ਕਪੂਰਥਲਾ ਸ਼ਹਿਰ ''ਚ ਦਿਨੋਂ-ਦਿਨ ਵੱਧ ਰਿਹਾ ਕੁੱਤਿਆਂ ਦਾ ਆਤੰਕ

Saturday, Aug 24, 2024 - 01:17 PM (IST)

ਕਪੂਰਥਲਾ (ਮਲਹੋਤਰਾ)-ਵਿਰਾਸਤੀ ਤੇ ਰਿਆਸਤੀ ਸ਼ਹਿਰ ਕਪੂਰਥਲਾ ’ਚ ਦਿਨੋਂ-ਦਿਨ ਕੁੱਤਿਆਂ ਦਾ ‘ਆਤੰਕ’ਵੱਧਦਾ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਖ਼ਾਸ ਕਰਕੇ ਸਕੂਲ ਜਾਣ ਵਾਲੇ ਛੋਟੇ ਬੱਚਿਆਂ, ਸੈਰ ਕਰਨ ਵਾਲੇ ਬਜ਼ੁਰਗਾਂ ਅਤੇ ਧਾਰਮਿਕ ਸਥਾਨਾਂ ਨੂੰ ਜਾਣ ਵਾਲੀਆਂ ਮਹਿਲਾਵਾਂ ’ਚ ਖ਼ੌਫ਼ ਪਾਇਆ ਜਾ ਰਿਹਾ ਹੈ। ਪਿਛਲੇ ਕੁਝ ਸਾਲਾਂ ਤੋਂ ਡੌਗ ਬਾਈਟ ਦੀਆਂ ਘਟਨਾਵਾਂ ’ਚ ਕਾਫ਼ੀ ਵਾਧਾ ਹੋਇਆ ਹੈ। ਕਪੂਰਥਲਾ ਹੀ ਨਹੀ ਪੰਜਾਬ ਦੇ ਹੋਰ ਜ਼ਿਲ੍ਹਿਆਂ ਅੰਦਰ ਵੀ ਆਵਾਰਾ ਕੁੱਤਿਆਂ ਦੀ ਲਗਾਤਾਰ ਗਿਣਤੀ ’ਚ ਵਾਧਾ ਹੋਣਾ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਨ੍ਹਾਂ ਕੁੱਤਿਆਂ ਵੱਲੋਂ ਆਏ ਦਿਨ ਕਿਸੇ ਨਾ ਕਿਸੇ ਵਿਅਕਤੀ ਨੂੰ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਆਮ ਲੋਕਾਂ ਦਾ ਇਨ੍ਹਾਂ ਅਵਾਰਾ ਕੁੱਤਿਆਂ ਨੇ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਮਨਾਂ ’ਚ ਸਹਿਮ ਪਾਇਆ ਜਾ ਰਿਹਾ ਹੈ। ਵੈਟਨਰੀ ਡਾਕਟਰਾਂ ਦਾ ਕਹਿਣਾ ਹੈ ਕਿ ਪਾਲਤੂ ਕੁੱਤਿਆਂ ਦੇ ਹਲਕਾਅ ਤੋਂ ਬਚਾਓ ਲਈ ਟੀਕੇ ਲਗਾਏ ਜਾਂਦੇ ਹਨ ਪਰ ਆਵਾਰਾ ਕੁੱਤੇ ਇਸ ਦਵਾਈ ਤੋਂ ਵਾਂਝੇ ਰਹਿ ਜਾਂਦੇ ਹਨ।

ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ ! ਕੀਤੇ ਤੁਹਾਡੇ ਨਾਲ ਨਾ ਹੋ ਜਾਵੇ ਮਾੜੀ, ਚਾਵਾਂ ਨਾਲ ਲਿਆਂਦੀ ਕਾਲੀ THAR ਮਿੰਟਾਂ 'ਚ ਹੋਈ ਸੁਆਹ

ਕੁੱਤਿਆਂ ਦਾ ਵਧੇਰੇ ਸ਼ਿਕਾਰ ਟੇ ਬੱਚੇ ਹੋ ਰਹੇ ਹਨ, ਜਿਨ੍ਹਾਂ ਦੀ ਉਮਰ ਜਿਆਦਾਤਰ 5 ਤੋਂ 15 ਸਾਲ ਵਿਚਕਾਰ ਹੁੰਦੀ ਹੈ। ਸਕੂਲ ਜਾਂਦੇ ਬੱਚਿਆਂ ਨੂੰ ਆਵਾਰਾ ਕੁੱਤੇ ਅਕਸਰ ਆਪਣਾ ਸ਼ਿਕਾਰ ਬਣਾਉਂਦੇ ਹਨ। ਇਸ ਦੇ ਨਾਲ ਹੀ ਮੰਦਰਾਂ, ਗੁਰਦੁਆਰਿਆਂ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਵਾਲੀ ਸੰਗਤ ਖਾਸ ਕਰਕੇ ਮਹਿਲਾਵਾਂ ਨੂੰ ਵੀ ਇਨ੍ਹਾਂ ਅਵਾਰਾ ਕੁੱਤਿਆਂ ਦੀ ਦਹਿਸ਼ਤ ਦਾ ਸ਼ਿਕਾਰ ਹੋਣਾ ਪੈਂਦਾ ਹੈ। ਕੁਝ ਮਹੀਨੇ ਪਹਿਲਾਂ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ’ਚ ਇਕ ਮਹਿਲਾ ਨੂੰ ਅਵਾਰਾ ਖੂੰਖਾਰ ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਵੱਖ-ਵੱਖ ਪਿੰਡਾਂ ’ਚ ਘੁੰਮਦੀਆਂ ਆਵਾਰਾ ਤੇ ਖੂੰਖਾਰ ਕੁੱਤਿਆਂ ਦੀ ਟੋਲੀਆਂ ਤੋਂ ਸਥਾਨਕ ਨਿਵਾਸੀ ਨਿੱਤ ਦਿਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ, ਜਿਸ ਤੋਂ ਰਾਹਤ ਦਿਵਾਉਣ ’ਚ ਪ੍ਰਸ਼ਾਸਨ ਲਗਭਗ ਅਸਫਲ ਹੀ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਲਗਾਤਾਰ ਪੈਰ ਪਸਾਰਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਆਉਣ ਲੱਗੇ ਲੋਕ, ਇੰਝ ਕਰੋ ਬਚਾਅ

ਕੌਂਸਲਰ ਗਰੀਸ਼ ਭਸੀਨ, ਸਮਾਜ ਸੇਵਕ ਸੁਰਿੰਦਰ ਅਰੋੜਾ ਤੇ ਕੌਂਸਲਰ ਕਰਨ ਮਹਾਜਨ ਨੇ ਇਸ ਗੰਭੀਰ ਸਮੱਸਿਆ ’ਤੇ ਡੂੰਘੀ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਸੜਕਾਂ, ਗਲੀਆਂ, ਮੁਹੱਲਿਆਂ ਤੇ ਖੇਤਾਂ ’ਚ ਘੁੰਮਦੇ ਆਵਾਰਾ ਕੁੱਤੇ ਜਿਥੇ ਲੋਕਾਂ ’ਤੇ ਜਾਨਲੇਵਾ ਹਮਲੇ ਕਰਦੇ ਹਨ, ਉੱਥੇ ਹੀ ਆਵਾਰਾ ਕੁੱਤਿਆਂ ਦਾ ਝੁੰਡ ਵਾਹਨਾਂ ਅੱਗੇ ਆਉਣ ਕਾਰਨ ਵਾਹਨ ਸਵਾਰਾਂ ਲਈ ਹਾਦਸਿਆ ਦਾ ਕਾਰਨ ਬਣ ਰਹੇ ਹਨ। ਇਨ੍ਹਾਂ ਅਵਾਰਾ ਕੁੱਤਿਆਂ ਦੀ ਚਪੇਟ ਇਨ੍ਹੀ ਜਬਰਦਸਤ ਹੁੰਦੀ ਹੈ ਕਿ ਰਾਹਗੀਰ ਗੰਭੀਰ ਰੂਪ ’ਚ ਜ਼ਖਮੀ ਹੋ ਜਾਂਦੇ ਹਨ, ਕਈ ਵਾਰ ਤਾਂ ਉਨ੍ਹਾਂ ਦੀ ਜਾਨ ਵੀ ਚਲੀ ਜਾਂਦੀ ਹੈ। ਇਹ ਆਵਾਰਾ ਕੁੱਤੇ ਬੇਖੌਫ ਸੜਕਾਂ ਤੇ ਬਜਾਰਾਂ ’ਚ ਆਮ ਹੀ ਘੁੰਮਦੇ ਦੇਖੇ ਜਾ ਸਕਦੇ ਹਨ। ਆਵਾਰਾ ਕੁੱਤਿਆਂ ਦੀ ਦਹਿਸ਼ਤ ਕਾਰਨ ਮਾਪੇ ਆਪਣੀ ਛੋਟੀ ਉਮਰ ਦੇ ਬੱਚਿਆਂ ਨੂੰ ਗਲੀ ’ਚ ਇਕੱਲਿਆ ਬਾਹਰ ਨਿਕਲਣ ਤੋਂ ਮਨ੍ਹਾਂ ਕਰਦੇ ਹਨ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜ਼ਿਲਾ ਵਾਸੀਆਂ ਨੂੰ ਇਸ ਗੰਭੀਰ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਯੋਗ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ 'ਚ ਵਾਧਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News