਵਾਲਾ ਮੁਲਜ਼ਮ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ

Tuesday, Jul 30, 2024 - 05:25 PM (IST)

ਗੈਸ ਏਜੰਸੀ ਦੇ ਮਾਲਕ 'ਤੇ ਕਾਤਲਾਨਾ ਹਮਲਾ ਕਰਨ ਵਾਲਾ ਮੁਲਜ਼ਮ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪਡਿੰਤ, ਪਰਮਜੀਤ ਸਿੰਘ ਮੋਮੀ)- ਟਾਂਡਾ ਪੁਲਸ ਨੇ ਬੀਤੇ ਦਿਨੀਂ ਗੈਸ ਏਜੰਸੀ ਦੇ ਮਾਲਕ ਉੱਪਰ ਜਾਨਲੇਵਾ ਹਮਲਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਹਰਿੰਦਰ ਸਿੰਘ ਕਾਕਾ ਪੁੱਤਰ ਗੁਰਸ਼ਰਨਜੀਤ ਸਿੰਘ ਵਾਸੀ ਦਾਰਾਪੁਰ ਟਾਂਡਾ ਨੇ ਬੀਤੀ 30 ਮਈ ਨੂੰ ਗੈਸ ਏਜੰਸੀ ਦੇ ਮਾਲਕ ਅਮਨ ਵਰਮਾ 'ਤੇ ਜਾਨਲੇਵਾ ਹਮਲਾ ਕਰਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। 

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ 'ਤੇ ਸਿੱਖ ਨੌਜਵਾਨ ਨੇ ਪੰਜਾਬ ਦਾ ਚਮਕਾਇਆ ਨਾਂ, TP ਅਫ਼ਸਰ ਬਣ ਕੇ ਹਾਸਲ ਕੀਤਾ ਵੱਡਾ ਮੁਕਾਮ

ਅਮਨ ਵਰਮਾ ਨੂੰ ਗੰਭੀਰ ਜ਼ਖ਼ਮੀ ਕਰਨ 'ਤੇ ਕਾਤਲਾਨਾ ਹਮਲਾ ਕਰਨ ਵਾਲਾ ਦੋਸ਼ੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਸੀ ਜਿਸ 'ਤੇ ਟਾਂਡਾ ਪੁਲਸ ਨੇ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਸੀ, ਉਦੋਂ ਤੋਂ ਲੈ ਕੇ ਮੁਲਜ਼ਮ ਟਾਂਡਾ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਸੀ। ਜਿਸ ਨੂੰ ਹੁਣ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News