ਝਾਰਖੰਡ ਤੋਂ ਅਫ਼ੀਮ ਲੈ ਕੇ ਆਇਆ ਟਰੱਕ ਡਰਾਈਵਰ ਗ੍ਰਿਫ਼ਤਾਰ
Thursday, Nov 07, 2024 - 05:54 PM (IST)
ਜਲੰਧਰ (ਵਰੁਣ)–ਸੀ. ਆਈ. ਏ. ਸਟਾਫ਼ ਜਲੰਧਰ ਰੂਰਲ ਦੀ ਪੁਲਸ ਨੇ ਜੰਡੂਸਿੰਘਾ ਨੇੜੇ ਇਕ ਟਰੱਕ ਵਿਚੋਂ 1 ਕਿਲੋ ਅਫ਼ੀਮ ਬਰਾਮਦ ਕਰਕੇ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸੀ. ਆਈ. ਏ. ਸਟਾਫ਼ ਰੂਰਲ ਪੁਲਸ ਦੇ ਇੰਚਾਰਜ ਪੁਸ਼ਪਬਾਲੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਟਰੱਕ ਨੰਬਰ ਪੀ. ਬੀ 07 ਏ. ਬੀ-4677 ਦਾ ਡਰਾਈਵਰ ਝਾਰਖੰਡ ਤੋਂ ਅਫ਼ੀਮ ਸਪਲਾਈ ਕਰਨ ਲਈ ਲਿਆਇਆ ਹੈ, ਜੋ ਆਪਣੇ ਗਾਹਕ ਨੂੰ ਦੇਣ ਲਈ ਜੰਡੂਸਿੰਘਾ ਵਿਚ ਆ ਰਿਹਾ ਹੈ। ਪੁਲਸ ਟੀਮ ਨੇ ਤੁਰੰਤ ਜੰਡੂਸਿੰਘਾ ਵਿਚ ਨਾਕਾਬੰਦੀ ਕਰ ਦਿੱਤੀ। ਜਿਵੇਂ ਹੀ ਚਿੱਟੇ ਰੰਗ ਦਾ ਉਕਤ ਟਰੱਕ ਆਇਆ ਤਾਂ ਡਰਾਈਵਰ ਨੇ ਨਾਕੇ ਤੋਂ ਪਹਿਲਾਂ ਟਰੱਕ ਰੋਕ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਉਸ ਨੂੰ ਘੇਰ ਕੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਦੂਰ ਹੋ ਗਿਆ ਭੰਬਲਭੂਸਾ
ਟਰੱਕ ਦੀ ਤਲਾਸ਼ੀ ਲੈਣ ’ਤੇ ਡਰਾਈਵਰ ਸੀਟ ਦੇ ਪਿੱਛੇ ਵਾਲੀ ਸੀਟ ’ਚ ਲੁਕੋ ਕੇ ਰੱਖੀ 1 ਕਿਲੋ ਅਫ਼ੀਮ ਬਰਾਮਦ ਹੋਈ। ਇੰਸ. ਪੁਸ਼ਪਬਾਲੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਪੰਡੋਰੀ ਅਰਾਈਆਂ ਦਸੂਹਾ ਵਜੋਂ ਹੋਈ। ਮੁਲਜ਼ਮ ਨੇ ਮੰਨਿਆ ਕਿ ਉਹ ਝਾਰਖੰਡ ਦੇ ਚੰਪਾਰਨ ਇਲਾਕੇ ਵਿਚ ਸਥਿਤ ਇਕ ਢਾਬੇ ਤੋਂ ਅਫ਼ੀਮ ਖ਼ਰੀਦ ਕੇ ਲਿਆਇਆ ਸੀ ਅਤੇ ਜਲੰਧਰ ਸਮੇਤ ਆਸ-ਪਾਸ ਦੇ ਇਲਾਕੇ ਵਿਚ ਸਪਲਾਈ ਕਰਨੀ ਸੀ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਚੋਰ ਦਾ ਕਾਰਨਾਮਾ ਕਰੇਗਾ ਹੈਰਾਨ, ਪਹਿਲਾਂ ਜੋੜੇ ਲਈ ਬਣਾਈ ਚਾਹ, ਫਿਰ ਕਰ ਗਿਆ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8