ਚੋਰਾਂ ਨੇ ਟੈਂਟ ਹਾਊਸ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਕੀਤੀ ਚੋਰੀ

Thursday, Oct 17, 2024 - 12:44 PM (IST)

ਚੋਰਾਂ ਨੇ ਟੈਂਟ ਹਾਊਸ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਕੀਤੀ ਚੋਰੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਬੀਤੀ ਰਾਤ ਟਾਂਡਾ ਉੜਮੁੜ ਵਿਖੇ ਚੋਰਾਂ ਨੇ ਟੈਂਟ ਹਾਊਸ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਸਾਮਾਨ ਚੋਰੀ ਕਰ ਲਿਆ। ਚੋਰਾਂ ਨੇ ਪੁਰਾਣੇ ਬੱਸ ਸਟੈਂਡ ਨੇੜੇ ਰੇਲਵੇ ਸਟੇਸ਼ਨ ਚੌਂਕ ਸਥਿਤ ਪੱਪੂ ਟੈਂਟ ਹਾਊਸ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਟੈਂਟ ਦਾ ਸਾਮਾਨ ਚੋਰੀ ਕਰ ਲਿਆ। ਇਸ ਸਬੰਧੀ ਟਾਂਡਾਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਕੁੱਲੜ੍ਹ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੁਕਾਨ ਮਾਲਕ ਅਸ਼ੋਕ ਕੁਮਾਰ ਪੁੱਤਰ ਨਰੇਸ਼ ਚੰਦਰ ਵਾਸੀ ਵਾਰਡ-14 ਅਹੀਆਪੁਰ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 8:30 ਵਜੇ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਚਲਾ ਗਿਆ ਸੀ। ਜਦੋਂ ਉਹ ਸਵੇਰੇ ਕਰੀਬ 9 ਵਜੇ ਆਪਣੀ ਦੁਕਾਨ 'ਤੇ ਪਹੁੰਚਿਆ ਤਾਂ ਉਸ ਦੀ ਦੁਕਾਨ ਦੇ ਸ਼ਟਰ ਦਾ ਤਾਲਾ ਟੁੱਟਿਆ ਹੋਇਆ ਸੀ। ਜਦੋਂ ਉਸ ਨੇ ਆਪਣੀ ਦੁਕਾਨ ਦੇ ਅੰਦਰ ਜਾ ਕੇ ਵੇਖਿਆ ਤਾਂ ਚੋਰਾਂ ਵੱਲੋਂ 120 ਦੇ ਕਰੀਬ ਮੇਜ਼, 40 ਦੇ ਕਰੀਬ ਪਤੀਲੇ, ਕਰੀਬ 20 ਟੱਪ , 20 ਦੇ ਕਰੀਬ ਪਲੇਟਾਂ, ਕੂਲਰ, ਸਟੇਜ ਰੈਂਪ ਸਟੈਂਡ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ ਸੀ। ਸੂਚਨਾ ਮਿਲਣ ਤੇ ਏ.ਐੱਸ .ਆਈ ਦਰਸ਼ਨ ਸਿੰਘ ਦੀ ਟੀਮ ਨੇ ਜਾਂਚ ਸ਼ੁਰੂ ਕੀਤੀ ਹੈ ।

ਇਹ ਵੀ ਪੜ੍ਹੋ- ਪੰਜਾਬ 'ਚ ਵੱਧ ਰਹੀ ਇਹ ਭਿਆਨਕ ਬੀਮਾਰੀ, ਸਾਵਧਾਨ ਰਹਿਣ ਲੋਕ, ਮਰੀਜ਼ਾਂ ਦੇ ਵੱਧ ਰਹੇ ਅੰਕੜੇ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News